Punjab Weather and Pollution Report Today: ਪੰਜਾਬ 'ਚ ਫਿਲਹਾਲ ਵਧਦੀ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਮੌਸਮ ਸਾਫ ਰਹੇਗਾ ਤੇ ਤੇਜ਼ ਧੁੱਪ ਵੀ ਨਿਕਲੇਗੀ, ਜਿਸ ਕਾਰਨ ਗਰਮੀ ਦਾ ਕਹਿਰ ਜਾਰੀ ਰਹੇਗਾ। ਮੌਸਮ ਵਿਭਾਗ ਮੁਤਾਬਕ ਮਹੀਨੇ ਦੇ ਅੰਤ ਵਿੱਚ ਅਸਮਾਨ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ, ਪਰ ਮੀਂਹ ਦੀ ਕੋਈ ਸੰਭਾਵਨਾ ਨਹੀਂ।

ਇਸ ਦੌਰਾਨ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਕੋਈ ਖਾਸ ਉਤਰਾਅ-ਚੜ੍ਹਾਅ ਨਹੀਂ ਆਇਆ। ਹਾਲਾਂਕਿ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਜਾਂ ਤਸੱਲੀਬਖਸ਼ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਪੰਜਾਬ ਦੇ ਵੱਡੇ ਜ਼ਿਲ੍ਹਿਆਂ 'ਚ ਅੱਜ ਕਿਹੋ ਜਿਹਾ ਮੌਸਮ ਰਹੇਗਾ?

ਅੰਮ੍ਰਿਤਸਰ ਦੇ ਮੌਸਮ ਦਾ ਹਾਲ
ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਹੋ ਜਾਵੇਗਾ। ਹਵਾ ਗੁਣਵੱਤਾ ਸੂਚਕਾਂਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 80 ਦਰਜ ਕੀਤਾ ਗਿਆ।

ਜਲੰਧਰ ਦੇ ਮੌਸਮ ਦਾ ਹਾਲ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 135 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।

ਲੁਧਿਆਣਾ ਦੇ ਮੌਸਮ ਦਾ ਹਾਲ
ਅੱਜ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 115 ਹੈ।

ਪਟਿਆਲਾ ਦੇ ਮੌਸਮ ਦਾ ਹਾਲ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 115 ਹੈ।