Punjab Weather and Pollution Report Today: ਪੰਜਾਬ 'ਚ ਅਚਾਨਕ ਮੌਸਮ ਬਦਲ ਰਿਹਾ ਹੈ। ਇੱਕਦਮ ਗਰਮੀ ਵਧਣ ਲੱਗੀ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਸਮੇਂ ਵਿੱਚ ਕੁਝ ਇਲਾਕਿਆਂ ਅੰਦਰ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਬਦਲ ਦੀ ਤਾਜ਼ਾ ਰਿਪੋਰਟ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੌਸਮ ਸਾਫ਼ ਹੈ, ਜਦਕਿ ਕੁਝ ਥਾਵਾਂ 'ਤੇ ਬੱਦਲ ਛਾਏ ਹਨ। ਦੂਜੇ ਪਾਸੇ ਸੂਬੇ ਦਾ ਤਾਪਮਾਨ ਲਗਾਤਾਰ ਵਧ ਰਿਹਾ ਹੈ। ਦਿਨ ਵਿੱਚ ਤਿੱਖੀ ਧੁੱਪ ਨਿਕਲਣ ਲੱਗੀ ਹੈ। ਇਸ ਕਾਰਨ ਸਰਦੀ ਵੀ ਘਟ ਗਈ ਹੈ। ਹਾਲਾਂਕਿ ਸਵੇਰ ਤੇ ਸ਼ਾਮ ਨੂੰ ਧੁੰਦ ਹੁੰਦੀ ਹੈ ਤੇ ਠੰਢ ਵੀ ਮਹਿਸੂਸ ਹੁੰਦੀ ਹੈ।

ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਹੁਣ ਅਗਲੇ ਕੁਝ ਦਿਨਾਂ ਤੱਕ ਮੌਸਮ ਅਜਿਹਾ ਹੀ ਰਹੇਗਾ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ। ਆਓ ਜਾਣਦੇ ਹਾਂ ਕਿ ਅੱਜ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਮੌਸਮ ਕਿਵੇਂ ਰਹੇਗਾ?

ਅੰਮ੍ਰਿਤਸਰ
ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅੱਜ ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 212 'ਤੇ 'ਖਰਾਬ' ਪੱਧਰ 'ਤੇ ਦਰਜ ਕੀਤਾ ਗਿਆ ਹੈ।

ਜਲੰਧਰ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅੱਜ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 164 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।

ਲੁਧਿਆਣਾ
ਅੱਜ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਬੱਦਲ ਛਾਏ ਰਹਿਣਗੇ। ਹਵਾ ਗੁਣਵੱਤਾ ਸੂਚਕ ਅੰਕ 'ਮਾੜੀ' ਸ਼੍ਰੇਣੀ ਵਿੱਚ 215 ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904