Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਹੁਣ ਵਧੇਗੀ ਠੰਡ! ਮੌਸਮ ਵਿਭਾਗ ਨੇ ਦਿੱਤੀ ਅਪਡੇਟ
Weather Update: ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਮਾਨਸੂਨ ਨੇ ਅਲਵਿਦਾ ਕਹਿ ਦਿੱਤੀ ਹੈ ਪਰ ਕੁਝ ਸੂਬਿਆਂ 'ਚ ਇਕ ਵਾਰ ਫਿਰ ਮੌਸਮ ਨੇ ਕਰਵਟ ਲੈਣ ਦੀ ਤਿਆਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਯਾਨੀ ਮੰਗਲਵਾਰ ਨੂੰ ਦਿੱਲੀ-ਐਨਸੀਆਰ
Punjab Weather: ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਮਾਨਸੂਨ ਨੇ ਅਲਵਿਦਾ ਕਹਿ ਦਿੱਤੀ ਹੈ ਪਰ ਕੁਝ ਸੂਬਿਆਂ 'ਚ ਇਕ ਵਾਰ ਫਿਰ ਮੌਸਮ ਨੇ ਕਰਵਟ ਲੈਣ ਦੀ ਤਿਆਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਯਾਨੀ ਮੰਗਲਵਾਰ (10 ਅਕਤੂਬਰ) ਨੂੰ ਦਿੱਲੀ-ਐਨਸੀਆਰ ਸਮੇਤ ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ 'ਚ ਮੀਂਹ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਪੰਜਾਬ ਵਿੱਚ ਵੀ ਮੰਗਲਵਾਰ ਦੀ ਸਵੇਰ ਚੰਗੀ ਬਾਰਿਸ਼ ਹੋਈ ਹੈ। ਜਿਸ ਤੋਂ ਬਾਅਦ ਤਾਪਮਾਨ ਦੇ ਵਿੱਚ ਗਿਰਾਵਟ ਨੂੰ ਮਹਿਸੂਸ ਕੀਤਾ ਗਿਆ।
ਹੋਰ ਪੜ੍ਹੋ : 'ਜੰਗ ਹਮਾਸ ਨੇ ਸ਼ੁਰੂ ਕੀਤੀ, ਖਤਮ ਅਸੀਂ ਕਰਾਂਗੇ', ਇਜ਼ਰਾਈਲ ਦੇ PM ਨੇਤਨਯਾਹੂ ਨੇ ਦਿੱਤੀ ਚੇਤਾਵਨੀ
ਗੜਬੜ ਵਾਲੀਆਂ ਪੱਛਮੀ ਪੌਣਾਂ ਸਰਗਰਮ ਹੋਣ ਕਾਰਨ ਸੋਮਵਾਰ ਨੂੰ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਤੇ ਕੁਝ ਥਾਈਂ ਬੂੰਦਾਬਾਂਦੀ ਹੋਈ। ਜਿਸ ਕਰਕੇ ਲੁਧਿਆਣੇ ’ਚ ਸਵੇਰ ਤੋਂ ਦੁਪਹਿਰ ਤੱਕ ਕਈ ਵਾਰ ਹਲਕਾ ਮੀਂਹ ਪਿਆ ਸੀ। ਮੌਸਮ ’ਚ ਆਈ ਤਬਦੀਲੀ ਕਾਰਨ ਬਹੁਤੇ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਵਿਚਾਲੇ ਰਿਹਾ। ਘੱਟ ਤੋਂ ਘੱਟ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਦਰਮਿਆਨ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਹੁਣ 13 ਅਕਤੂਬਰ ਤੱਕ ਸੂਬੇ ’ਚ ਮੌਸਮ ਖੁਸ਼ਕ ਰਹੇਗਾ। ਉਸ ਤੋਂ ਬਾਅਦ 14 ਤੇ 15 ਅਕਤੂਬਰ ਨੂੰ ਮੁੜ ਬਾਰਿਸ਼ ਦੀ ਸੰਭਵਨਾ ਹੈ।
ਅੱਜ ਕਿੱਥੇ ਮੀਂਹ ਪਵੇਗਾ?
ਮੌਸਮ ਵਿਭਾਗ ਮੁਤਾਬਕ ਮੰਗਲਵਾਰ (10 ਅਕਤੂਬਰ) ਨੂੰ ਰਾਜਧਾਨੀ 'ਚ ਹਲਕੀ ਬਾਰਿਸ਼ ਤੋਂ ਬਾਅਦ ਦਿੱਲੀ-ਐੱਨਸੀਆਰ 'ਚ ਠੰਡ ਵਧਣ ਦੀ ਸੰਭਾਵਨਾ ਹੈ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਰਹਿਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਤੋਂ ਬਾਅਦ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਸੂਬੇ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।