Punjab Weather: ਪੰਜਾਬ ਦਾ ਵਿਗੜਿਆ ਮੌਸਮ, ਬਾਰਸ਼ ਸ਼ੁਰੂ, ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ
Weather Report Punjab: ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ ਭਾਰਤ ਲਈ ਔਰੇਂਜ਼ ਅਲਰਟ ਜਾਰੀ ਕਰਦਿਆਂ ਅਗਲੇ ਦੋ ਤੋਂ ਤਿੰਨ ਤੱਕ ਭਾਰੀ ਮੀਂਹ ਤੇ ਬਰਫਬਾਰੀ ਦੀ ਪੇਸ਼ੀਨਗੋਈ ਕੀਤੀ ਸੀ।
Punjab Weather: ਪੰਜਾਬ ਵਿੱਚ ਮੁੜ ਮੌਸਮ ਵਿਗੜ ਗਿਆ ਹੈ। ਚੰਡੀਗੜ੍ਹ, ਮੁਹਾਲੀ ਸਣੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਲਈ ਬਾਰਸ਼ ਦੀ ਭਵਿੱਖਬਾਣੀ ਕਰਦਿਆਂ ਔਰੇਂਜ਼ ਅਲਰਟ ਜਾਰੀ ਕੀਤਾ ਹੈ। ਬਾਰਸ਼ ਨਾਲ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਇੱਕ ਪਾਸੇ ਝੋਨੇ ਦੀ ਪੱਕੀ ਫਸਲ ਖੇਤਾਂ ਖੜ੍ਹੀ ਹੈ ਤੇ ਦੂਜੇ ਪਾਸੇ ਮੰਡੀਆਂ ਅੰਦਰ ਵੀ ਝੋਨੇ ਦੀ ਅੰਬਾਰ ਲੱਗੇ ਹਨ।
ਦੱਸ ਦਈਏ ਕਿ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ ਭਾਰਤ ਲਈ ਔਰੇਂਜ਼ ਅਲਰਟ ਜਾਰੀ ਕਰਦਿਆਂ ਅਗਲੇ ਦੋ ਤੋਂ ਤਿੰਨ ਤੱਕ ਭਾਰੀ ਮੀਂਹ ਤੇ ਬਰਫਬਾਰੀ ਦੀ ਪੇਸ਼ੀਨਗੋਈ ਕੀਤੀ ਸੀ। ਵਿਭਾਗ ਨੇ ਕਿਹਾ ਕਿ ਇਹ ਇਸ ਮੌਸਮ ਦੀ ਪਹਿਲੀ ਪੱਛਮੀ ਗੜਬੜ ਹੈ ਤੇ ਇਹ 17 ਅਕਤੂਬਰ ਤੱਕ ਉੱਤਰ-ਪੱਛਮ ਤੇ ਮੱਧ ਭਾਰਤ ਨੂੰ ਪ੍ਰਭਾਵਿਤ ਕਰੇਗੀ।
ਮੌਸਮ ਵਿਭਾਗ ਨੇ ਕਿਹਾ ਕਿ 16 ਅਕਤੂਬਰ ਨੂੰ ਪੰਜਾਬ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਲੱਦਾਖ, ਉੱਤਰਾਖੰਡ, ਪੱਛਮੀ ਉੱਤਰ ਪ੍ਰਦੇਸ਼ ਤੇ ਰਾਜਸਥਾਨ ’ਚ ਹਨੇਰੀ ਚੱਲ ਸਕਦੀ ਹੈ। ਵਿਭਾਗ ਨੇ ਕਿਹਾ ਕਿ ਪੱਛਮੀ ਗੜਬੜ ਦੇ ਅਸਰ ਨਾਲ ਮੱਧ ਪਾਕਿਸਤਾਨ ਤੇ ਗੁਆਂਢੀ ਖੇਤਰਾਂ ’ਚ ਇੱਕ ਚੱਕਰਵਾਤ ਬਣਿਆ ਹੈ। 15 ਅਕਤੂਬਰ ਨੂੰ ਇੱਕ ਹੋਰ ਪੱਛਮੀ ਗੜਬੜ ਦੇ ਨਾਲ ਰਲਣ ਦੀ ਸੰਭਾਵਨਾ ਨਾਲ ਇਹ ਹੋਰ ਤੇਜ਼ ਹੋ ਸਕਦਾ ਹੈ। ਇਹ ਵੀ ਦੱਸ ਦਈਏ ਕਿ ਪੰਜਾਬ 'ਚ ਮੌਸਮ ਦਾ ਮਿਜ਼ਾਜ ਬਦਲਨਾ ਸ਼ੁਰੂ ਹੋ ਗਿਆ। ਪੰਜਾਬ 'ਚ ਐਤਵਾਰ ਸਵੇਰ ਤੋਂ ਮੀਂਹ ਪੈ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।