Punjab Weather: ਪੰਜਾਬ 'ਚ ਬਾਰਸ਼ ਦਾ ਅਲਰਟ, ਇਸ ਦਿਨ ਪਵੇਗਾ ਮੀਂਹ, ਜਾਣੋ ਵੱਡੇ ਸ਼ਹਿਰਾਂ ਦੇ ਮੌਸਮ ਦਾ ਹਾਲ
ਇਸ ਦੇ ਨਾਲ ਹੀ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਤੋਂ ਉਪਰ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ।
Punjab Weather: ਪੰਜਾਬ ਵਿੱਚ ਅਗਲੇ ਕੁਝ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅੱਜ ਬੱਦਲ ਛਾਏ ਰਹਿਣਗੇ। ਅੱਜ ਤੇ ਕੱਲ੍ਹ ਹਲਕੀ ਬਾਰਸ਼ ਹੋ ਸਕਦੀ ਹੈ। ਇਸ ਤੋਂ ਬਾਅਦ 9, 10 ਤੇ 11 ਮਾਰਚ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਮੱਧਮ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਸਵੇਰ ਤੇ ਸ਼ਾਮ ਨੂੰ ਹਲਕੀ ਠੰਢ ਪੈ ਰਹੀ ਹੈ।
ਇਸ ਦੇ ਨਾਲ ਹੀ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਤੋਂ ਉਪਰ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਤਸੱਲੀਬਖਸ਼ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਪੰਜਾਬ ਦੇ ਵੱਡੇ ਜ਼ਿਲ੍ਹਿਆਂ 'ਚ ਅੱਜ ਕਿਹੋ ਜਿਹਾ ਰਹੇਗਾ ਮੌਸਮ?
i) Fairly widespread to widespread light/moderate rainfall/snowfall with isolated thunderstorm/lightning very likely over J&K & HP on 06th & 07th and isolated light/moderate rainfall/snowfall with thunderstorm/lightning over Uttarakhand on 07th March, 2022.
— India Meteorological Department (@Indiametdept) March 5, 2022
ਅੰਮ੍ਰਿਤਸਰ -
ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 23 ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖਸ਼' ਪੱਧਰ 'ਤੇ 85 ਦਰਜ ਕੀਤਾ ਗਿਆ ਹੈ।
ਜਲੰਧਰ
ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ
ਅੱਜ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਹਲਕੇ ਬੱਦਲ ਹੋਣਗੇ। ਹਵਾ ਗੁਣਵੱਤਾ ਸੂਚਕਾਂਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 78 ਹੈ।
ਪਟਿਆਲਾ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਹਵਾ ਗੁਣਵੱਤਾ ਸੂਚਕਾਂਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 85 ਹੈ।
ਇਹ ਵੀ ਪੜ੍ਹੋ: Watch : ਸੱਪ ਤੇ ਬਿੱਛੂ ਨੂੰ ਮਿਲਾ ਕੇ ਬਣਾਇਆ ਜਾ ਰਿਹਾ ਡੀਟੌਕਸ ਡਰਿੰਕ, ਸੂਪ ਪੀਣ ਨੂੰ ਉਤਾਵਲੇ ਹੋ ਰਹੇ ਲੋਕ