Punjab Weather Today 27 May: ਨੌਤਪਾ ਦੇ ਦੌਰਾਨ ਵੀ ਪੰਜਾਬ ਵਿੱਚ ਮੌਸਮ ਵਿੱਚ ਬਦਲਾਅ ਆ ਰਿਹਾ ਹੈ। ਰਾਜ ਵਿੱਚ ਤਾਪਮਾਨ ਵਿੱਚ 2.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਰਾਜ ਭਰ ਵਿੱਚ ਤਾਪਮਾਨ ਸਧਾਰਣ ਤੋਂ 2.3 ਡਿਗਰੀ ਸੈਲਸੀਅਸ ਘੱਟ ਰਿਹਾ। ਅੱਜ ਰਾਜ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ 10 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨਾਲ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ 30 ਮਈ ਤੱਕ ਕਿਤੇ ਵੀ ਲੂ ਦੀ ਚੇਤਾਵਨੀ ਨਹੀਂ ਦਿੱਤੀ ਗਈ।

ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ 'ਚ 40.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਦੂਜੇ ਪਾਸੇ, ਪਿਛਲੇ 24 ਘੰਟਿਆਂ ਦੌਰਾਨ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਉਛਾਲ ਵੇਖਿਆ ਗਿਆ ਹੈ।

  • ਬਠਿੰਡਾ ਵਿੱਚ ਤਾਪਮਾਨ 39.6°C ਰਿਹਾ, ਜੋ ਕਿ ਕੱਲ੍ਹ ਨਾਲੋਂ 4.6°C ਵੱਧ ਸੀ।
  • ਫਰੀਦਕੋਟ ਵਿੱਚ 38°C ਅਤੇ ਲੁਧਿਆਣਾ ਵਿੱਚ 38.6°C ਤਾਪਮਾਨ ਦਰਜ ਕੀਤਾ ਗਿਆ।
  • ਪਠਾਨਕੋਟ ਵਿੱਚ ਤਾਪਮਾਨ 37.2°C ਰਿਹਾ, ਜਿਸ ਵਿੱਚ 2.9°C ਦੀ ਵਾਧੂ ਗਰਮੀ ਦਰਜ ਹੋਈ।
  • ਅੰਮ੍ਰਿਤਸਰ ਵਿੱਚ 38.2°C ਅਤੇ ਪਟਿਆਲਾ ਵਿੱਚ 36.8°C ਤਾਪਮਾਨ ਰਿਹਾ।
  • ਨਵਾਂਸ਼ਹਿਰ ਦੇ ਸਮਰਾਲਾ ਵਿੱਚ ਸਭ ਤੋਂ ਵੱਧ ਗਰਮੀ ਰਹੀ – 40.9°C ਤਾਪਮਾਨ ਰਿਕਾਰਡ ਕੀਤਾ ਗਿਆ।
  • ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ 30 ਜੂਨ ਤੱਕ ਮੌਸਮ ਦਾ ਪੂਰਵ ਅੰਦਾਜ਼ਾ ਜਾਰੀ ਕੀਤਾ ਗਿਆ ਹੈ।

ਅਗਲੇ 5 ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਕੀ ਰਹੇਗਾ?

ਮੌਸਮ ਵਿਭਾਗ ਨੇ ਆਉਣ ਵਾਲੇ 5 ਦਿਨਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਨ੍ਹੇਰੀ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ (40–50 ਕਿਮੀ ਪ੍ਰਤੀ ਘੰਟਾ) ਦੀ ਚੇਤਾਵਨੀ ਜਾਰੀ ਕੀਤੀ ਹੈ।

26 ਤੋਂ 30 ਮਈ ਤੱਕ ਮੌਸਮ ਅਨੁਮਾਨ:

– ਕੁਝ ਜ਼ਿਲ੍ਹਿਆਂ ਵਿੱਚ ਮੀਂਹ ਹੋ ਸਕਦਾ ਹੈ– ਬਿਜਲੀ ਚਮਕਣ ਦੀ ਸੰਭਾਵਨਾ– ਤੇਜ਼ ਹਵਾਵਾਂ ਨਾਲ ਹਨ੍ਹੇਰੀ– ਲੂ ਦੀ ਚੇਤਾਵਨੀ ਨਹੀਂ– ਗਰਮੀ ਤੋਂ ਮਿਲੇਗੀ ਹਲਕੀ ਰਾਹਤ, ਪਰ ਨਮੀ ਵਧਣ ਕਾਰਨ ਘੁੱਟਣ ਵਾਲਾ ਮੌਸਮ

ਯੈਲੋ ਅਲਰਟ: ਪੰਜਾਬ ਦੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਅਗਲੇ 5 ਦਿਨ ਤੱਕ ਮੌਸਮ ਖਰਾਬ ਰਹਿ ਸਕਦਾ ਹੈ। ਮੁੱਖ ਜ਼ਿਲ੍ਹਿਆਂ ਵਿੱਚ ਸ਼ਾਮਲ ਹਨ – ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ (ਰੋਪੜ), ਨਵਾਂਸ਼ਹਿਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਕਪੂਰਥਲਾ ਅਤੇ ਮੋਹਾਲੀ।ਇਨ੍ਹਾਂ ਇਲਾਕਿਆਂ ਵਿੱਚ ਹਨ੍ਹੇਰੀ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਗਈ ਹੈ।

ਨੋ ਵਾਰਨਿੰਗ ਜ਼ੋਨ: ਮੋਗਾ, ਫਾਜ਼ਿਲਕਾ, ਮਾਨਸਾ, ਬਠਿੰਡਾ, ਸੰਘਰੂਰ, ਬਰਨਾਲਾ ਅਤੇ ਫਤਿਹਗੜ੍ਹ ਸਾਹਿਬ ਵਰਗੇ ਜ਼ਿਲ੍ਹਿਆਂ ਵਿੱਚ ਮੌਸਮ ਸੰਬੰਧੀ ਕਿਸੇ ਵੀ ਕਿਸਮ ਦੀ ਚੇਤਾਵਨੀ ਨਹੀਂ ਜਾਰੀ ਕੀਤੀ ਗਈ, ਪਰ ਇਨ੍ਹਾਂ ਇਲਾਕਿਆਂ ਵਿੱਚ ਤਾਪਮਾਨ ਤੇਜ਼ੀ ਨਾਲ ਵੱਧ ਸਕਦਾ ਹੈ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ:

ਅੰਮ੍ਰਿਤਸਰ – ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਤਾਪਮਾਨ 24 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ – ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ ਵੀ 24 ਤੋਂ 37 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਉਮੀਦ ਹੈ।

ਲੁਧਿਆਣਾ – ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਤਾਪਮਾਨ 21 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ – ਹਲਕੇ ਬੱਦਲ ਛਾਏ ਰਹਿਣਗੇ ਦੀ ਸੰਭਾਵਨਾ ਹੈ। ਤਾਪਮਾਨ 23 ਤੋਂ 35 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।

ਮੋਹਾਲੀ – ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹਨ। ਤਾਪਮਾਨ 26 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।