Punjab Weather: ਪੰਜਾਬ ’ਚ ਫਿਰ ਬਦਲੇਗਾ ਮੌਸਮ! ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਕੀਤੀ ਇਹ ਭਵਿੱਖਬਾਣੀ
ਪੱਛਮੀ ਡਿਸਟਰਬੈਂਸ ਦੇ ਪ੍ਰਭਾਵ ਹੇਠ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਖੇ ਅਗਲੇ 2 ਦਿਨ ਬੱਦਲਵਾਈ, ਤੇਜ਼ ਹਵਾਵਾਂ ਤੇ ਕਈ ਥਾਈਂ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
Punjab Weather Update: ਪੱਛਮੀ ਡਿਸਟਰਬੈਂਸ ਦੇ ਪ੍ਰਭਾਵ ਹੇਠ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਖੇ ਅਗਲੇ 2 ਦਿਨ ਬੱਦਲਵਾਈ, ਤੇਜ਼ ਹਵਾਵਾਂ ਤੇ ਕਈ ਥਾਈਂ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਅਗਲੇ 2 ਦਿਨ ਧੂੜ ਭਰੀ ਹਨ੍ਹੇਰੀ ਚਲ ਸਕਦੀ ਹੈ । 19 ਮਈ ਤੋਂ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਦਿਨ ਦਾ ਤਾਪਮਾਨ ਵਧੇਗਾ। ਵਿਭਾਗ ਨੇ ਕਿਹਾ ਹੈ ਕਿ ਪੱਛਮੀ ਗੜਬੜੀ ਹਿਮਾਚਲ ਵਿੱਚ ਸਰਗਰਮ ਹੈ ਅਤੇ ਇਹ 19 ਮਈ ਤੱਕ ਆਪਣਾ ਪ੍ਰਭਾਵ ਦਿਖਾਏਗੀ। ਉਨ੍ਹਾਂ ਨੇ ਰਾਜ ਦੇ ਮੱਧਮ ਤੋਂ ਉੱਚਾਈ ਵਾਲੇ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ।
ਸੋਮਵਾਰ ਦੇ ਮੁਕਾਬਲੇ ਮੰਗਲਵਾਰ ਨੂੰ ਤਾਪਮਾਨ ਵਿਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਵਿਚ ਸਭ ਤੋ ਵੱਧ ਤਾਪਮਾਨ ਫਤਿਹਗੜ੍ਹ ਸਾਹਿਬ ਦਾ 41.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਪੱਛਮੀ ਡਿਸਰਬੈਂਸ ਕਾਰਨ ਪਿਛਲੇ ਹਫਤੇ ਪਈ ਤੇਜ਼ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ ਹੈ। ਇਸ ਹਫ਼ਤੇ ਤਾਪਮਾਨ ਵਿਚ 2 ਤੋਂ 3 ਡਿਗਰੀ ਦੀ ਕਮੀ ਦੇਖਣ ਨੂੰ ਮਿਲੀ ਹੈ।
ਇਸ ਤੋਂ ਇਲਾਵਾ ਪੰਜਾਬ, ਪੱਛਮੀ ਉੱਤਰ ਪ੍ਰਦੇਸ਼, ਗੰਗਾ ਪੱਛਮੀ ਬੰਗਾਲ, ਬਿਹਾਰ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਅਤੇ ਕੇਰਲ ਅਤੇ ਮਹੇ ਦੇ ਵੱਖ-ਵੱਖ ਸਥਾਨਾਂ 'ਤੇ ਬਿਜਲੀ ਡਿੱਗਣ ਦੇ ਨਾਲ ਮੀਂਹ ਦੀ ਸੰਭਾਵਨਾ ਹੈ।
ਦੂਜੇ ਪਾਸੇ ਹਿਮਾਚਲ ਪ੍ਰਦੇਸ਼ 'ਚ ਖਰਾਬ ਮੌਸਮ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਹੋਰ ਥਾਵਾਂ 'ਤੇ ਮੌਸਮ ਸਾਫ਼ ਰਿਹਾ ਅਤੇ ਤਾਪਮਾਨ 'ਚ ਵੀ ਮਾਮੂਲੀ ਵਾਧਾ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਹਿਮਾਚਲ 'ਚ ਪੱਛਮੀ ਗੜਬੜੀ ਸਰਗਰਮ ਹੈ, ਜਿਸ ਦਾ ਅਸਰ 19 ਮਈ ਤੱਕ ਦੇਖਣ ਨੂੰ ਮਿਲੇਗਾ। ਇਸ ਲਈ ਸੂਬੇ ਦੇ ਮੱਧਮ ਤੋਂ ਉੱਚਾਈ ਵਾਲੇ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਆਉਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।