Punjab Weather Today 06 June: ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੀ ਗਤੀਵਿਧੀ ਘਟਣ ਤੋਂ ਬਾਅਦ ਹੁਣ ਮੌਸਮ ਵਿੱਚ ਗਰਮੀ ਵਧਣ ਲਗੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਔਸਤਨ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦੀ ਵਾਧੂ ਦਰਜ ਕੀਤੀ ਗਈ ਹੈ। ਹਾਲਾਂਕਿ, ਫਿਰ ਵੀ ਰਾਜ ਦਾ ਤਾਪਮਾਨ ਅਜੇ ਵੀ ਆਮ ਤਾਪਮਾਨ ਨਾਲੋਂ 3.3 ਡਿਗਰੀ ਘੱਟ ਬਣਿਆ ਹੋਇਆ ਹੈ।

ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਮੁਤਾਬਕ, ਰਾਜ ਵਿੱਚ ਸਭ ਤੋਂ ਵੱਧ ਤਾਪਮਾਨ 37.8°C ਸਮਰਾਲਾ ਵਿੱਚ ਦਰਜ ਕੀਤਾ ਗਿਆ। ਇਸੇ ਤਰ੍ਹਾਂ, ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਵਿੱਚ ਤਾਪਮਾਨ 36 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 36.8°C ਰਿਹਾ, ਜੋ ਕਿ ਆਮ ਤਾਪਮਾਨ ਨਾਲੋਂ 3 ਡਿਗਰੀ ਘੱਟ ਸੀ। ਰੋਪੜ ਵਿੱਚ ਤਾਪਮਾਨ 35.3°C ਰਿਹਾ, ਜਦਕਿ ਗੁਰਦਾਸਪੁਰ ਅਤੇ ਮੋਗਾ ਵਿੱਚ ਇਹ ਲਗਭਗ 36°C ਰਿਹਾ।

ਪੰਜਾਬ ਵਿੱਚ ਮੌਸਮ ਖੁਸ਼ਕ ਬਣਿਆ ਰਿਹਾ ਅਤੇ ਕਿਤੇ ਵੀ ਵਰਖਾ ਦਰਜ ਨਹੀਂ ਕੀਤੀ ਗਈ। ਸਵੇਰੇ 8:30 ਵਜੇ ਤੋਂ ਸ਼ਾਮ 5:30 ਵਜੇ ਤੱਕ ਰਾਜ ਦੇ ਕਿਸੇ ਹਿੱਸੇ ਵਿੱਚ ਮੀਂਹ ਨਹੀਂ ਪਿਆ। ਮੌਸਮ ਪੂਰੀ ਤਰ੍ਹਾਂ ਸੁੱਕਾ ਰਿਹਾ। ਭਾਰਤ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਅਗਲੇ 5 ਦਿਨਾਂ ਦੀ ਚੇਤਾਵਨੀ ਮੁਤਾਬਕ, ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਮੌਸਮ ਨੂੰ ਲੈ ਕੇ ਕੋਈ ਖ਼ਾਸ ਚੇਤਾਵਨੀ ਨਹੀਂ ਹੈ। ਸਾਰੇ 23 ਜ਼ਿਲ੍ਹਿਆਂ ਨੂੰ 'no warning' ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਇਸਦਾ ਅਰਥ ਹੈ ਕਿ ਅਗਲੇ 5 ਦਿਨਾਂ ਤੱਕ ਨਾ ਤਾਂ ਭਾਰੀ ਮੀਂਹ ਦੀ ਸੰਭਾਵਨਾ ਹੈ, ਨਾ ਹੀ ਲੂ ਜਾਂ ਕਿਸੇ ਹੋਰ ਮੌਸਮੀ ਖ਼ਤਰੇ ਦੀ।

ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਹਾਲਾਂਕਿ ਤਾਪਮਾਨ ਵਿੱਚ ਥੋੜ੍ਹਾ ਵਾਧਾ ਦਰਜ ਕੀਤਾ ਗਿਆ ਹੈ, ਪਰ ਮਾਨਸੂਨ ਪੂਰਵ ਹਾਲਾਤਾਂ ਕਰਕੇ ਤਾਪਮਾਨ ਹਾਲੇ ਵੀ ਆਮ ਨਾਲੋਂ ਘੱਟ ਬਣਿਆ ਹੋਇਆ ਹੈ। ਜੇਕਰ ਇਹੀ ਹਾਲਾਤ ਬਣੀਆਂ ਰਹੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਮਾਨਸੂਨ ਸਮੇਂ ’ਤੇ ਜਾਂ ਥੋੜ੍ਹਾ ਜਿਹਾ ਜਲਦੀ ਆ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ।

ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਦਾ ਅੱਜ ਦਾ ਤਾਪਮਾਨ:

ਅੰਮ੍ਰਿਤਸਰ – ਅੱਜ ਆਸਮਾਨ ਸਾਫ ਰਹੇਗਾ ਅਤੇ ਧੁੱਪ ਨਿਕਲੇਗੀ। ਤਾਪਮਾਨ 24 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।

ਜਲੰਧਰ – ਅੱਜ ਆਸਮਾਨ ਸਾਫ ਰਹੇਗਾ ਅਤੇ ਧੁੱਪ ਨਿਕਲੇਗੀ। ਵਿਚਕਾਰ-ਵਿਚਕਾਰ ਹਲਕੇ ਬੱਦਲ ਵੀ ਆ ਸਕਦੇ ਹਨ। ਤਾਪਮਾਨ 21 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ।

ਲੁਧਿਆਣਾ – ਅੱਜ ਧੁੱਪ ਨਿਕਲੇਗੀ ਅਤੇ ਹਲਕੇ ਬੱਦਲ ਵੀ ਵੇਖਣ ਨੂੰ ਮਿਲ ਸਕਦੇ ਹਨ। ਤਾਪਮਾਨ 21 ਤੋਂ 38 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ – ਅੱਜ ਆਸਮਾਨ ਸਾਫ ਰਹੇਗਾ ਅਤੇ ਧੁੱਪ ਨਿਕਲੇਗੀ। ਤਾਪਮਾਨ 24 ਤੋਂ 37 ਡਿਗਰੀ ਸੈਲਸੀਅਸ ਰਹੇਗਾ।

ਮੋਹਾਲੀ – ਅੱਜ ਆਸਮਾਨ ਸਾਫ ਰਹੇਗਾ ਅਤੇ ਧੁੱਪ ਨਿਕਲੇਗੀ। ਤਾਪਮਾਨ 24 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।