Punjab weather Report: ਮੌਸਮ ਵਿਭਾਗ ਨੇ ਤਾਜ਼ਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 22 ਅਪ੍ਰੈਲ ਤੱਕ ਬੱਦਲ ਛਾਏ ਰਹਿਣਗੇ। ਕਈ ਇਲਾਕਿਆਂ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਤੋਂ ਬਾਅਦ 27 ਅਪ੍ਰੈਲ ਤੱਕ ਤਾਪਮਾਨ 'ਚ ਲਗਾਤਾਰ ਵਾਧਾ ਹੋਵੇਗਾ ਪਰ ਆਉਣ ਵਾਲੇ ਹਫਤੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ।


ਮੌਸਮ ਵਿਭਾਗ ਅਨੁਸਾਰ 20 ਤਰੀਕ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ। 21 ਤੇ 22 ਤਰੀਕ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ। ਅਗਲੇ 4 ਤੋਂ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।


ਦੱਸ ਦਈਏ ਕਿ ਸ਼ੁੱਕਰਵਾਰ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ। ਜਿੱਥੇ ਬਾਰਸ਼ ਨਾਲ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਮੌਸਮ ਵਿਭਾਗ ਮੁਤਾਬਕ ਸ਼ੁਕਰਵਾਰ ਦੇਰ ਸ਼ਾਮ ਪਏ ਮੀਂਹ ਨੇ ਹਵਾ ਵਿੱਚ ਠੰਢਕ ਵਧਾ ਦਿੱਤੀ ਹੈ। ਮੀਂਹ ਨਾਲ ਪਾਰਾ 7 ਤੋਂ 10 ਡਿਗਰੀ ਤੱਕ ਡਿੱਗ ਗਿਆ। ਅੱਜ ਵੀ ਮੀਂਹ ਪਵੇਗਾ।


ਦੱਸ ਦਈਏ ਕਿ ਪਿਛਲੇ ਦਿਨ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਵੀਰਵਾਰ ਨੂੰ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 20.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਘੱਟ ਸੀ।


ਇਹ ਵੀ ਪੜ੍ਹੋ: Weather Update: ਦਿੱਲੀ-NCR 'ਚ ਹੋਵੇਗੀ ਬੂੰਦਾ-ਬਾਂਦੀ, ਇਨ੍ਹਾਂ 3 ਸੂਬਿਆਂ 'ਚ ਹੈਟਵੇਵ, 4 ਸੂਬਿਆਂ 'ਚ ਤੂਫਾਨ ਨਾਲ ਪੈ ਸਕਦੇ ਹਨ ਗੜੇ


ਦਿੱਲੀ-ਐਨਸੀਆਰ ਵਿੱਚ ਅੱਜ ਆਸਮਾਨ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਬੂੰਦਾਬਾਂਦੀ ਦੀ ਸੰਭਾਵਨਾ ਹੈ। 20 ਅਪ੍ਰੈਲ ਦੀ ਸ਼ਾਮ ਨੂੰ ਦਿੱਲੀ-ਐਨਸੀਆਰ ਵਿੱਚ ਤੇਜ਼ ਹਵਾਵਾਂ ਨਾਲ ਕੁਝ ਸਮੇਂ ਲਈ ਕਈ ਥਾਵਾਂ 'ਤੇ ਮੀਂਹ ਪਿਆ ਅਤੇ ਗੜੇਮਾਰੀ ਹੋਈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਅਨੁਸਾਰ ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਦਕਿ ਉੱਤਰ ਪ੍ਰਦੇਸ਼ 'ਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪੂਰਬੀ ਭਾਰਤ ਅਤੇ ਪੂਰਬੀ ਉੱਤਰ ਪ੍ਰਦੇਸ਼, ਮੱਧ ਭਾਰਤ, ਅੰਦਰੂਨੀ ਮਹਾਰਾਸ਼ਟਰ ਅਤੇ ਰਾਇਲਸੀਮਾ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਤੋਂ 44 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਪੱਛਮੀ ਹਿਮਾਲਿਆ (12-25 ਡਿਗਰੀ ਸੈਲਸੀਅਸ) ਨੂੰ ਛੱਡ ਕੇ ਬਾਕੀ ਦੇਸ਼ ਵਿੱਚ ਵੱਧ ਤੋਂ ਵੱਧ ਤਾਪਮਾਨ 35-40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਇਹ ਵੀ ਪੜ੍ਹੋ: Shocking News: ਅਚਾਨਕ ਘਰ ਦੀਆਂ ਕੰਧਾਂ 'ਚੋਂ ਵਹਿਣ ਲੱਗਾ ਖੂਨ! ਟਾਈਲਾਂ ਅਤੇ ਦਰਵਾਜ਼ਿਆਂ ਦੇ ਹੇਠਾਂ ਤੋਂ ਬਾਹਰ ਆਉਣ ਲੱਗੀ ਧਾਰ