Punjab Weather Report: ਪੰਜਾਬ ਵਿੱਚ ਮੌਸਮ ਨੇ ਮੁੜ ਕਰਵਟ ਲਈ ਹੈ। ਪਿਛਲੇ ਦਿਨੀਂ ਇੱਕਦਮ ਪਾਰਾ ਚੜ੍ਹਨ ਮਗਰੋਂ ਬੀਤੀ ਰਾਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਰਾਤ ਸਮੇਂ ਪਏ ਮੀਂਹ ਕਾਰਨ ਸੂਬੇ ਦਾ ਔਸਤ ਘੱਟੋ-ਘੱਟ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 2.9 ਡਿਗਰੀ ਹੇਠਾਂ ਆ ਗਿਆ। ਇਸ ਦੇ ਨਾਲ ਹੀ ਇਹ ਤਾਪਮਾਨ ਆਮ ਨਾਲੋਂ 2.2 ਡਿਗਰੀ ਘੱਟ ਰਹਿਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ। 


ਉਧਰ, ਸੋਮਵਾਰ ਤੋਂ ਪੂਰੇ ਪੰਜਾਬ 'ਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ 'ਚ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਪੂਰੇ ਮਾਝੇ ਤੇ ਦੁਆਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਇਸ ਵਾਰ ਮਈ ਮਹੀਨੇ ਵਿੱਚ ਬਾਰਸ਼ ਨੇ ਰਿਕਾਰਡ ਤੋੜੇ ਹਨ। ਜੂਨ ਚੜ੍ਹਦੇ ਹੀ ਗਰਮੀ ਵਧੀ ਸੀ ਪਰ ਲੰਘੀ ਰਾਤ ਤੋਂ ਮੁੜ ਪਾਰਾ ਹੇਠਾਂ ਆ ਗਿਆ ਹੈ। 



ਮੌਸਮ ਵਿਭਾਗ ਨੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਪੰਜਾਬ ਭਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਨੂੰ ਛੱਡ ਕੇ ਹਰ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 3 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ ਤੇ ਤਾਪਮਾਨ ਮੁੜ 40 ਡਿਗਰੀ ਤੋਂ ਹੇਠਾਂ ਪਹੁੰਚ ਜਾਵੇਗਾ।


ਹੋਰ ਪੜ੍ਹੋ : Punjab News: ਪੰਜਾਬ ਸਰਕਾਰ ਦਾ ਜਨਤਾ ਨੂੰ ਝਟਕਾ! ਪੈਟਰੋਲ-ਡੀਜ਼ਲ 'ਤੇ ਵਧਾਇਆ ਵੈਟ


ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਰਾਤ ਗੁਰਦਾਸਪੁਰ ਵਿੱਚ ਸਭ ਤੋਂ ਵੱਧ 17.2 ਐਮਐਮ ਬਾਰਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ 17 ਐਮਐਮ, ਲੁਧਿਆਣਾ ਵਿੱਚ 12.3 ਐਮਐਮ ਤੇ ਬਰਨਾਲਾ ਵਿੱਚ 13 ਐਮਐਮ ਮੀਂਹ ਦਰਜ ਕੀਤਾ ਗਿਆ।


ਇਸ ਕਾਰਨ ਸਵੇਰੇ ਘੱਟੋ-ਘੱਟ ਤਾਪਮਾਨ ਵਿੱਚ ਰਿਕਾਰਡ ਗਿਰਾਵਟ ਦਰਜ ਕੀਤੀ ਗਈ। ਅੱਜ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਲੁਧਿਆਣਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 22.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਮੋਹਾਲੀ 26.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।