Punjab Weather : ਪੰਜਾਬ 'ਚ ਅੱਜ ਤੋਂ ਪ੍ਰੀ-ਮਾਨਸੂਨ ਦੀ ਐਂਟਰੀ, ਕਈ ਥਾਵਾਂ 'ਤੇ ਪਿਆ ਮੀਂਹ ਤੇ ਤੇਜ਼ ਹਨ੍ਹੇਰੀ, ਮਾਨਸਾ 'ਚ ਬੱਚੇ ਦੀ ਮੌਤ
Punjab Weather : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਣਾ ਸ਼ੁਰੂ ਹੋ ਗਿਆ ਹੈ। ਮੋਹਾਲੀ ਵਿੱਚ ਸਵੇਰੇ ਤੇਜ਼ ਹਨ੍ਹੇਰੀ ਤੋਂ ਬਾਅਦ ਹਲਕਾ ਮੀਂਹ ਪਿਆ, ਜਦਕਿ ਲੁਧਿਆਣਾ ਵਿੱਚ ਹਨ੍ਹੇਰੀ ਆਈ।

Punjab Weather : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਣਾ ਸ਼ੁਰੂ ਹੋ ਗਿਆ ਹੈ। ਮੋਹਾਲੀ ਵਿੱਚ ਸਵੇਰੇ ਤੇਜ਼ ਹਨ੍ਹੇਰੀ ਤੋਂ ਬਾਅਦ ਹਲਕਾ ਮੀਂਹ ਪਿਆ, ਜਦਕਿ ਲੁਧਿਆਣਾ ਵਿੱਚ ਹਨ੍ਹੇਰੀ ਆਈ। ਖੰਨਾ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਰੀਬ 150 ਸਾਲ ਪੁਰਾਣਾ ਇੱਕ ਦਰੱਖਤ ਟੁੱਟ ਕੇ ਕਈ ਘਰਾਂ ਉੱਪਰ ਡਿੱਗ ਪਿਆ, ਜਿਸ ਨਾਲ ਮਕਾਨਾਂ ਦੀਆਂ ਛੱਤਾਂ ਅਤੇ ਕੰਧਾਂ ਨੂੰ ਨੁਕਸਾਨ ਪਹੁੰਚਿਆ।
ਮੌਸਮ ਵਿਭਾਗ ਨੇ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਅੱਜ (11 ਜੂਨ) ਤੋਂ ਪੂਰੇ ਪੰਜਾਬ ਵਿੱਚ ਪ੍ਰੀ-ਮਾਨਸੂਨ ਮੀਂਹ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਬੁੱਧਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਸਿਰਫ਼ 0.1 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 4.4 ਡਿਗਰੀ ਵੱਧ ਰਿਹਾ। ਬਠਿੰਡਾ ਵਿੱਚ 46.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਦੇਸ਼ ਭਰ ਵਿੱਚ ਸਭ ਤੋਂ ਵੱਧ ਰਿਹਾ।
ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਕਾਰਨ ਅਗਲੇ ਤਿੰਨ ਦਿਨਾਂ ਦੌਰਾਨ ਕਈ ਇਲਾਕਿਆਂ ਵਿੱਚ ਤੇਜ਼ ਹਨ੍ਹੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ ਅਤੇ ਫਤਿਹਗੜ੍ਹ ਸਾਹਿਬ ਸਮੇਤ 10 ਜ਼ਿਲ੍ਹਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਵੀ ਜਤਾਈ ਹੈ।
ਉੱਧਰ, ਮੰਗਲਵਾਰ ਸ਼ਾਮ ਨੂੰ ਮਾਨਸਾ ਵਿੱਚ ਆਈ ਤੇਜ਼ ਹਨ੍ਹੇਰੀ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਲੱਲੂਆਣਾ ਰੋਡ 'ਤੇ ਲੋਹੇ ਦਾ ਗੇਟ ਕੰਧ ਸਮੇਤ ਡਿੱਗਣ ਕਾਰਨ 9 ਸਾਲਾ ਦਿਲਸ਼ਾਨ ਇੰਸਾਂ ਦੀ ਮੌਤ ਹੋ ਗਈ। ਦਿਲਸ਼ਾਨ ਆਪਣੇ ਦਾਦਾ ਨਾਲ ਦੁੱਧ ਲੈਣ ਜਾ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ






















