Punjab Weather Report: ਪੰਜਾਬ 'ਚ ‘ਯੈਲੋ ਅਲਰਟ’, ਮੌਨਸੂਨ ਨੇ ਦਿੱਤੀ ਦਸਤਕ?
Punjab Weather Report: ਪੰਜਾਬ ਵਿੱਚ ਮੌਨਸੂਨ ਅੱਜ ਦਸਤਕ ਦੇ ਸਕਦੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 25 ਤੇ 26 ਜੂਨ ਨੂੰ ਤੇਜ਼ ਮੀਂਹ ਤੇ ਹਨੇਰੀ ਚੱਲਣ ਸਬੰਧੀ ‘ਯੈਲੋ ਅਲਰਟ’ ਜਾਰੀ ਕੀਤਾ ਹੈ ਜਦਕਿ 27 ਤੇ 28 ਜੂਨ ਨੂੰ ਹਲਕਾ
Punjab Weather Report: ਪੰਜਾਬ ਵਿੱਚ ਮੌਨਸੂਨ ਅੱਜ ਦਸਤਕ ਦੇ ਸਕਦੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 25 ਤੇ 26 ਜੂਨ ਨੂੰ ਤੇਜ਼ ਮੀਂਹ ਤੇ ਹਨੇਰੀ ਚੱਲਣ ਸਬੰਧੀ ‘ਯੈਲੋ ਅਲਰਟ’ ਜਾਰੀ ਕੀਤਾ ਹੈ ਜਦਕਿ 27 ਤੇ 28 ਜੂਨ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਮੌਨਸੂਨ ਸੂਬੇ ’ਚ ਦਸਤਕ ਦੇ ਸਕਦਾ ਹੈ।
ਚੰਡੀਗੜ੍ਹ ਮੌਸਮ ਵਿਭਾਗ ਦੇ ਵਿਗਿਆਨੀਆਂ ਅਨੁਸਾਰ ਸ਼ਨੀਵਾਰ ਨੂੰ ਹੀ ਪੂਰਬੀ ਉੱਤਰ ਪ੍ਰਦੇਸ਼ ’ਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ, ਜੋ ਲਗਾਤਾਰ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਇਸੇ ਕਰਕੇ ਪੰਜਾਬ ਤੇ ਗੁਆਂਢੀ ਸੂਬਿਆਂ ਵਿੱਚ ਅਗਲੇ 48 ਘੰਟਿਆਂ ਵਿੱਚ ਮੌਨਸੂਨ ਦਸਤਕ ਦੇ ਸਕਦਾ ਹੈ। ਇਸ ਨਾਲ ਪੰਜਾਬ ਦੇ ਨਾਲ ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਦਿੱਲੀ ਵਿੱਚ ਵੀ ਮੌਨਸੂਨ ਦਸਤਕ ਦੇਵੇਗਾ।
ਭਾਰਤੀ ਮੌਸਮ ਵਿਭਾਗ (ਆਈਐਮਡੀ) ਅਨੁਸਾਰ ਅਗਲੇ ਦੋ ਦਿਨਾਂ ਵਿੱਚ ਮੌਨਸੂਨ ਦਿੱਲੀ ਵਿੱਚ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਮੌਨਸੂਨ ਤੇਜ਼ੀ ਨਾਲ ਅੱਗ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੌਨਸੂਨ ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਤੇ ਹੋਰ ਇਲਾਕਿਆਂ ਵਿੱਚ ਦਸਤਕ ਦੇ ਚੁੱਕਾ ਹੈ ਤੇ ਆਉਂਦੇ ਦਿਨੀਂ ਬਾਕੀ ਸੂਬਿਆਂ ਵਿੱਚ ਵੀ ਪਹੁੰਚ ਜਾਵੇਗਾ। ਆਈਐਮਡੀ ਨੇ ਕਿਹਾ ਕਿ ਮੁੰਬਈ, ਚੰਡੀਗੜ੍ਹ, ਦਿੱਲੀ ਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ, ਗੁਜਰਾਤ ਦੇ ਕੁਝ ਹਿੱਸੇ ਅਤੇ ਪੂਰਬੀ ਰਾਜਸਥਾਨ ਤੇ ਪੰਜਾਬ ਵਿੱਚ ਵੀ ਮੌਨਸੂਨ ਅਗਲੇ ਦੋ ਦਿਨਾਂ ’ਚ ਦਸਤਕ ਦੇ ਸਕਦਾ ਹੈ।
ਦੱਸ ਦਈਏ ਕਿ ਇਸ ਸਾਲ ਜੂਨ ਮਹੀਨੇ ਵਿੱਚ ਆਮ ਨਾਲੋਂ 61 ਫੀਸਦ ਮੀਂਹ ਘੱਟ ਪਿਆ ਹੈ। 1 ਜੂਨ ਤੋਂ 19 ਜੂਨ ਤੱਕ ਸ਼ਹਿਰ ਵਿੱਚ ਸਿਰਫ਼ 28.6 ਐਮਐਮ ਮੀਂਹ ਪਿਆ ਹੈ। ਹਾਲਾਂਕਿ ਇਸ ਸਾਲ ਮਈ ਮਹੀਨੇ ਨੇ ਪਿਛਲੇ 52 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਸਨ। ਇਸ ਸਾਲ ਮਈ ਮਹੀਨੇ ਵਿੱਚ 129 ਐਮਐਮ ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ 161 ਫੀਸਦ ਵੱਧ ਹੈ। ਇਸ ਤੋਂ ਪਹਿਲਾਂ ਸਾਲ 1971 ਵਿੱਚ 130.7 ਐਮਐਮ ਮੀਂਹ ਪਿਆ ਸੀ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਮੌਸਮ ਸੁਹਾਣਾ ਹੋਣ ਜਾ ਰਿਹਾ ਹੈ। ਜਿਸ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਆਮ ਲੋਕਾਂ ਨੂੰ ਭੱਖਦੀ ਗਰਮੀ ਤੋਂ ਰਾਹਤ ਮਿਲੇਗੀ।
Read More: Punjab Weather Update: ਮੌਸਮ ਵਿਭਾਗ ਦਾ ਅਲਰਟ! 25 ਜੂਨ ਤੋਂ ਪਏਗਾ ਪੰਜਾਬ ਅੰਦਰ ਮੀਂਹ, ਪ੍ਰੀ-ਮੌਨਸੂਨ ਦੇਵੇਗਾ ਦਸਤਕ