Punjab Weather Today: ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! IMD ਵੱਲੋਂ ਹਨ੍ਹੇਰੀ-ਤੂਫਾਨ ਨਾਲ ਬਿਜਲੀ ਡਿੱਗਣ ਦੀ ਚਿਤਾਵਨੀ
ਪੰਜਾਬ 'ਚ ਅੱਜ ਮੀਂਹ ਜਾਂ ਤੇਜ਼ ਹਵਾਵਾਂ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਬੁੱਧਵਾਰ ਨੂੰ ਰਾਜ 'ਚ ਅਧਿਕਤਮ ਤਾਪਮਾਨ 'ਚ ਔਸਤਨ 1.6 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ। ਪਰ ਆਉਣ ਵਾਲੇ ਦਿਨਾਂ 'ਚ ਮੀਹਂ ਦਾ ਅਲਰਟ...

Punjab Weather Today: ਪੰਜਾਬ 'ਚ ਅੱਜ ਮੀਂਹ ਜਾਂ ਤੇਜ਼ ਹਵਾਵਾਂ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਬੁੱਧਵਾਰ ਨੂੰ ਰਾਜ 'ਚ ਅਧਿਕਤਮ ਤਾਪਮਾਨ 'ਚ ਔਸਤਨ 1.6 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਵਿੱਚ ਤਾਪਮਾਨ ਸਧਾਰਨ ਨਾਲੋਂ 3.7 ਡਿਗਰੀ ਸੈਲਸੀਅਸ ਘੱਟ ਰਿਹਾ, ਜਿਸ ਕਾਰਨ ਮੌਸਮ ਕਾਫ਼ੀ ਹੱਦ ਤੱਕ ਠੰਢਾ ਮਹਿਸੂਸ ਹੋਇਆ।
ਬਠਿੰਡਾ ਵਿੱਚ ਰਾਜ ਦਾ ਸਭ ਤੋਂ ਵੱਧ ਤਾਪਮਾਨ 37.5 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਵਿੱਚ ਅਧਿਕਤਮ ਤਾਪਮਾਨ 34.2 ਡਿਗਰੀ ਸੈਲਸੀਅਸ ਰਿਹਾ, ਜੋ ਕਿ ਸਧਾਰਨ ਨਾਲੋਂ 3.6 ਡਿਗਰੀ ਘੱਟ ਸੀ।
ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਫਿਰੋਜ਼ਪੁਰ, ਪਠਾਨਕੋਟ, ਫਰੀਦਕੋਟ ਅਤੇ ਜਲੰਧਰ ਸਮੇਤ ਰਾਜ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਅਧਿਕਤਮ ਤਾਪਮਾਨ ਸਧਾਰਨ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਘੱਟ ਰਿਹਾ।
ਆਗਾਮੀ ਦਿਨਾਂ 'ਚ ਆਉਣ ਦੀ ਸੰਭਾਵਨਾ ਹੈ ਹਨ੍ਹੇਰੀ-ਤੂਫਾਨ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਮੌਸਮ ਵਿਭਾਗ ਮੁਤਾਬਕ, ਅੱਜ ਤੇ ਸ਼ੁੱਕਰਵਾਰ (9 ਮਈ) ਨੂੰ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਦੌਰਾਨ ਰਾਜ ਭਰ 'ਚ ਮੌਸਮ ਸ਼ਾਂਤ ਰਹੇਗਾ। ਪਰ 10-11 ਮਈ ਨੂੰ ਵੈਸਟਨ ਡਿਸਟਰਬਨ ਇੱਕ ਵਾਰੀ ਫਿਰ ਸਰਗਰਮ ਹੋ ਰਿਹਾ ਹੈ, ਜਿਸ ਕਾਰਨ ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਤੂਫਾਨ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ ਗਈ ਹੈ।
ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ, ਜਿਸਦਾ ਮਤਲਬ ਹੈ ਕਿ ਲੋਕਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਲਈ ਤਿਆਰ ਰਹਿਣਾ ਚਾਹੀਦਾ ਹੈ।
ਪੰਜਾਬ ਦੇ ਸ਼ਹਿਰਾਂ ਵਿੱਚ ਮੌਸਮ ਦੀ ਸਥਿਤੀ
ਅੰਮ੍ਰਿਤਸਰ – ਅੱਜ ਆਸਮਾਨ 'ਚ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਤਾਪਮਾਨ 22 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਜਲੰਧਰ – ਅੱਜ ਹਲਕੇ ਬੱਦਲ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 23 ਤੋਂ 34 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਲੁਧਿਆਣਾ – ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 21.5 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ – ਅੱਜ ਆਸਮਾਨ 'ਚ ਹਲਕੇ ਬੱਦਲ ਰਹਿਣ ਦੀ ਸੰਭਾਵਨਾ ਹੈ, ਨਾਲ ਹੀ ਮੀਂਹ ਵੀ ਪੈ ਸਕਦੀ ਹੈ। ਤਾਪਮਾਨ 22 ਤੋਂ 35 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਮੋਹਾਲੀ – ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 24 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
ਜੇਕਰ ਗੱਲ ਕਰੀਏ ਦੇਸ਼ ਦੇ ਮੌਸਮ ਦੀ ਤਾਂ IMD ਨੇ 11 ਮਈ ਤੱਕ ਉੱਤਰ-ਪੂਰਬੀ ਖੇਤਰ ਵਿਚ ਭਾਰੀ ਮੀਂਹ, ਗਰਜ ਅਤੇ ਅਸਮਾਨੀ ਬਿਜਲੀ ਡਿੱਗਣ ਦੀ ਚਿਤਾਵਨੀ ਦਿੱਤੀ ਹੈ। ਵਿਭਾਗ ਨੇ ਇਹ ਵੀ ਦੱਸਿਆ ਕਿ ਵੀਰਵਾਰ ਤੱਕ ਗੁਜਰਾਤ ਵਿਚ ਗਰਜ ਨਾਲ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।






















