Punjab Weather Report: ਪੰਜਾਬ ਵਿੱਚ ਠੰਢ ਦਾ ਕਹਿਰ ਜਾਰੀ ਹੈ। ਬੁੱਧਵਾਰ ਨੂੰ ਪਟਿਆਲਾ ਤੇ ਲੁਧਿਆਣਾ ਵਿੱਚ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਖਾਸ ਤੌਰ 'ਤੇ ਲੁਧਿਆਣਾ ਦਾ ਦਿਨ ਦਾ ਤਾਪਮਾਨ ਆਮ ਨਾਲੋਂ 1.0 ਡਿਗਰੀ ਘੱਟ ਤੇ ਰਾਤ ਦਾ ਤਾਪਮਾਨ ਆਮ ਨਾਲੋਂ 1.4 ਡਿਗਰੀ ਘੱਟ ਦਰਜ ਕੀਤਾ ਗਿਆ, ਜਦਕਿ ਪਟਿਆਲਾ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਸੀ।
ਮੌਸਮ ਵਿਭਾਗ ਨੇ ਪੰਜਾਬ ਦੇ 18 ਜ਼ਿਲ੍ਹਿਆਂ ਲਈ 21 ਤੋਂ 24 ਦਸੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਤੇ ਸ਼ਾਮ ਨੂੰ ਸੰਘਣੀ ਧੁੰਦ ਛਾਈ ਰਹੇਗੀ। ਜਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਆ ਸਕਦੀ ਹੈ।
ਮੌਸਮ ਵਿਭਾਗ ਨੇ 23 ਦਸੰਬਰ ਨੂੰ ਮਾਝਾ ਤੇ ਦੁਆਬਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਅਜਿਹਾ 22 ਦਸੰਬਰ ਨੂੰ ਪੰਜਾਬ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹੋ ਰਿਹਾ ਹੈ।
ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਪੰਜਾਬ ਦੇ ਘੱਟੋ-ਘੱਟ ਤਾਪਮਾਨ 'ਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਫਤਿਹਗੜ੍ਹ ਸਾਹਿਬ ਦਾ ਸਭ ਤੋਂ ਘੱਟ ਤਾਪਮਾਨ 3.7 ਡਿਗਰੀ ਰਿਹਾ। ਇਸ ਤੋਂ ਇਲਾਵਾ ਅੰਮ੍ਰਿਤਸਰ 'ਚ ਰਾਤ ਦਾ ਤਾਪਮਾਨ 4.3 ਡਿਗਰੀ, ਲੁਧਿਆਣਾ 'ਚ 5.1 ਡਿਗਰੀ, ਪਟਿਆਲਾ 'ਚ 5.4 ਡਿਗਰੀ, ਪਠਾਨਕੋਟ 'ਚ 5.9 ਡਿਗਰੀ, ਬਠਿੰਡਾ 'ਚ 6.0 ਡਿਗਰੀ, ਫਰੀਦਕੋਟ 'ਚ 5.6 ਡਿਗਰੀ, ਗੁਰਦਾਸਪੁਰ 'ਚ 5.0 ਡਿਗਰੀ, ਐਸਬੀਐਸ ਨਗਰ 'ਚ 6.0 ਡਿਗਰੀ ਤੇ ਬਰਨਾਲਾ 'ਚ 7.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਦਿਨ ਵਿੱਚ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 23.7 ਡਿਗਰੀ ਰਿਹਾ। ਲੁਧਿਆਣਾ ਵਿੱਚ 20.0 ਡਿਗਰੀ, ਪਟਿਆਲਾ ਵਿੱਚ 20.2 ਡਿਗਰੀ, ਪਠਾਨਕੋਟ ਵਿੱਚ 21.8 ਡਿਗਰੀ, ਬਠਿੰਡਾ ਵਿੱਚ 22.0 ਡਿਗਰੀ, ਫਰੀਦਕੋਟ ਵਿੱਚ 22.0 ਡਿਗਰੀ, ਗੁਰਦਾਸਪੁਰ ਵਿੱਚ 20.0 ਡਿਗਰੀ, ਬਰਨਾਲਾ ਵਿੱਚ 22.3 ਡਿਗਰੀ ਤੇ ਮੋਗਾ ਵਿੱਚ 21.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।