ਪੜਚੋਲ ਕਰੋ

Punjab Weather Today: ਪੰਜਾਬ 'ਚ ਚੜ੍ਹਿਆ ਪਾਰਾ, 2.7 ਡਿਗਰੀ ਦਾ ਵਾਧਾ; 10 ਜ਼ਿਲ੍ਹਿਆਂ 'ਚ ਮੀਂਹ-ਤੂਫਾਨ ਦਾ ਅਲਰਟ; ਅੱਜ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ ਪਾਰ ਹੋਵੇਗਾ

ਪਿਛਲੇ ਦੋ ਕੁ ਦਿਨ ਤਾਂ ਮੌਸਮ ਸਹੀ ਰਿਹਾ ਤੇ ਤਾਪਮਾਨ ਦੇ ਵਿੱਚ ਗਿਰਾਵਟ ਵੀ ਦੇਖਣ ਨੂੰ ਮਿਲੀ। ਪਰ 26 ਮਈ ਤੋਂ ਫਿਰ ਤੋਂ ਤਾਪਮਾਨ ਵੱਧਣ ਲੱਗ ਪਿਆ ਹੈ। ਜਿਸ ਕਰਕੇ ਅੱਜ ਵੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਦੇ ਵਿੱਚ ਤਾਪਮਾਨ 40 ਤੋਂ ਪਾਰ ਰਹੇਗਾ..

Punjab Weather Today 27 May: ਨੌਤਪਾ ਦੇ ਦੌਰਾਨ ਵੀ ਪੰਜਾਬ ਵਿੱਚ ਮੌਸਮ ਵਿੱਚ ਬਦਲਾਅ ਆ ਰਿਹਾ ਹੈ। ਰਾਜ ਵਿੱਚ ਤਾਪਮਾਨ ਵਿੱਚ 2.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਰਾਜ ਭਰ ਵਿੱਚ ਤਾਪਮਾਨ ਸਧਾਰਣ ਤੋਂ 2.3 ਡਿਗਰੀ ਸੈਲਸੀਅਸ ਘੱਟ ਰਿਹਾ। ਅੱਜ ਰਾਜ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ 10 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨਾਲ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ 30 ਮਈ ਤੱਕ ਕਿਤੇ ਵੀ ਲੂ ਦੀ ਚੇਤਾਵਨੀ ਨਹੀਂ ਦਿੱਤੀ ਗਈ।

ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ 'ਚ 40.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਦੂਜੇ ਪਾਸੇ, ਪਿਛਲੇ 24 ਘੰਟਿਆਂ ਦੌਰਾਨ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਉਛਾਲ ਵੇਖਿਆ ਗਿਆ ਹੈ।

  • ਬਠਿੰਡਾ ਵਿੱਚ ਤਾਪਮਾਨ 39.6°C ਰਿਹਾ, ਜੋ ਕਿ ਕੱਲ੍ਹ ਨਾਲੋਂ 4.6°C ਵੱਧ ਸੀ।
  • ਫਰੀਦਕੋਟ ਵਿੱਚ 38°C ਅਤੇ ਲੁਧਿਆਣਾ ਵਿੱਚ 38.6°C ਤਾਪਮਾਨ ਦਰਜ ਕੀਤਾ ਗਿਆ।
  • ਪਠਾਨਕੋਟ ਵਿੱਚ ਤਾਪਮਾਨ 37.2°C ਰਿਹਾ, ਜਿਸ ਵਿੱਚ 2.9°C ਦੀ ਵਾਧੂ ਗਰਮੀ ਦਰਜ ਹੋਈ।
  • ਅੰਮ੍ਰਿਤਸਰ ਵਿੱਚ 38.2°C ਅਤੇ ਪਟਿਆਲਾ ਵਿੱਚ 36.8°C ਤਾਪਮਾਨ ਰਿਹਾ।
  • ਨਵਾਂਸ਼ਹਿਰ ਦੇ ਸਮਰਾਲਾ ਵਿੱਚ ਸਭ ਤੋਂ ਵੱਧ ਗਰਮੀ ਰਹੀ – 40.9°C ਤਾਪਮਾਨ ਰਿਕਾਰਡ ਕੀਤਾ ਗਿਆ।
  • ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ 30 ਜੂਨ ਤੱਕ ਮੌਸਮ ਦਾ ਪੂਰਵ ਅੰਦਾਜ਼ਾ ਜਾਰੀ ਕੀਤਾ ਗਿਆ ਹੈ।

ਅਗਲੇ 5 ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਕੀ ਰਹੇਗਾ?

ਮੌਸਮ ਵਿਭਾਗ ਨੇ ਆਉਣ ਵਾਲੇ 5 ਦਿਨਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਨ੍ਹੇਰੀ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ (40–50 ਕਿਮੀ ਪ੍ਰਤੀ ਘੰਟਾ) ਦੀ ਚੇਤਾਵਨੀ ਜਾਰੀ ਕੀਤੀ ਹੈ।

26 ਤੋਂ 30 ਮਈ ਤੱਕ ਮੌਸਮ ਅਨੁਮਾਨ:

– ਕੁਝ ਜ਼ਿਲ੍ਹਿਆਂ ਵਿੱਚ ਮੀਂਹ ਹੋ ਸਕਦਾ ਹੈ
– ਬਿਜਲੀ ਚਮਕਣ ਦੀ ਸੰਭਾਵਨਾ
– ਤੇਜ਼ ਹਵਾਵਾਂ ਨਾਲ ਹਨ੍ਹੇਰੀ
– ਲੂ ਦੀ ਚੇਤਾਵਨੀ ਨਹੀਂ
– ਗਰਮੀ ਤੋਂ ਮਿਲੇਗੀ ਹਲਕੀ ਰਾਹਤ, ਪਰ ਨਮੀ ਵਧਣ ਕਾਰਨ ਘੁੱਟਣ ਵਾਲਾ ਮੌਸਮ

ਯੈਲੋ ਅਲਰਟ: ਪੰਜਾਬ ਦੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਅਗਲੇ 5 ਦਿਨ ਤੱਕ ਮੌਸਮ ਖਰਾਬ ਰਹਿ ਸਕਦਾ ਹੈ। ਮੁੱਖ ਜ਼ਿਲ੍ਹਿਆਂ ਵਿੱਚ ਸ਼ਾਮਲ ਹਨ – ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ (ਰੋਪੜ), ਨਵਾਂਸ਼ਹਿਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਕਪੂਰਥਲਾ ਅਤੇ ਮੋਹਾਲੀ।
ਇਨ੍ਹਾਂ ਇਲਾਕਿਆਂ ਵਿੱਚ ਹਨ੍ਹੇਰੀ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਗਈ ਹੈ।

ਨੋ ਵਾਰਨਿੰਗ ਜ਼ੋਨ: ਮੋਗਾ, ਫਾਜ਼ਿਲਕਾ, ਮਾਨਸਾ, ਬਠਿੰਡਾ, ਸੰਘਰੂਰ, ਬਰਨਾਲਾ ਅਤੇ ਫਤਿਹਗੜ੍ਹ ਸਾਹਿਬ ਵਰਗੇ ਜ਼ਿਲ੍ਹਿਆਂ ਵਿੱਚ ਮੌਸਮ ਸੰਬੰਧੀ ਕਿਸੇ ਵੀ ਕਿਸਮ ਦੀ ਚੇਤਾਵਨੀ ਨਹੀਂ ਜਾਰੀ ਕੀਤੀ ਗਈ, ਪਰ ਇਨ੍ਹਾਂ ਇਲਾਕਿਆਂ ਵਿੱਚ ਤਾਪਮਾਨ ਤੇਜ਼ੀ ਨਾਲ ਵੱਧ ਸਕਦਾ ਹੈ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ:

ਅੰਮ੍ਰਿਤਸਰ – ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਤਾਪਮਾਨ 24 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ – ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ ਵੀ 24 ਤੋਂ 37 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਉਮੀਦ ਹੈ।

ਲੁਧਿਆਣਾ – ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਤਾਪਮਾਨ 21 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ – ਹਲਕੇ ਬੱਦਲ ਛਾਏ ਰਹਿਣਗੇ ਦੀ ਸੰਭਾਵਨਾ ਹੈ। ਤਾਪਮਾਨ 23 ਤੋਂ 35 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।

ਮੋਹਾਲੀ – ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹਨ। ਤਾਪਮਾਨ 26 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget