Punjab Monsoon: ਆ ਗਿਆ ਮਾਨਸੂਨ...! ਤਪਦੀ ਗਰਮੀ 'ਚ ਪੰਜਾਬੀਆਂ ਲਈ ਰਾਹਤ ਦੀ ਖ਼ਬਰ, ਜਾਣੋ ਕਦੋਂ ਪੈਣਗੀਆਂ ਰਾਹਤ ਦੀਆਂ ਕਣੀਆਂ ?
Punjab Monsoon 2024: 20 ਜੂਨ ਤੱਕ ਪੰਜਾਬ ਤੇ ਹਰਿਆਣਾ ਵਿੱਚ ਮਾਨਸੂਨ ਦੇ ਆਉਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਇਸ ਵਾਰ ਦੇਸ਼ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ।
Punjab Monsoon Date: ਮਹਾਰਾਸ਼ਟਰ ਤੋਂ ਬਾਅਦ ਦੱਖਣ-ਪੱਛਮੀ ਮਾਨਸੂਨ(Monsoon) ਚਾਰ ਦਿਨ ਪਹਿਲਾਂ ਗੁਜਰਾਤ ਵਿੱਚ ਆ ਗਿਆ ਹੈ। ਪੰਜਾਬ (Punjab) ਅਤੇ ਹਰਿਆਣਾ (haryana) ਸਮੇਤ ਹੋਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਪਾਉਣ ਲਈ ਕੁਝ ਦਿਨ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। IMD ਅਨੁਸਾਰ ਚਾਲੂ ਮਹੀਨੇ ਦੇ ਤੀਜੇ ਹਫ਼ਤੇ ਦੇ ਅੰਤ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਮਾਨਸੂਨ ਦੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ, ਇਸ ਵਾਰ ਦੇਸ਼ ਭਰ ਵਿੱਚ ਮਾਨਸੂਨ ਦੀ ਮਿਆਦ ਪਿਛਲੇ ਸਾਲ ਦੇ ਮੁਕਾਬਲੇ ਲੰਮੀ ਦੱਸੀ ਜਾ ਰਹੀ ਹੈ। ਜੇ ਅਜਿਹਾ ਹੁੰਦਾ ਹੈ, ਤਾਂ ਔਸਤ (LPA) ਵਰਖਾ 106 ਪ੍ਰਤੀਸ਼ਤ ਤੋਂ ਵੱਧ ਹੋਣ ਦੀ ਸੰਭਾਵਨਾ ਹੈ, ਭਾਵ ਇਸ ਵਾਰ ਜੂਨ ਤੋਂ ਸਤੰਬਰ 2024 ਤੱਕ ਮਾਨਸੂਨ ਸੀਜ਼ਨ ਦੌਰਾਨ ਭਾਰੀ ਬਾਰਿਸ਼ ਹੋਵੇਗੀ।
ਕਦੋਂ ਆਵੇਗਾ ਮਾਨਸੂਨ ?
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 20 ਜੂਨ ਤੋਂ ਪੰਜਾਬ ਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਉੱਤਰੀ-ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਔਸਤ ਮੀਂਹ ਦੀ ਸੰਭਾਵਨਾ ਹੈ। ਉੱਤਰੀ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਪਵੇਗਾ।
ਗਰਜ ਨਾਲ ਪਵੇਗਾ ਮੀਂਹ
ਮਾਨਸੂਨ ਦੇ ਤਾਜ਼ਾ ਰੁਝਾਨ ਦੇ ਮੱਦੇਨਜ਼ਰ, ਮੌਸਮ ਵਿਭਾਗ (ਆਈਐਮਡੀ) ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ, ਜਿਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਗਰਜ, ਧੂੜ ਭਰੀ ਹਨੇਰੀ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਭਵਿੱਖਬਾਣੀ ਵੀ ਸ਼ਾਮਲ ਹੈ।
ਵੱਟ ਕੱਢ ਰਹੀ ਹੈ ਗਰਮੀ !
ਮੌਸਮ ਵਿਭਾਗ ਨੇ ਲੂ ਅਤੇ ਗਰਮੀ ਦੇ ਲਈ 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਅਤੇ 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਹੁਣ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.5 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਫਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ 16 ਜੂਨ ਤੱਕ ਲੂ ਅਤੇ ਹੀਟ ਲਈ ਅਲਰਟ ਜਾਰੀ ਕੀਤਾ ਹੈ।