(Source: ECI/ABP News/ABP Majha)
Punjab Weather Report: ਅਗਲੇ ਦੋ ਦਿਨ ਬਾਰਸ਼ ਤੋਂ ਰਾਹਤ, ਇਸ ਮਗਰੋਂ ਤਿੰਨ ਦਿਨ ਵਿਗੜੇਗਾ ਮੌਸਮ
ਮੌਸਮ ਵਿਭਾਗ ਅਨੁਸਾਰ ਦੋ ਦਿਨ ਆਮ ਮੀਂਹ ਪੈਣ ਦਾ ਅਨੁਮਾਨ ਹੈ। ਇਸ ਦਰਮਿਆਨ ਬੱਦਲ ਛਾਏ ਰਹਿਣਗੇ ਤੇ ਕੁਝ ਥਾਵਾਂ 'ਤੇ ਧੁੱਪ ਵੀ ਨਿਕਲ ਸਕਦੀ ਹੈ, ਪਰ ਮੰਗਲਵਾਰ ਤੋਂ ਅਗਲੇ ਤਿੰਨ ਦਿਨਾਂ ਤੱਕ ਗਰਜ਼-ਤੂਫਾਨ ਨਾਲ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।
Punjab Weather Report: ਪੰਜਾਬ 'ਚ ਅਗਲੇ ਦੋ ਦਿਨ ਤੇਜ਼ ਬਾਰਸ਼ ਨਹੀਂ ਹੋਏਗੀ ਪਰ ਇਸ ਤੋਂ ਬਾਅਦ ਮੌਸਮ ਮੁੜ ਵਿਗੜ ਸਕਦਾ ਹੈ। ਸੂਬੇ ਵਿੱਚ ਐਤਵਾਰ ਤੇ ਸੋਮਵਾਰ ਨੂੰ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਦੋ ਦਿਨ ਆਮ ਮੀਂਹ ਪੈਣ ਦਾ ਅਨੁਮਾਨ ਹੈ। ਇਸ ਦਰਮਿਆਨ ਬੱਦਲ ਛਾਏ ਰਹਿਣਗੇ ਤੇ ਕੁਝ ਥਾਵਾਂ 'ਤੇ ਧੁੱਪ ਵੀ ਨਿਕਲ ਸਕਦੀ ਹੈ, ਪਰ ਮੰਗਲਵਾਰ ਤੋਂ ਅਗਲੇ ਤਿੰਨ ਦਿਨਾਂ ਤੱਕ ਗਰਜ਼-ਤੂਫਾਨ ਨਾਲ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।
ਉਧਰ, ਪੰਜਾਬ 'ਚ ਅਲਰਟ ਦੇ ਬਾਵਜੂਦ ਸ਼ਨੀਵਾਰ ਨੂੰ ਮਾਨਸੂਨ ਕਮਜ਼ੋਰ ਰਿਹਾ। ਬੀਤੇ ਦਿਨ ਫਿਰੋਜ਼ਪੁਰ ਵਿੱਚ 29.5 ਮਿਲੀਮੀਟਰ, ਮੋਗਾ ਵਿੱਚ 9.5 ਮਿਲੀਮੀਟਰ ਤੇ ਬਰਨਾਲਾ ਵਿੱਚ 9 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ 2 ਮਿਲੀਮੀਟਰ, ਮੁਕਤਸਰ ਵਿੱਚ 0.5 ਮਿਲੀਮੀਟਰ ਤੇ ਚੰਡੀਗੜ੍ਹ ਤੇ ਪਠਾਨਕੋਟ ਵਿੱਚ ਮਾਮੂਲੀ ਬਾਰਸ਼ ਦਰਜ ਕੀਤੀ ਗਈ।
ਦੂਜੇ ਪਾਸੇ ਪਿਛਲੇ ਦਿਨ ਦੇ ਮੁਕਾਬਲੇ ਪੰਜਾਬ ਦੇ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜ਼ਿਆਦਾਤਰ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ ਸਵੇਰੇ 29 ਡਿਗਰੀ ਸੈਲਸੀਅਸ ਦੇ ਆਸ-ਪਾਸ ਦਰਜ ਕੀਤਾ ਗਿਆ, ਜਦਕਿ ਸਭ ਤੋਂ ਘੱਟ ਤਾਪਮਾਨ ਅੰਮ੍ਰਿਤਸਰ 'ਚ 24.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 20 ਫੁੱਟ ਹੇਠਾਂ ਰਹਿ ਗਿਆ ਹੈ। ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1660.71 ਫੁੱਟ ਤੱਕ ਪਹੁੰਚ ਗਿਆ। ਇੱਥੇ ਪਾਣੀ ਦੀ ਆਮਦ 63884 ਕਿਊਸਿਕ ਦਰਜ ਕੀਤੀ ਗਈ ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਸਿਰਫ਼ 41535 ਕਿਊਸਿਕ ਪਾਣੀ ਛੱਡਿਆ ਗਿਆ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਨੂੰ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਨੂੰ 10150 ਕਿਊਸਿਕ, ਸਤਲੁਜ ਦਰਿਆ ਨੂੰ 19400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ