Punjab Weather: IMD ਵੱਲੋਂ ਪੰਜਾਬ-ਚੰਡੀਗੜ੍ਹ 'ਚ ਮੀਂਹ ਦੀ ਭਵਿੱਖਬਾਣੀ, 8 ਦਸੰਬਰ ਤੋਂ ਵੈਸਟਰਨ ਡਿਸਟਰਬੈਂਸ ਹੋਏਗਾ ਐਕਟਿਵ
ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿੱਚ ਠੰਡ ਦਸਤਕ ਦੇ ਚੁੱਕੀ ਹੈ। ਇਸ ਵਾਰ ਨਵੰਬਰ ਚ ਠੰਡ ਜ਼ਿਆਦਾ ਨਹੀਂ ਪਈ ਅਤੇ ਦਸੰਬਰ ਦੇ ਸ਼ੁਰੂਆਤੀ ਦਿਨਾਂ ਦੇ ਵਿੱਚ ਵੀ ਕੋਈ ਖਾਸ ਠੰਡ ਦੇਖਣ ਨੂੰ ਨਹੀਂ ਮਿਲੀ। ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ..
Punjab News: ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿੱਚ ਠੰਡ ਦਸਤਕ ਦੇ ਚੁੱਕੀ ਹੈ। ਇਸ ਵਾਰ ਨਵੰਬਰ ਚ ਠੰਡ ਜ਼ਿਆਦਾ ਨਹੀਂ ਪਈ ਅਤੇ ਦਸੰਬਰ ਦੇ ਸ਼ੁਰੂਆਤੀ ਦਿਨਾਂ ਦੇ ਵਿੱਚ ਵੀ ਕੋਈ ਖਾਸ ਠੰਡ ਦੇਖਣ ਨੂੰ ਨਹੀਂ ਮਿਲੀ। ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਸਵੇਰ ਅਤੇ ਰਾਤ ਨੂੰ ਠੰਢ ਜ਼ਿਆਦਾ ਮਹਿਸੂਸ ਹੁੰਦੀ ਹੈ। ਪਰ ਹੁਣ ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ।
ਤਾਪਮਾਨ ਲਗਾਤਾਰ ਡਿੱਗ ਰਿਹਾ
ਪੰਜਾਬ ਵਿੱਚ ਔਸਤਨ ਘੱਟੋ-ਘੱਟ ਤਾਪਮਾਨ ਵਿੱਚ 3.2 ਡਿਗਰੀ ਅਤੇ ਚੰਡੀਗੜ੍ਹ ਵਿੱਚ 4.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੋਹਾਲੀ ਨੂੰ ਛੱਡ ਕੇ ਪੰਜਾਬ-ਚੰਡੀਗੜ੍ਹ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਪਹਾੜਾਂ ‘ਚ ਹੋ ਰਹੀ ਬਰਫਬਾਰੀ (Snowfall in mountains) ਦੇ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਲਗਾਤਾਰ ਵਧ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 8 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਹਿਮਾਲੀਅਨ ਪਹਾੜੀਆਂ ਅਤੇ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ।
8 ਦਸੰਬਰ ਤੋਂ ਪੱਛਮੀ ਗੜਬੜੀ ਐਕਟਿਵ ਹੋ ਰਹੀ
ਪਹਾੜਾਂ 'ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਲਗਾਤਾਰ ਵਧ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 8 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਹਿਮਾਲੀਅਨ ਪਹਾੜੀਆਂ ਅਤੇ ਪੰਜਾਬ-ਹਰਿਆਣਾ ਵਿੱਚ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ।
ਸੰਘਣੀ ਧੁੰਦ ਦਾ ਅਲਰਟ ਜਾਰੀ
ਪੱਛਮੀ ਗੜਬੜੀ 8 ਦਸੰਬਰ ਤੋਂ ਸਰਗਰਮ ਹੈ। ਪਰ ਇਸ ਤੋਂ ਪਹਿਲਾਂ 7 ਤੋਂ 9 ਦਸੰਬਰ ਤੱਕ ਤਿੰਨ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਤਿੰਨ ਦਿਨਾਂ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਜਲੰਧਰ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਮਿਆਦ ਦੇ ਦੌਰਾਨ, ਇਹਨਾਂ ਸ਼ਹਿਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੱਕ ਪਹੁੰਚ ਸਕਦੀ ਹੈ।