ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਸਮੇਂ ਧੁੰਦ ਅਤੇ ਕੋਹਰਾ ਛਾਇਆ ਹੋਇਆ ਹੈ। ਮੌਸਮ ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਵਿੱਚ ਸੰਘਣੇ ਕੋਹਰੇ ਦਾ ਅਲਰਟ ਜਾਰੀ ਕੀਤਾ ਗਿਆ ਹੈ।

Continues below advertisement

ਇਸ ਦੇ ਨਾਲ ਹੀ ਅੱਜ ਤੇਜ਼ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ। ਕੱਲ੍ਹ ਬਠਿੰਡਾ ਵਿੱਚ ਬਹੁਤ ਹੀ ਸੰਘਣਾ ਕੋਹਰਾ ਦਰਜ ਕੀਤਾ ਗਿਆ, ਜਿੱਥੇ ਵਿਜ਼ੀਬਿਲਟੀ 0 ਤੋਂ 10 ਮੀਟਰ ਤੱਕ ਰਹੀ। ਇਸੇ ਤਰ੍ਹਾਂ ਦੀ ਸਥਿਤੀ ਅੰਮ੍ਰਿਤਸਰ ਅਤੇ ਫਰੀਦਕੋਟ ਵਿੱਚ ਵੀ ਰਹੀ, ਜਿੱਥੇ ਵਿਜ਼ੀਬਿਲਟੀ ਸਿਰਫ਼ 50 ਮੀਟਰ ਦਰਜ ਕੀਤੀ ਗਈ। ਕੋਹਰੇ ਕਾਰਨ ਚੰਡੀਗੜ੍ਹ ਏਅਰਪੋਰਟ ਤੋਂ ਧਰਮਸ਼ਾਲਾ ਅਤੇ ਦਿੱਲੀ ਆਉਣ-ਜਾਣ ਵਾਲੀਆਂ 6 ਫਲਾਈਟਾਂ ਰੱਦ ਹੋ ਗਈਆਂ, ਜਦਕਿ ਕੁਝ ਉਡਾਣਾਂ ਦੇਰੀ ਨਾਲ ਚਲੀਆਂ।

ਬਠਿੰਡਾ ਸਭ ਤੋਂ ਠੰਢਾ

Continues below advertisement

ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਨਿਊਨਤਮ ਤਾਪਮਾਨ ਵਿੱਚ 0.1 ਡਿਗਰੀ ਦੀ ਕਮੀ ਆਈ ਹੈ, ਜੋ ਹੁਣ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਨਿਊਨਤਮ ਤਾਪਮਾਨ 4.8 ਡਿਗਰੀ ਦਰਜ ਕੀਤਾ ਗਿਆ, ਜੋ ਸਾਰੇ ਰਾਜ ਵਿੱਚ ਸਭ ਤੋਂ ਘੱਟ ਰਿਹਾ। ਦੂਜੇ ਪਾਸੇ ਹਲਵਾਰਾ ਵਿੱਚ 25.5 ਡਿਗਰੀ ਨਾਲ ਸਭ ਤੋਂ ਵੱਧ ਤਾਪਮਾਨ ਦਰਜ ਹੋਇਆ।

ਨਵਾਂ ਵੈਸਟਨ ਡਿਸਟਰਬਨ ਸਰਗਰਮ ਹੋਵੇਗਾ

ਮੌਸਮ ਵਿਭਾਗ ਅਨੁਸਾਰ ਇਸ ਸਮੇਂ ਉੱਤਰ ਪਾਕਿਸਤਾਨ ਅਤੇ ਨੇੜਲੇ ਇਲਾਕਿਆਂ ਵਿੱਚ ਉੱਪਰੀ ਹਵਾ ਵਿੱਚ ਵੈਸਟਨ ਡਿਸਟਰਬਨ ਬਣਿਆ ਹੋਇਆ ਹੈ। ਉੱਤਰ-ਪੱਛਮੀ ਭਾਰਤ ਦੇ ਉੱਪਰ ਤੇਜ਼ ਰਫ਼ਤਾਰ ਜੈੱਟ ਸਟ੍ਰੀਮ ਹਵਾਵਾਂ ਵਹਿ ਰਹੀਆਂ ਹਨ। ਇਸ ਦੇ ਨਾਲ ਹੀ 17 ਦਸੰਬਰ ਦੀ ਰਾਤ ਤੋਂ ਪੱਛਮੀ ਹਿਮਾਲਿਆਈ ਇਲਾਕਿਆਂ ਵਿੱਚ ਇੱਕ ਨਵਾਂ ਪਰ ਕਮਜ਼ੋਰ ਵੈਸਟਨ ਡਿਸਟਰਬਨ ਅਸਰ ਦਿਖਾ ਸਕਦਾ ਹੈ।

ਆਉਣ ਵਾਲੇ ਹਫ਼ਤੇ ਦਾ ਮੌਸਮ

ਅਗਲੇ 7 ਦਿਨਾਂ ਤੱਕ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। ਅਗਲੇ 48 ਘੰਟਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ ਲਗਭਗ 2 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਇਸ ਤੋਂ ਬਾਅਦ ਅਗਲੇ 3 ਦਿਨਾਂ ਦੌਰਾਨ ਤਾਪਮਾਨ ਹੌਲੀ-ਹੌਲੀ 2 ਤੋਂ 3 ਡਿਗਰੀ ਤੱਕ ਵੱਧ ਸਕਦਾ ਹੈ। ਇਸ ਦੇ ਨਾਲ ਹੀ 16 ਦਸੰਬਰ ਨੂੰ ਸੂਬੇ ਵਿੱਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।