Punjab Weather Report: ਪੰਜਾਬ 'ਚ 21 ਦਸੰਬਰ ਤੱਕ ਔਰੇਂਜ਼ ਅਲਰਟ, 22 ਦਸੰਬਰ ਤੋਂ ਹੋਏਗੀ ਬਾਰਸ਼
Punjab Weather Report: ਪੰਜਾਬ ਵਿੱਚ ਅੱਜ ਵੀ ਸਵੇਰੇ ਧੁੰਦ ਨਾਲ ਦਿਨ ਦੀ ਸ਼ੁਰੂਆਤ ਹੋਈ। ਅੱਜ ਵੀ ਪੰਜਾਬ ਦੇ ਛੇ ਜ਼ਿਲ੍ਹੇ ਧੁੰਦ ਦੀ ਲਪੇਟ ਵਿੱਚ ਰਹੇ, ਜਿੱਥੇ ਵਿਜ਼ੀਬਿਲਟੀ 50 ਮੀਟਰ ਦੇ ਕਰੀਬ ਦਰਜ ਕੀਤੀ ਗਈ।
Punjab Weather Report: ਪੰਜਾਬ ਵਿੱਚ ਅੱਜ ਵੀ ਸਵੇਰੇ ਧੁੰਦ ਨਾਲ ਦਿਨ ਦੀ ਸ਼ੁਰੂਆਤ ਹੋਈ। ਅੱਜ ਵੀ ਪੰਜਾਬ ਦੇ ਛੇ ਜ਼ਿਲ੍ਹੇ ਧੁੰਦ ਦੀ ਲਪੇਟ ਵਿੱਚ ਰਹੇ, ਜਿੱਥੇ ਵਿਜ਼ੀਬਿਲਟੀ 50 ਮੀਟਰ ਦੇ ਕਰੀਬ ਦਰਜ ਕੀਤੀ ਗਈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 21 ਦਸੰਬਰ ਤੱਕ ਸੰਘਣੀ ਧੁੰਦ ਨੂੰ ਲੈ ਕੇ ਔਰੇਂਜ਼ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 22 ਦਸੰਬਰ ਤੇ ਉਸ ਤੋਂ ਬਾਅਦ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਦਿਨਾਂ ਵਿੱਚ ਇਹ ਧੁੰਦ ਸਵੇਰ ਵੇਲੇ ਹੋਰ ਸੰਘਣੀ ਹੋਣ ਵਾਲੀ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਫਰੀਦਕੋਟ, ਮੋਗਾ ਤੇ ਬਠਿੰਡਾ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਮੌਸਮ ਵਿਭਾਗ ਅਨੁਸਾਰ 22 ਦਸੰਬਰ ਤੋਂ ਬਾਅਦ ਪੰਜਾਬ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 23 ਦਸੰਬਰ ਤੋਂ ਬਾਅਦ ਸੂਬੇ ਦੇ ਕੁਝ ਇਲਾਕਿਆਂ 'ਚ ਮੀਂਹ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਅਜਿਹਾ ਹੋਵੇਗਾ। ਇਸ ਦੇ ਨਾਲ ਹੀ ਪਿਛਲੇ ਕੁਝ ਸਮੇਂ ਤੋਂ ਪਹਾੜਾਂ 'ਤੇ ਤਾਜ਼ਾ ਬਰਫਬਾਰੀ ਹੋਈ ਹੈ। ਮੈਦਾਨੀ ਇਲਾਕਿਆਂ ਵਿੱਚ ਸੁੱਕੀ ਠੰਢ ਕਾਰਨ ਪੈਦਾ ਹੋਏ ਦਬਾਅ ਕਾਰਨ ਪੰਜਾਬ ਦੇ ਸ਼ਹਿਰਾਂ ਵਿੱਚ ਠੰਢੀਆਂ ਹਵਾਵਾਂ ਚੱਲਣ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।