Punjab Weather: ਪੰਜਾਬ ਵਿੱਚ ਗਰਮੀ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਬੀਤੇ ਵੀਰਵਾਰ ਨੂੰ ਅਲਰਟ ਦੇ ਬਾਵਜੂਦ ਕਿਤੇ ਵੀ ਬਾਰਿਸ਼ ਨਹੀਂ ਹੋਈ। ਇਸ ਕਰਕੇ ਔਸਤ ਤਾਪਮਾਨ ਵਿੱਚ 0.9 ਡਿਗਰੀ ਵਾਧਾ ਹੋਇਆ ਹੈ। ਮੌਸਮ ਵਿਗਿਆਨ ਕੇਂਦਰ ਦੇ ਮੁਤਾਬਕ, ਅੱਜ ਵੀ ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਰਹੇਗਾ। ਇਸ ਨਾਲ ਬਾਰਿਸ਼ ਦੇ ਨਾਲ-ਨਾਲ 60 ਕਿਮੀ ਰਫ਼ਤਾਰ ਵਾਲੀਆਂ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਤਾਪਮਾਨ ਸਧਾਰਨ ਹੱਦ ਦੇ ਨੇੜੇ ਹੀ ਰਿਹਾ। ਸਭ ਤੋਂ ਜ਼ਿਆਦਾ ਤਾਪਮਾਨ ਬਠਿੰਡਾ ਵਿੱਚ 44.3 ਡਿਗਰੀ ਸੈਲਸੀਅਸ ਮਾਪਿਆ ਗਿਆ।

ਅੱਜ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਹੈ, ਜਦਕਿ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ 10 ਜ਼ਿਲ੍ਹੇ ਜਿੱਥੇ ਤਾਪਮਾਨ 40°C ਤੋਂ ਵੱਧ ਹੋਇਆ

ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਕੁਝ ਦਿਨਾਂ ਤੋਂ ਬਾਰਿਸ਼ ਨਾ ਹੋਣ ਕਾਰਨ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪੰਜਾਬ ਦੇ ਹੇਠ ਲਿਖੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਹੈ:

ਅੰਮ੍ਰਿਤਸਰ – 41.4°C

ਲੁਧਿਆਣਾ – 41.4°C

ਪਟਿਆਲਾ – 42.2°C

ਫਰੀਦਕੋਟ – 42.0°C

ਬਠਿੰਡਾ – 44.3°C

ਫਿਰੋਜ਼ਪੁਰ – 41.0°C

ਰੋਪੜ (AWS) – 40.3°C

ਐਸਬੀਐਸ ਨਗਰ – 40°C

ਮੋਗਾ – 40°C

ਸੰਗਰੂਰ – 42°C

ਪੰਜਾਬ ਵਿੱਚ ਅਗਲੇ 5 ਦਿਨਾਂ ਲਈ ਬਾਰਿਸ਼ ਦਾ ਅੰਦਾਜ਼ਾ

ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਪੰਜ ਦਿਨਾਂ ਦੀ ਚੇਤਾਵਨੀ ਵਿੱਚ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (40-60 ਕਿਮੀ/ਘੰਟਾ), ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਦੱਸੀ ਗਈ ਹੈ।

• 30 ਮਈ: ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਮੋਹਾਲੀ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਠਿੰਡਾ ਅਤੇ ਸੰਗਰੂਰ ਵਿੱਚ ਔਰੇਂਜ ਅਲਰਟ ਜਾਰੀ ਹੈ। ਇਸਦੇ ਨਾਲ-ਨਾਲ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

• 31 ਮਈ ਤੋਂ 2 ਜੂਨ ਤੱਕ: ਹਿਮਾਚਲ ਨਾਲ ਲੱਗਦੇ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਐਸਬੀਐਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤੇ ਗਏ ਹਨ।

ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ: ਅੱਜ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 39 ਡਿਗਰੀ ਦਰਜ ਕੀਤਾ ਜਾ ਸਕਦਾ ਹੈ।

ਜਲੰਧਰ: ਅੱਜ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 39 ਡਿਗਰੀ ਦਰਜ ਕੀਤਾ ਜਾ ਸਕਦਾ ਹੈ।

ਲੁਧਿਆਣਾ: ਅੱਜ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 40 ਡਿਗਰੀ ਦਰਜ ਕੀਤਾ ਜਾ ਸਕਦਾ ਹੈ।

ਪਟਿਆਲਾ: ਅੱਜ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 39 ਡਿਗਰੀ ਦਰਜ ਕੀਤਾ ਜਾ ਸਕਦਾ ਹੈ।

ਮੋਹਾਲੀ: ਅੱਜ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 38 ਡਿਗਰੀ ਦਰਜ ਕੀਤਾ ਜਾ ਸਕਦਾ ਹੈ।