Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ, ਹਿਮਾਚਾਲ ਪ੍ਰਦੇਸ਼ 'ਚ Red Alert
Punjab Weather Update:ਬੁੱਧਵਾਰ ਦੀ ਸਵੇਰ ਆਸਮਾਨ ਦੇ ਵਿੱਚ ਕਾਲੇ-ਕਾਲੇ ਬੱਦਲ ਛਾਏ ਹੋਏ ਨਜ਼ਰ ਆਏ। ਜਿਸ ਕਰਕੇ ਪੰਜਾਬ 'ਚ ਤੜਕੇ ਸਵੇਰ ਤੋਂ ਹੀ ਕਈ ਥਾਵਾਂ 'ਤੇ ਭਾਰੀ ਮੀਂਹ ਪੈ ਰਿਹਾ ਹੈ ।
Today Punjab Weather Update: ਬੁੱਧਵਾਰ ਦੀ ਸਵੇਰ ਆਸਮਾਨ ਦੇ ਵਿੱਚ ਕਾਲੇ-ਕਾਲੇ ਬੱਦਲ ਛਾਏ ਹੋਏ ਨਜ਼ਰ ਆਏ। ਜਿਸ ਕਰਕੇ ਪੰਜਾਬ 'ਚ ਤੜਕੇ ਸਵੇਰ ਤੋਂ ਹੀ ਕਈ ਥਾਵਾਂ 'ਤੇ ਭਾਰੀ ਮੀਂਹ ਪੈ ਰਿਹਾ ਹੈ । ਇਸ ਦੌਰਾਨ ਕਈ ਥਾਵਾਂ 'ਤੇ ਤਾਂ ਬੱਦਲ ਵੀ ਗਰਜ ਰਹੇ ਹਨ। ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਪੰਜਾਬ ਦੇ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਰਾਜਪੁਰਾ, ਪਟਿਆਲਾ, ਡੇਰਾਬੱਸੀ, ਮੁਹਾਲੀ, ਖਰੜ, ਚਮਕੌਰ ਸਾਹਹਬ, ਰੂਪਨਗਰ, ਬਲਾਚੌਰ, ਆਨੰਦਪੁਰ ਸਾਹਹਬ, ਅਤੇ ਨੰਗਲ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਘੱਗਰ ਦਰਿਆ ਦੇ ਪਾਣੀ ਦੇ ਪੱਧਰ ਨੂੰ ਲੈ ਕੇ ਚਿੰਤਾ
ਇਸ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਤੜਕੇ ਸਵੇਰ ਤੋਂ ਹੀ ਬੱਦਲਾਂ ਦੀ ਗਰਜ ਨਾਲ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਰਕੇ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ। ਪਰ ਇਸ ਦੌਰਾਨ ਘੱਗਰ ਦਰਿਆ ਦੇ ਪਾਣੀ ਦੇ ਪੱਧਰ ਨੂੰ ਲੈ ਕੇ ਮੁੜ ਚਿੰਤਾ ਵੱਧ ਸਕਦੀ ਹੈ ਕਿਉਂਕਿ ਚੰਡੀਗੜ੍ਹ, ਪੰਚਕੂਲਾ ਤੇ ਡੇਰਾਬੱਸੀ, ਮੁਹਾਲੀ, ਇੰਨ੍ਹਾ ਖੇਤਰਾਂ ਵਿੱਚ ਸਵੇਰੇ ਤੋਂ ਹੀ ਮੀਂਹ ਪੈ ਰਿਹਾ ਹੈ।
ਮੌਸਮ ਵਿਭਾਗ ਵੱਲੋਂ ਹਿਮਾਚਾਲ ਪ੍ਰਦੇਸ਼ ਰੈੱਡ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਹਿਮਾਚਾਲ ਪ੍ਰਦੇਸ਼ ਵਿੱਚ ਵੀ ਬੀਤੀ ਸ਼ਾਮ ਕੁਝ ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਸੀ। ਦੱਸ ਦਈਏ 13-15 ਅਗਸਤ ਵਿਚਕਾਰ ਪਏ ਭਾਰੀ ਮੀਂਹ ਨੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਪੰਜਾਬ 'ਚ ਕਈ ਥਾਵਾਂ 'ਤੇ ਤਬਾਹੀ ਮਚਾਈ। ਜਿਸ ਕਰਕੇ ਕਈ ਥਾਵਾਂ 'ਤੇ ਹੜ੍ਹ ਦੇ ਪਾਣੀ ਦੀ ਮਾਰ ਪਈ। ਹੁਸ਼ਿਆਰਪੁਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲਿਆਂ ਦੇ ਸੈਂਕੜੇ ਪਿੰਡ ਹੜ੍ਹ ਦੀ ਲਪੇਟ ਵਿਚ ਆ ਗਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।