Punjab Weather Report: ਪੰਜਾਬ ਵਿੱਚ ਅਜੇ ਬਾਰਸ਼ ਦਾ ਕਹਿਰ ਟਲਿਆ ਨਹੀਂ। ਮੌਸਮ ਵਿਭਾਗ ਨੇ ਪੰਜਾਬ ਵਿੱਚ 22 ਜੁਲਾਈ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ ਵੀ ਬਾਰਸ਼ ਹੋ ਸਕਦੀ ਹੈ। ਇਸ ਨਾਲ ਪੰਜਾਬ ਅੰਦਰ ਵਹਿੰਦੇ ਦਰਿਆਵਾਂ ਤੇ ਨਾਲਿਆਂ ਵਿੱਚ ਪਾਣੀ ਦੀ ਪੱਧਰ ਵਧ ਸਕਦਾ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ 'ਚ ਮੌਨਸੂਨ ਅਜੇ ਵੀ ਐਕਟਿਵ ਹੈ। ਮੌਸਮ ਵਿਭਾਗ ਨੇ 22 ਤੱਕ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਨਾਲ-ਨਾਲ ਗਰਜ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ 'ਚ ਵੀ ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਅਗਲੇ 3 ਦਿਨਾਂ ਤੱਕ ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਗੋਆ ਤੇ ਛੱਤੀਸਗੜ੍ਹ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਪਹਾੜਾਂ ਤੋਂ ਆਉਣ ਵਾਲੇ ਪਾਣੀ ਨਾਲ ਡੈਮ ਨੱਕੋ-ਨੱਕ
ਉਧਰ, ਪਹਾੜਾਂ ਤੋਂ ਆਉਣ ਵਾਲੇ ਪਾਣੀ ਨੂੰ ਰੋਕਣ ਲਈ ਡੈਮ ਨਾਕਾਫ਼ੀ ਸਾਬਤ ਹੋ ਰਹੇ ਹਨ। ਬਿਆਸ ਦਰਿਆ 'ਤੇ ਪੌਂਗ ਡੈਮ ਤੋਂ ਛੱਡੇ ਗਏ ਪਾਣੀ ਨੇ ਹੁਣ ਨੀਵੇਂ ਇਲਾਕਿਆਂ ਨੂੰ ਡੋਬਣਾ ਸ਼ੁਰੂ ਕਰ ਦਿੱਤਾ ਹੈ। ਬਿਆਸ ਦੇ ਪਾਣੀ ਨੇ ਤਰਨ ਤਾਰਨ ਇਲਾਕੇ ਵਿੱਚ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਤਰਨ ਤਾਰਨ ਦੇ ਪਿੰਡ ਮੁੰਡਾ 'ਚ ਬਿਆਸ ਦਰਿਆ ਦੇ ਵਹਾਅ ਨੂੰ ਰੋਕਣ ਲਈ ਬਣਾਏ ਗਏ ਧੁੱਸੀ ਬੰਨ੍ਹ 'ਚ ਦਰਾੜ ਪੈ ਗਈ ਹੈ। ਇਸ ਕਾਰਨ ਇਸ ਇਲਾਕੇ ਦੇ ਕਰੀਬ ਅੱਠ ਤੋਂ 10 ਪਿੰਡਾਂ ਵੱਲ ਪਾਣੀ ਮੁੜ ਗਿਆ ਹੈ।
ਉੱਜ ਦਰਿਆ 'ਚ ਛੱਡਿਆ 171797 ਕਿਊਸਿਕ ਪਾਣੀ
ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਤਹਿਤ ਅੱਜ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਵਿੱਚ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ ਛੱਡਿਆ ਗਿਆ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।