Punjab Weather: 16 ਅਪ੍ਰੈਲ ਦੀ ਰਾਤ ਨੂੰ ਹੋਈ ਬਾਰਿਸ਼ ਨਾਲ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਇਹ ਅਰਾਮ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫਾਨ (Rain and storm) ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਸ਼ਨੀਵਾਰ ਲਈ ਵੀ ਮੀਂਹ ਦੇ ਚਲਦੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦੀ ਕਮੀ ਆਈ
ਮੌਸਮ ਸੰਬੰਧੀ ਨਵੇਂ ਅੰਕੜਿਆਂ ਅਨੁਸਾਰ, ਪੰਜਾਬ 'ਚ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ, ਪਰ ਇਸ ਦੇ ਬਾਵਜੂਦ ਇਹ ਤਾਪਮਾਨ ਆਮ ਤੌਰ 'ਤੇ ਮੌਜੂਦਾ ਮੌਸਮ ਨਾਲੋਂ 3.1 ਡਿਗਰੀ ਜ਼ਿਆਦਾ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 40.9 ਡਿਗਰੀ ਸੈਲਸੀਅਸ ਰਿਹਾ। ਇਹ ਆਮ ਤਾਪਮਾਨ ਨਾਲੋਂ 2.4 ਡਿਗਰੀ ਜਿਆਦਾ ਹੈ।
ਕਈ ਹੋਰ ਜ਼ਿਲ੍ਹਿਆਂ 'ਚ ਵੀ ਤਾਪਮਾਨ ਆਮ ਤੌਰ 'ਤੇ ਵੱਧ ਰਿਹਾ
ਅੰਮ੍ਰਿਤਸਰ: 37.2°C (ਆਮ ਨਾਲੋਂ 2.9°C ਵੱਧ)ਲੁਧਿਆਣਾ: 38.9°C (ਆਮ ਨਾਲੋਂ 3.1°C ਵੱਧ)ਪਟਿਆਲਾ: 39.8°C (ਆਮ ਨਾਲੋਂ 4.1°C ਵੱਧ)ਫਤਿਹਗੜ੍ਹ ਸਾਹਿਬ: 38.9°C (ਆਮ ਨਾਲੋਂ 4.0°C ਵੱਧ)ਮੋਹਾਲੀ: 38.4°C (ਆਮ ਨਾਲੋਂ 4.3°C ਵੱਧ)
ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ
ਅੱਜ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ 13 ਜ਼ਿਲ੍ਹਿਆਂ ਵਿੱਚ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 8 ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐਸ.ਏ.ਐੱਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਉਸੇ ਤਰ੍ਹਾਂ 5 ਹੋਰ ਜ਼ਿਲ੍ਹਿਆਂ – ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਹੈ।
ਇਸ ਦੌਰਾਨ ਪੰਜਾਬ 'ਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਪੰਜਾਬ ਦੇ ਸ਼ਹਿਰਾਂ ਦਾ ਮੌਸਮ
ਅੰਮ੍ਰਿਤਸਰ - ਬੱਦਲ ਛਾਏ ਰਹਿਣਗੇ। ਮੀਂਹ ਦੇ ਵੀ ਅਸਾਰ ਹਨ। ਤਾਪਮਾਨ 21 ਤੋਂ 39 ਡਿਗਰੀ ਸੈਲਸੀਅਸ ਦੇ ਵਿੱਚ ਰਹਿਣ ਦੀ ਸੰਭਾਵਨਾ ਹੈ।
ਜਲੰਧਰ - ਬੱਦਲ ਛਾਏ ਰਹਿਣਗੇ। ਮੀਂਹ ਦੇ ਵੀ ਅਸਾਰ ਹਨ। ਤਾਪਮਾਨ 19 ਤੋਂ 39 ਡਿਗਰੀ ਸੈਲਸੀਅਸ ਦੇ ਵਿੱਚ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ - ਬੱਦਲ ਛਾਏ ਰਹਿਣਗੇ। ਮੀਂਹ ਦੇ ਵੀ ਅਸਾਰ ਹਨ। ਤਾਪਮਾਨ 21 ਤੋਂ 39 ਡਿਗਰੀ ਸੈਲਸੀਅਸ ਦੇ ਵਿੱਚ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ - ਬੱਦਲ ਛਾਏ ਰਹਿਣਗੇ। ਮੀਂਹ ਦੇ ਵੀ ਅਸਾਰ ਹਨ। ਤਾਪਮਾਨ 24 ਤੋਂ 39 ਡਿਗਰੀ ਸੈਲਸੀਅਸ ਦੇ ਵਿੱਚ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ - ਬੱਦਲ ਛਾਏ ਰਹਿਣਗੇ। ਮੀਂਹ ਦੇ ਵੀ ਅਸਾਰ ਹਨ। ਤਾਪਮਾਨ 21 ਤੋਂ 37 ਡਿਗਰੀ ਸੈਲਸੀਅਸ ਦੇ ਵਿੱਚ ਰਹਿਣ ਦੀ ਸੰਭਾਵਨਾ ਹੈ।