Punjab Weather Report: ਪੰਜਾਬ ਵਿੱਚ ਅਗਲੇ ਤਿੰਨ-ਚਾਰ ਦਿਨ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ 25 ਤੋਂ 28 ਜੁਲਾਈ ਤੱਕ ਕਈ ਥਾਈਂ ਗਰਜ ਤੇ ਚਮਕ ਨਾਲ ਛਿੱਟੇ ਪੈਣ ਤੇ ਕਈ ਥਾਈਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ, ਚੰਡੀਗੜ੍ਹ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਸਣੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਅੱਜ ਤੋਂ ਲਗਾਤਾਰ ਤਿੰਨ-ਚਾਰ ਦਿਨ ਤੱਕ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਸੋਮਵਾਰ ਨੂੰ ਵੀ ਸੂਬੇ ਦੇ ਕਈ ਸ਼ਹਿਰਾਂ ਜਿਵੇਂ ਚੰਡੀਗੜ੍ਹ, ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਮੋਗਾ ਤੇ ਫਰੀਦਕੋਟ ਦੇ ਕੁੱਝ ਇਲਾਕਿਆਂ ਵਿੱਚ ਮੀਂਹ ਪਿਆ। ਮੌਸਮ ਵਿਭਾਗ ਨੇ 25 ਜੁਲਾਈ ਤੋਂ 28 ਜੁਲਾਈ ਤੱਕ ਕਈ ਥਾਈ ਗਰਜ ਤੇ ਚਮਕ ਨਾਲ ਛਿੱਟੇ ਪੈਣ ਤੇ ਕਈ ਥਾਈਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ 38 ਐਮਐਮ, ਗੁਰਦਾਸਪੁਰ ’ਚ 2.5 ਐਮਐਮ, ਜਲੰਧਰ ’ਚ 3.5 ਐਮਐਮ, ਮੋਗਾ ’ਚ 1.5 ਐਮਐਮ ਮੀਂਹ ਪਿਆ। ਇਸ ਤੋਂ ਇਲਾਵਾ ਚੰਡੀਗੜ੍ਹ, ਫਰੀਦਕੋਟ, ਲੁਧਿਆਣਾ ਤੇ ਹੋਰਨਾਂ ਇਲਾਕਿਆਂ ’ਚ ਵੀ ਕਿਣ-ਮਿਣ ਹੋਈ। ਮੀਂਹ ਪੈਣ ਨਾਲ ਸੂਬੇ ਵਿੱਚ ਲੋਕਾਂ ਨੇ ਗਰਮੀ ਤੋਂ ਵੀ ਰਾਹਤ ਮਹਿਸੂਸ ਕੀਤੀ।
ਸੋਮਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ। ਜਦੋਂਕਿ ਸੂਬੇ ਦੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਬਠਿੰਡਾ, ਫਰੀਦਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਮੋਗਾ, ਮੁਕਤਸਰ ਵਿੱਚ ਤਾਪਮਾਨ 34 ਤੋਂ 36 ਡਿਗਰੀ ਸੈਲਸੀਅਸ ਵਿਚਕਾਰ ਦਰਜ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।