Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
ਪੰਜਾਬ ਅਤੇ ਚੰਡੀਗੜ੍ਹ ਵਿੱਚ ਸੋਮਵਾਰ ਨੂੰ ਧੁੱਪ ਨਿਕਲਣ ਨਾਲ ਦਿਨ ਦੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਰਾਤਾਂ ਅਜੇ ਵੀ ਕਾਫ਼ੀ ਠੰਢੀਆਂ ਬਣੀਆਂ ਹੋਈਆਂ ਹਨ। ਮੌਸਮ ਵਿਭਾਗ ਮੁਤਾਬਕ ਅੱਜ ਯਾਨੀਕਿ ਮੰਗਲਵਾਰ ਤੋਂ 9 ਜਨਵਰੀ ਤੱਕ ਰਾਜ..

ਪੰਜਾਬ ਅਤੇ ਚੰਡੀਗੜ੍ਹ ਵਿੱਚ ਸੋਮਵਾਰ ਨੂੰ ਧੁੱਪ ਨਿਕਲਣ ਨਾਲ ਦਿਨ ਦੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਰਾਤਾਂ ਅਜੇ ਵੀ ਕਾਫ਼ੀ ਠੰਢੀਆਂ ਬਣੀਆਂ ਹੋਈਆਂ ਹਨ। ਮੌਸਮ ਵਿਭਾਗ ਮੁਤਾਬਕ ਅੱਜ ਯਾਨੀਕਿ ਮੰਗਲਵਾਰ ਤੋਂ 9 ਜਨਵਰੀ ਤੱਕ ਰਾਜ ਦੇ ਕਈ ਹਿੱਸਿਆਂ ਵਿੱਚ ਸੰਘਣੇ ਕੋਹਰੇ ਅਤੇ ਸ਼ੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਸਾਫ਼ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਵੀ ਕੁੱਝ ਹਿੱਸਿਆਂ ਦੇ ਵਿੱਚ ਧੁੱਪ ਦੀ ਚਮਕ ਨਜ਼ਰ ਆ ਸਕਦੀ ਹੈ।
ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 3.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਆਮ ਹੱਦਾਂ ਦੇ ਨੇੜੇ ਪਹੁੰਚ ਗਿਆ ਹੈ। ਦੂਜੇ ਪਾਸੇ ਘੱਟੋ-ਘੱਟ ਤਾਪਮਾਨ ਵਿੱਚ 1.5 ਡਿਗਰੀ ਦੀ ਕਮੀ ਆਈ ਹੈ। ਬਠਿੰਡਾ ਅਤੇ ਫਰੀਦਕੋਟ 4.5 ਡਿਗਰੀ ਸੈਲਸੀਅਸ ਨਾਲ ਸੂਬੇ ਦੇ ਸਭ ਤੋਂ ਠੰਢੇ ਜ਼ਿਲ੍ਹੇ ਰਹੇ।
18 ਜ਼ਿਲ੍ਹਿਆਂ ਵਿੱਚ ਧੁੰਦ, 6 ਵਿੱਚ ਸ਼ੀਤ ਲਹਿਰ ਦਾ ਅਲਰਟ
ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ 18 ਜ਼ਿਲ੍ਹਿਆਂ ਵਿੱਚ ਸੰਘਣੇ ਕੋਹਰੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਸ਼ਾਮਲ ਹਨ।
ਉੱਥੇ ਹੀ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਇਸ ਦੌਰਾਨ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
4 ਦਿਨਾਂ ਵਿੱਚ ਤਾਪਮਾਨ 3 ਡਿਗਰੀ ਤੱਕ ਘੱਟ ਸਕਦਾ ਹੈ
ਉੱਤਰ ਪਾਕਿਸਤਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੈਸਟਨ ਡਿਸਟਰਬਨ ਸਰਗਰਮ ਹੋ ਗਿਆ ਹੈ, ਜੋ ਹਵਾ ਦੇ ਚੱਕਰ ਦੇ ਰੂਪ ਵਿੱਚ ਬਣਿਆ ਹੋਇਆ ਹੈ। ਇਸਦੇ ਨਾਲ ਹੀ ਉੱਤਰ-ਪੱਛਮੀ ਭਾਰਤ ਦੇ ਉੱਪਰ ਉਚਾਈ ‘ਤੇ ਤੇਜ਼ ਰਫ਼ਤਾਰ ਜੈਟ ਹਵਾਵਾਂ ਵਹਿ ਰਹੀਆਂ ਹਨ, ਜਿਨ੍ਹਾਂ ਦੀ ਗਤੀ ਕਾਫ਼ੀ ਜ਼ਿਆਦਾ ਹੈ। ਇਸਦਾ ਅਸਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਬਦਲਾਅ ਦੇ ਰੂਪ ਵਿੱਚ ਵੇਖਣ ਨੂੰ ਮਿਲ ਸਕਦਾ ਹੈ। ਅਗਲੇ ਚਾਰ ਦਿਨਾਂ ਵਿੱਚ ਤਾਪਮਾਨ 2 ਤੋਂ 3 ਡਿਗਰੀ ਤੱਕ ਘਟਣ ਦੀ ਸੰਭਾਵਨਾ ਹੈ।
ਹੁਣ ਜਾਣੋ ਅਗਲੇ 3 ਦਿਨਾਂ ਦੌਰਾਨ ਕਿੱਥੇ ਕਿਹੋ ਜਿਹਾ ਰਹੇਗਾ ਮੌਸਮ
7 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਬਹੁਤ ਘਣਾ ਕੋਹਰਾ ਰਹਿਣ ਦੀ ਸੰਭਾਵਨਾ ਹੈ।
ਉੱਥੇ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਛਾਈ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਸੁੱਕਾ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
8 ਜਨਵਰੀ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਬਹੁਤ ਸੰਘਣਾ ਕੋਹਰਾ ਰਹਿਣ ਦੀ ਸੰਭਾਵਨਾ ਹੈ।
ਉੱਥੇ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਮੌਸਮ ਸੁੱਕਾ ਰਹੇਗਾ।
9 ਜਨਵਰੀ – ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਘਣੇ ਤੋਂ ਬਹੁਤ ਘਣੇ ਕੋਹਰੇ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਅਤੇ ਮੀਂਹ ਨਹੀਂ ਪਵੇਗਾ।






















