Punjab Weather and Pollution Report Today: ਪੰਜਾਬ ਦਾ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਸੂਬੇ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਘਟਦਾ ਜਾ ਰਿਹਾ ਹੈ। ਮੌਸਮ ਵਿਭਾਗ ਦੇ ਵਿਗਿਆਨੀਆਂ ਦਾ ਮੰਨਣਾ ਹੈ ਕਿ ਹੁਣ ਘੱਟੋ-ਘੱਟ ਤਾਪਮਾਨ 'ਚ ਹੌਲੀ-ਹੌਲੀ ਗਿਰਾਵਟ ਆਵੇਗੀ, ਜਿਸ ਨਾਲ ਸੰਘਣੀ ਧੁੰਦ ਵੀ ਛਾਈ ਰਹੇਗੀ, ਜਦਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਸਰਦੀ ਛੇਤੀ ਹੀ ਪੈਣੀ ਸ਼ੁਰੂ ਹੋ ਗਈ ਹੈ।



ਹੁਣ ਲੋਕਾਂ ਨੇ ਠੰਢ ਤੋਂ ਬਚਣ ਲਈ ਇਸ ਦੇ ਉਪਾਅ ਕਰਨੇ ਸ਼ੁਰੂ ਕਰ ਦਿੱਤੇ ਹਨ। ਸਾਰੀਆਂ ਕਿਸਮਾਂ ਦੀਆਂ ਫ਼ਸਲਾਂ ਤੋਂ ਇਲਾਵਾ ਸਰਦੀ ਸਬਜ਼ੀਆਂ ਲਈ ਬੇਹੱਦ ਲਾਹੇਵੰਦ ਹੈ, ਜਦੋਂਕਿ ਮੀਂਹ ਵੀ ਫ਼ਸਲਾਂ ਲਈ ਵਧੇਰੇ ਲਾਹੇਵੰਦ ਹੈ। ਇਸ ਨਾਲ ਫ਼ਸਲ ਨੂੰ ਪਾਣੀ ਦੀ ਵੀ ਘੱਟ ਲੋੜ ਪਵੇਗੀ। ਆਓ ਦੇਖਦੇ ਹਾਂ ਕਿ ਅੱਜ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ 'ਚ ਮੌਸਮ ਕਿਵੇਂ ਰਿਹਾ?

ਅੱਜ ਅੰਮ੍ਰਿਤਸਰ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਕੋਹਰੇ ਤੇ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਰਹੇਗੀ। ਹਵਾਵਾਂ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣਗੀਆਂ। ਅੱਜ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਹਵਾ ਗੁਣਵੱਤਾ ਸੂਚਕ ਅੰਕ 311 ਦਰਜ ਕੀਤਾ ਗਿਆ ਹੈ, ਜਿਸ ਨੂੰ ਬਹੁਤ ਖਰਾਬ ਮੰਨਿਆ ਜਾਂਦਾ ਹੈ।

ਕੋਹਰੇ ਤੇ ਧੁੰਦ ਕਾਰਨ ਜਲੰਧਰ ਵਿੱਚ ਵੀ ਵਿਜ਼ੀਬਿਲਟੀ ਘੱਟ ਰਹੇਗੀ। ਬੱਦਲਵਾਈ ਦੇ ਨਾਲ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 164 ਦਰਜ ਕੀਤਾ ਗਿਆ ਹੈ।

ਲੁਧਿਆਣਾ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਕੋਹਰੇ ਤੇ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਰਹੇਗੀ। ਹਵਾਵਾਂ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣਗੀਆਂ। ਅੱਜ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 219 ਹੈ ਤੇ ਖਰਾਬ ਸ਼੍ਰੇਣੀ 'ਚ ਹੈ।


ਇਹ ਵੀ ਪੜ੍ਹੋ: ਮੋਦੀ ਸਰਕਾਰ ਲਈ ਨਹੀਂ ਘਟੀ ਮੁਸੀਬਤ, ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904