Weather Update Today: ਦੇਸ਼ ਦੇ ਕਈ ਸੂਬਿਆਂ 'ਚ ਹੋ ਰਹੀ ਬੇਮੌਸਮੀ ਬਾਰਿਸ਼ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਮੀਂਹ ਕਾਰਨ ਤਾਪਮਾਨ 'ਚ ਤੇਜ਼ੀ ਨਾਲ ਬਦਲਾਅ ਆਇਆ ਹੈ। ਜਿੱਥੇ ਫਰਵਰੀ ਦੇ ਅਖੀਰਲੇ ਦਿਨ ਤੋਂ ਮੌਸਮ ਵਿੱਚ ਆਏ ਬਦਲਾਅ ਕਾਰਨ ਗਰਮੀ ਮਹਿਸੂਸ ਕੀਤੀ ਜਾ ਰਹੀ ਸੀ, ਉਥੇ ਹੀ ਮਾਰਚ ਦੇ ਆਖ਼ਰੀ ਹਫ਼ਤੇ ਵਿੱਚ ਇੱਕ ਵਾਰ ਫਿਰ ਤੋਂ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਦੀ ਇਸ ਤਬਦੀਲੀ ਅਤੇ ਮੀਂਹ ਕਾਰਨ ਸਭ ਤੋਂ ਵੱਧ ਨੁਕਸਾਨ ਫ਼ਸਲਾਂ ਦਾ ਹੋਇਆ ਹੈ। ਇਸ ਬੇਮੌਸਮੀ ਬਰਸਾਤ ਕਾਰਨ ਕਣਕ ਅਤੇ ਹਾੜੀ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ।


ਮੌਸਮ ਵਿਭਾਗ ਮੁਤਾਬਕ ਮੀਂਹ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਹੋਰ ਚੱਕਰਵਾਤੀ ਹਵਾਵਾਂ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਇੱਕ ਵਾਰ ਫਿਰ 24 ਮਾਰਚ ਨੂੰ ਹਲਕੀ ਬਾਰਿਸ਼ ਅਤੇ ਹਲਕੀ ਹਵਾਵਾਂ ਦੇ ਨਾਲ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਠੰਡੀਆਂ ਹਵਾਵਾਂ ਕਾਰਨ ਲੋਕ ਇੱਕ ਵਾਰ ਫਿਰ ਠੰਡ ਮਹਿਸੂਸ ਕਰਨਗੇ। ਮੌਸਮ ਵਿਭਾਗ ਅਨੁਸਾਰ 26 ਮਾਰਚ ਤੱਕ ਹਰਿਆਣਾ ਵਿੱਚ ਹਨੇਰੀ ਦੇ ਨਾਲ ਗੜੇਮਾਰੀ ਦੀ ਸੰਭਾਵਨਾ ਰਹੇਗੀ।


ਮੀਂਹ ਕਾਰਨ ਫਸਲਾਂ ਦਾ ਨੁਕਸਾਨ


ਹਰਿਆਣਾ ਅਤੇ ਪੰਜਾਬ ਵਿਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਾਰਿਸ਼ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਜਿਸ ਕਾਰਨ ਕਿਸਾਨ ਚਿੰਤਤ ਨਜ਼ਰ ਆ ਰਹੇ ਹਨ। ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ ਨੇ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ।ਖੇਤਾਂ ਵਿੱਚ ਫਸਲਾਂ ਵਿਛੀਆਂ ਦੇਖੀਆਂ ਗਈਆਂ ਹਨ।ਕਿਸਾਨਾਂ ਦੇ ਹੋਏ ਨੁਕਸਾਨ ਨੂੰ ਦੇਖਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਨੁਕਸਾਨ ਨੂੰ ਠੀਕ ਕਰਨ ਦੇ ਨਿਰਦੇਸ਼ ਦਿੱਤੇ ਹਨ। ਬਰਸਾਤ ਅਤੇ ਗੜੇਮਾਰੀ ਕਾਰਨ ਫਸਲਾਂ ਸਪੈਸ਼ਲ ਗਿਰਦਾਵਰੀ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੂੰ ਈ-ਫ਼ਸਲ ਮੁਆਵਜ਼ਾ ਪੋਰਟਲ 'ਤੇ ਆਪਣੀ ਫ਼ਸਲ ਦੇ ਨੁਕਸਾਨ ਬਾਰੇ ਸੂਚਿਤ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਉਚਿਤ ਪੜਤਾਲ ਤੋਂ ਬਾਅਦ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੀ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ