Punjab Weather Today: ਧੁੰਦ ਤੇ ਠੰਢ ਨੇ ਮੱਠੀ ਕੀਤੀ ਜ਼ਿੰਦਗੀ ਦੀ ਰਫਤਾਰ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
Punjab Weather: ਮੌਸਮ ਵਿਭਾਗ ਦੇ ਪੂਰਵ ਅਨੁਮਾਨ ਮੁਤਾਬਕ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਤੇ ਘੱਟ ਤੋਂ ਘੱਟ 10 ਡਿਗਰੀ ਸੈਲਸੀਅਸ ਦਰਜ ਕੀਤਾ ਜਾਵੇਗਾ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਕੜਾਕੇ ਦੀ ਠੰਢ ਦਾ ਅਲਰਟ ਜਾਰੀ ਕੀਤਾ ਹੈ।
Punjab Weather Today: ਪੰਜਾਬ 'ਚ ਸੰਘਣੀ ਧੁੰਦ ਛਾਈ ਹੋਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਤੇ ਠੰਢ ਕਾਰਨ ਜਿੰਦਗੀ ਦੀ ਰਫ਼ਤਾਰ ਮੱਠੀ ਹੋ ਗਈ ਹੈ। ਉਂਝ ਮੌਸਮ ਵਿਭਾਗ ਅਨੁਸਾਰ ਅੱਜ ਦਿਨ ਵੇਲੇ ਧੁੱਪ ਦੇ ਨਾਲ-ਨਾਲ ਬੱਦਲਵਾਈ ਰਹੇਗੀ। ਮੌਸਮ ਵਿਭਾਗ ਦੇ ਪੂਰਵ ਅਨੁਮਾਨ ਮੁਤਾਬਕ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਤੇ ਘੱਟ ਤੋਂ ਘੱਟ 10 ਡਿਗਰੀ ਸੈਲਸੀਅਸ ਦਰਜ ਕੀਤਾ ਜਾਵੇਗਾ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਕੜਾਕੇ ਦੀ ਠੰਢ ਦਾ ਅਲਰਟ ਜਾਰੀ ਕੀਤਾ ਹੈ।
ਦਰਅਸਲ ਪੰਜਾਬ ਵਿੱਚ ਵਧਦੀ ਠੰਢ ਨੇ ਲੋਕਾਂ ਨੂੰ ਘਰਾਂ ਵਿੱਚ ਹੀ ਬੰਦ ਰਹਿਣ ਲਈ ਮਜਬੂਰ ਕਰ ਦਿੱਤਾ ਹੈ। ਧੁੰਦ ਕਾਰਨ ਵਾਹਨਾਂ ਦੀ ਰਫ਼ਤਾਰ ਮੱਠੀ ਹੋ ਗਈ। ਮੌਸਮ ਵਿੱਚ ਤਬਦੀਲੀ ਕਾਰਨ ਲੋਕ ਖਾਂਸੀ, ਜ਼ੁਕਾਮ ਤੇ ਬੁਖਾਰ ਤੋਂ ਪੀੜਤ ਹਨ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਮੌਸਮ ਵਿੱਚ ਤਬਦੀਲੀ ਕਾਰਨ ਲੋਕ ਖਾਂਸੀ, ਜ਼ੁਕਾਮ ਤੇ ਬੁਖਾਰ ਤੋਂ ਪੀੜਤ ਹੇ ਰਹੇ ਹਨ। ਅਜਿਹੇ 'ਚ ਲੋਕਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ। ਖਾਸ ਤੌਰ 'ਤੇ ਬਜ਼ੁਰਗਾਂ ਤੇ ਬੱਚਿਆਂ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਬਾਹਰ ਨਿਕਲਦੇ ਸਮੇਂ ਆਪਣੇ ਸਰੀਰ ਨੂੰ ਗਰਮ ਕੱਪੜਿਆਂ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ।
ਟ੍ਰੈਪਿਕ ਪੁਲਿਸ ਸੂਤਰਾਂ ਮੁਤਾਬਤ ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨਾਂ ਦੀ ਰਫ਼ਤਾਰ ਮੱਠੀ ਹੋ ਗਈ ਹੈ। ਇਸ ਨਾਲ ਬਾਹਰੀ ਖੇਤਰਾਂ ਤੇ ਹਾਈਵੇਅ 'ਤੇ ਵਿਜ਼ੀਬਿਲਟੀ ਪ੍ਰਭਾਵਿਤ ਹੋਵੇਗੀ। ਪੁਲਿਸ ਪ੍ਰਸ਼ਾਸਨ ਨੇ ਇਸ ਸਬੰਧੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।