Punjab Weather Report Today 24 June 2022: ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਇੱਕ ਵਾਰ ਫਿਰ ਤੋਂ ਗਰਮੀ ਦਾ ਦੌਰ ਸ਼ੁਰੂ ਹੋ ਗਿਆ ਹੈ। ਪੰਜਾਬ 'ਚ ਸ਼ੁਕਰਵਾਰ ਨੂੰ ਮੌਸਮ ਖੁਸ਼ਕ ਰਹੇਗਾ ਤੇ ਤਿੱਖੀ ਧੁੱਪ ਰਹੇਗੀ। ਭਾਰਤੀ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਨੂੰ ਮੌਸਮ ਗਰਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 25 ਜੂਨ ਤੱਕ ਗਰਮੀ ਪ੍ਰੇਸ਼ਾਨ ਕਰੇਗੀ। ਹਾਲਾਂਕਿ 26 ਜੂਨ ਤੋਂ ਅਸਮਾਨ 'ਚ ਬੱਦਲ ਛਾਏ ਰਹਿਣਗੇ ਪਰ ਗਰਮੀ ਦਾ ਕਹਿਰ ਜਾਰੀ ਰਹੇਗਾ।


ਇਸ ਸਮੇਂ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ। ਸੂਬੇ ਵਿੱਚ 29 ਜੂਨ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮਾਨਸੂਨ ਦੇ 2 ਜੁਲਾਈ ਤੋਂ ਪਹਿਲਾਂ ਪਹੁੰਚਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ‘ਤਸੱਲੀਬਖ਼ਸ਼ ਤੋਂ ਦਰਮਿਆਨੇ’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ 'ਚ ਸ਼ੁੱਕਰਵਾਰ ਨੂੰ ਮੌਸਮ ਕਿਵੇਂ ਦਾ ਰਹਿਣ ਵਾਲਾ ਹੈ।


ਅੰਮ੍ਰਿਤਸਰ ਦਾ ਮੌਸਮ
ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34 ਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ 152 ਦਰਜ ਕੀਤਾ ਗਿਆ।


ਜਲੰਧਰ ਦਾ ਮੌਸਮ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 102 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।


ਲੁਧਿਆਣਾ ਦਾ ਮੌਸਮ
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 118 ਹੈ।


ਪਟਿਆਲਾ ਦਾ ਮੌਸਮ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹੇਗਾ। ਹਵਾ ਗੁਣਵੱਤਾ ਸੂਚਕਾਂਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 93 ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਅਜਿਹਾ ਹੀ ਬਣਿਆ ਹੋਇਆ ਹੈ।