Punjab Weather; ਇਸ ਵਾਰ ਮਈ ਦੇ ਦੂਜੇ ਵੀਕੈਂਡ 'ਚ ਪਹਿਲੀ ਵਾਰ ਗਰਮੀ ਨੇ ਆਪਣਾ ਰੁਖ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ 'ਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ ਹੈ। ਤਕਰੀਬਨ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਜਾਂ 40 ਡਿਗਰੀ ਤੋਂ ਵੱਧ ਰਿਹਾ। ਮੌਸਮ ਵਿਭਾਗ ਅਨੁਸਾਰ ਪੂਰਬੀ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਗਰਮੀ ਦੀ ਸਥਿਤੀ ਬਣੀ ਹੋਈ ਹੈ।
ਹਰਿਆਣਾ ਵਿੱਚ ਪਾਰਾ 45 ਤੋਂ ਹੋਇਆ ਪਾਰ
ਜੇ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਬੱਦਲਵਾਈ ਦੇ ਬਾਵਜੂਦ ਸ਼ਨੀਵਾਰ ਸੀਜ਼ਨ ਦਾ ਸਭ ਤੋਂ ਗਰਮ ਦਿਨ ਰਿਹਾ। ਮਈ ਵਿੱਚ, ਇਸ ਸੀਜ਼ਨ ਵਿੱਚ ਪਹਿਲੀ ਵਾਰ, ਗਰਮੀ ਦੀ ਲਹਿਰ ਆਈ ਸੀ। 24 ਘੰਟਿਆਂ ਵਿੱਚ ਦਿਨ ਦਾ ਔਸਤ ਤਾਪਮਾਨ 0.1 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 2.2 ਡਿਗਰੀ ਸੈਲਸੀਅਸ ਵਧ ਕੇ ਆਮ ਸ਼੍ਰੇਣੀ ਵਿੱਚ ਆ ਗਿਆ ਮਹਿੰਦਰਗੜ੍ਹ 'ਚ ਵੱਧ ਤੋਂ ਵੱਧ ਤਾਪਮਾਨ 45.1 ਡਿਗਰੀ ਅਤੇ ਰੋਹਤਕ 'ਚ ਘੱਟੋ-ਘੱਟ ਤਾਪਮਾਨ 25.8 ਡਿਗਰੀ 'ਤੇ ਪਹੁੰਚ ਗਿਆ।
16 ਅਤੇ 17 ਨੂੰ ਤੇਜ਼ ਹਵਾ ਨਾਲ ਪੈ ਸਕਦਾ ਮੀਂਹ
ਮੌਸਮ ਵਿਭਾਗ ਮੁਤਾਬਕ 14 ਮਈ ਨੂੰ ਵੀ ਹਰਿਆਣਾ ਦੇ ਕੁਝ ਇਲਾਕਿਆਂ 'ਚ ਬਾਰਿਸ਼ ਹੋ ਸਕਦੀ ਹੈ। 48 ਘੰਟਿਆਂ ਵਿੱਚ ਪਾਰਾ 2 ਡਿਗਰੀ ਤੱਕ ਵੱਧ ਸਕਦਾ ਹੈ। 15 ਮਈ ਨੂੰ ਸਖ਼ਤ ਗਰਮੀ ਪੈਣ ਦੇ ਆਸਾਰ ਹਨ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 16 ਅਤੇ 17 ਮਈ ਨੂੰ ਕੁਝ ਖੇਤਰਾਂ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਖੁਸ਼ਕ ਪੱਛਮੀ ਹਵਾਵਾਂ ਉੱਤਰ ਪੱਛਮੀ ਭਾਰਤ ਤੋਂ ਮੱਧ ਭਾਰਤ ਵੱਲ ਵਗ ਰਹੀਆਂ ਹਨ। ਇਸ ਕਾਰਨ ਕਈ ਹਿੱਸਿਆਂ ਵਿੱਚ ਹੀਟਵੇਵ ਮਹਿਸੂਸ ਕੀਤੀ ਗਈ ਹੈ।
ਦੂਜੇ ਸੂਬਿਆਂ ਦਾ ਕੀ ਹਾਲ ?
ਮੌਸਮ ਵਿਭਾਗ ਅਨੁਸਾਰ ਐਤਵਾਰ (14 ਮਈ) ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਉੱਥੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਇਸ ਤੋਂ ਇਲਾਵਾ ਤੇਜ਼ ਤੂਫ਼ਾਨ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਰਾਜਸਥਾਨ ਦੇ ਨਾਗੌਰ, ਜੈਪੁਰ, ਚੁਰੂ, ਬੀਕਾਨੇਰ, ਜੈਸਲਮੇਰ, ਦੌਸਾ, ਕਰੌਲੀ ਜ਼ਿਲ੍ਹਿਆਂ ਅਤੇ ਆਸ-ਪਾਸ ਦੇ ਇਲਾਕਿਆਂ 'ਚ ਕੁਝ ਥਾਵਾਂ 'ਤੇ ਗਰਜ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।