Punjab Weather: ਤੇਜ਼ ਮੀਂਹ ਨਾਲ ਹੋਈ ਗੜੇਮਾਰੀ, ਐਤਵਾਰ ਦਾ ਦਿਨ ਵੀ ਕਿਸਾਨਾਂ 'ਤੇ ਪਏਗਾ ਭਾਰੀ, ਮੌਸਮ ਵਿਭਾਗ ਦੀ ਭਵਿੱਖਬਾਣੀ
Punjab Weather: ਦੇਸ਼ ਭਰ ਦੇ ਕਈ ਹਿੱਸਿਆਂ ਵਿੱਚ ਮੀਂਹ ਕਾਰਨ ਲੋਕਾਂ ਨੂੰ ਕੜਾਕੇ ਦੀ ਧੁੱਪ ਤੋਂ ਰਾਹਤ ਮਿਲੀ ਹੈ। ਦੱਸ ਦੇਈਏ ਕਿ ਕਈ ਸੂਬਿਆਂ ਵਿੱਚ ਮੀਂਹ ਕਾਰਨ ਮੌਸਮ ਸੁਹਾਵਨਾ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਮੋਹਾਲੀ
Punjab Weather: ਦੇਸ਼ ਭਰ ਦੇ ਕਈ ਹਿੱਸਿਆਂ ਵਿੱਚ ਮੀਂਹ ਕਾਰਨ ਲੋਕਾਂ ਨੂੰ ਕੜਾਕੇ ਦੀ ਧੁੱਪ ਤੋਂ ਰਾਹਤ ਮਿਲੀ ਹੈ। ਦੱਸ ਦੇਈਏ ਕਿ ਕਈ ਸੂਬਿਆਂ ਵਿੱਚ ਮੀਂਹ ਕਾਰਨ ਮੌਸਮ ਸੁਹਾਵਨਾ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਮੋਹਾਲੀ 'ਚ ਸ਼ਨੀਵਾਰ ਦੁਪਹਿਰ ਭਾਰੀ ਗੜੇਮਾਰੀ ਕਾਰਨ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਦੇ ਨਾਲ ਹੀ ਗੜੇਮਾਰੀ ਅਤੇ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਦੌਰਾਨ ਮੌਸਮ ਮਾਹਿਰਾਂ ਨੇ ਐਤਵਾਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਖ਼ਰਾਬ ਮੌਸਮ ਦੇ ਮੱਦੇਨਜ਼ਰ ਜਿੱਥੇ ਕਿਸਾਨਾਂ ਨੇ ਫ਼ਸਲਾਂ ਦੀ ਵਾਢੀ ਦਾ ਕੰਮ ਤੇਜ਼ ਕਰ ਦਿੱਤਾ ਹੈ, ਉੱਥੇ ਹੀ ਮੰਡੀਆਂ ਵਿੱਚ ਵੀ ਕਣਕ ਦੇ ਢੇਰ ਲੱਗੇ ਹੋਏ ਹਨ। ਕਣਕ ਦੇ ਇੰਨੀ ਤੇਜ਼ੀ ਨਾਲ ਢੇਰ ਲੱਗ ਰਹੇ ਹਨ ਕਿ ਇਸ ਦੀ ਖਰੀਦ ਅਤੇ ਲਿਫਟਿੰਗ ਲਈ ਬਾਰਦਾਨੇ ਦੀ ਘਾਟ ਹੈ। ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ।
ਖੇਤੀਬਾੜੀ ਵਿਭਾਗ ਅਤੇ ਮੌਸਮ ਵਿਗਿਆਨੀ ਡਾ: ਬਰੂਨ ਬਿਸਵਾਸ ਨੇ ਦੱਸਿਆ ਕਿ ਮੌਸਮ ਵਿਭਾਗ ਅਨੁਸਾਰ ਐਤਵਾਰ ਤੱਕ ਮੱਧਮ ਮੀਂਹ, ਗੜੇਮਾਰੀ ਅਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਮੀਂਹ ਕਾਰਨ ਮੌਸਮ ਵਿੱਚ ਹਲਕੀ ਤਬਦੀਲੀ ਆਈ ਹੈ।
ਮੀਂਹ ਕਾਰਨ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬਿਜਲੀ ਕੱਟ ਲੱਗ ਗਏ। ਇਸ ਕਾਰਨ ਘਰਾਂ ਵਿੱਚ ਲੱਗੇ ਇਨਵਰਟਰ ਵੀ ਪੂਰੀ ਤਰ੍ਹਾਂ ਫੇਲ੍ਹ ਹੋ ਗਏ। ਗਰਮੀ ਤੋਂ ਬਚਾਅ ਲਈ ਲੋਕਾਂ ਨੂੰ ਪੱਖਿਆਂ ਦਾ ਸਹਾਰਾ ਲੈਣਾ ਪਿਆ। ਸ਼ਨੀਵਾਰ ਸਵੇਰੇ ਬਿਜਲੀ ਬਹਾਲ ਹੋਣ ਤੋਂ ਬਾਅਦ ਲੋਕਾਂ ਨੇ ਪਾਣੀ ਦੀਆਂ ਖਾਲੀ ਟੈਂਕੀਆਂ ਭਰ ਕੇ ਆਪਣਾ ਜ਼ਰੂਰੀ ਕੰਮ ਪੂਰਾ ਕਰ ਲਿਆ।
ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਸਮੇਤ ਕਈ ਸੂਬਿਆਂ ‘ਚ ਗਰਮੀ ਜ਼ੋਰ ਫੜ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਹਾਲ ਹੀ ‘ਚ ਹੋਈ ਗੜ੍ਹੇਮਾਰੀ ਤੋਂ ਬਾਅਦ ਗਰਮ ਹਵਾਵਾਂ ਦਾ ਦਬਾਅ ਵੱਧ ਗਿਆ ਹੈ, ਜਿਸ ਕਾਰਨ ਰਾਤ ਨੂੰ ਵੀ ਕਈ ਇਲਾਕਿਆਂ ‘ਚ ਤਾਪਮਾਨ ਉਮੀਦ ਮੁਤਾਬਕ ਘੱਟ ਨਹੀਂ ਹੋ ਰਿਹਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵਲੋਂ ਜਾਰੀ ਅੰਕੜਿਆਂ ਮੁਤਾਬਕ ਅਲਰਟ ‘ਚ ਕਈ ਅਹਿਮ ਜਾਣਕਾਰੀਆਂ ਦਿੱਤੀਆਂ ਗਈਆਂ ਹਨ, ਜਿਸ ਤੋਂ ਪਤਾ ਚੱਲਦਾ ਹੈ ਕਿ ਗਰਮੀ ਦੀ ਤੀਬਰਤਾ ਹੋਰ ਵਧੇਗੀ। ਫਿਲਹਾਲ ਗਰਮੀ ਵਿਚਾਲੇ ਆਮ ਲੋਕਾਂ ਨੂੰ ਬਾਰਿਸ਼ ਕਾਰਨ ਗਰਮੀ ਤੋਂ ਰਾਹਤ ਤਾਂ ਮਿਲ ਰਹੀ ਹੈ, ਪਰ ਕਿਸਾਨਾਂ ਨੂੰ ਇਸ ਨਾਲ ਭਾਰੀ ਨੁਕਸਾਨ ਝੱਲਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।