Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!
ਮੌਸਮ ਵਿਭਾਗ ਨੇ ਅੱਜ ਯਾਨੀਕਿ 14 ਦਸੰਬਰ ਲਈ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਸੰਘਣੇ ਕੋਹਰੇ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਨੁਸਾਰ 21 ਦਸੰਬਰ ਤੋਂ ਬਾਅਦ ਠੰਡ ਹੋਰ ਰਫਤਾਰ ਹੋਰ ਫੜੇਗੀ। ਠੰਡ ਨੇ ਲੋਕਾਂ ਨੂੰ ਕਾਂਬਾ ਛੇੜ..

ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਡ ਦੇ ਨਾਲ ਹੁਣ ਕੋਹਰਾ ਵੀ ਪੈਣਾ ਸ਼ੁਰੂ ਹੋ ਗਿਆ ਹੈ। ਜਿਸ ਕਰਕੇ ਲੋਕ ਕਾਂਬਾ ਦੇ ਕੇ ਸਰਦੀ ਚੜ੍ਹ ਰਹੀ ਹੈ। ਮੌਸਮ ਵਿਭਾਗ ਨੇ ਅੱਜ ਯਾਨੀਕਿ 14 ਦਸੰਬਰ ਲਈ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਸੰਘਣੇ ਕੋਹਰੇ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। 6.8 ਡਿਗਰੀ ਤਾਪਮਾਨ ਨਾਲ ਆਦਮਪੁਰ ਸੂਬੇ ਦਾ ਸਭ ਤੋਂ ਠੰਡਾ ਇਲਾਕਾ ਰਿਹਾ। ਇਸਦੇ ਨਾਲ ਹੀ ਹੁਣ ਦਿਨ ਦਾ ਤਾਪਮਾਨ ਵੀ ਘਟਣਾ ਸ਼ੁਰੂ ਹੋ ਗਿਆ ਹੈ। ਫਰੀਦਕੋਟ ਵਿੱਚ ਦਿਨ ਦਾ ਤਾਪਮਾਨ 25.6 ਡਿਗਰੀ ਦਰਜ ਕੀਤਾ ਗਿਆ।
ਅੱਜ ਮੌਸਮ ਰਹੇਗਾ ਸੁੱਕਾ
ਮੌਸਮ ਵਿਭਾਗ ਮੁਤਾਬਕ ਅੱਜ ਪੂਰੇ ਸੂਬੇ ਵਿੱਚ ਮੌਸਮ ਸੁੱਕਾ ਰਹੇਗਾ। ਹਾਲਾਂਕਿ ਹਿਮਾਚਲ ਨਾਲ ਲੱਗਦੇ ਇਲਾਕਿਆਂ ਵਿੱਚ ਕੋਹਰੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ, ਪਟਿਆਲਾ, ਤਰਨ ਤਾਰਨ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸ਼ਾਮਲ ਹਨ। ਕੋਹਰੇ ਕਾਰਨ ਦਿੱਖ (ਵਿਜ਼ਿਬਿਲਟੀ) ਉੱਤੇ ਵੀ ਅਸਰ ਪੈ ਸਕਦਾ ਹੈ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
ਰਾਤ ਦਾ ਤਾਪਮਾਨ ਵਧਣ ਲੱਗਾ
ਸੂਬੇ ਵਿੱਚ ਹੁਣ ਘੱਟੋ-ਘੱਟ ਤਾਪਮਾਨ 6.8 ਡਿਗਰੀ ਤੋਂ 12 ਡਿਗਰੀ ਸੈਲਸੀਅਸ ਦੇ ਦਰਮਿਆਨ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਬਠਿੰਡਾ ਦੀਆਂ ਰਾਤਾਂ ਸਭ ਤੋਂ ਗਰਮ ਰਹੀਆਂ ਹਨ, ਜਿੱਥੇ ਘੱਟੋ-ਘੱਟ ਤਾਪਮਾਨ 12 ਡਿਗਰੀ ਰਿਹਾ। ਉੱਥੇ ਹੀ ਆਦਮਪੁਰ ਤੋਂ ਬਾਅਦ ਲੁਧਿਆਣਾ ਵਿੱਚ ਦੂਜਾ ਸਭ ਤੋਂ ਘੱਟ ਤਾਪਮਾਨ 7.8 ਡਿਗਰੀ ਦਰਜ ਕੀਤਾ ਗਿਆ ਹੈ।
ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 8.5 ਡਿਗਰੀ, ਪਟਿਆਲਾ ਵਿੱਚ 8.8 ਡਿਗਰੀ, ਪਠਾਨਕੋਟ ਵਿੱਚ 8.9 ਡਿਗਰੀ ਅਤੇ ਅੰਮ੍ਰਿਤਸਰ ਵਿੱਚ 10.3 ਡਿਗਰੀ ਰਿਹਾ। ਇਸੇ ਤਰ੍ਹਾਂ ਰੂਪਨਗਰ ਵਿੱਚ 11 ਡਿਗਰੀ ਅਤੇ ਮੋਹਾਲੀ ਵਿੱਚ 11.8 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ ਹੈ।
ਦਿਨ ਵਿੱਚ ਵੀ ਠੰਡ ਵਧਣ ਲੱਗੀ
ਹੁਣ ਦਿਨ ਦੇ ਤਾਪਮਾਨ ਵੀ ਘਟਣੇ ਸ਼ੁਰੂ ਹੋ ਗਏ ਹਨ। ਇਹ ਹਾਲਾਤ 20 ਤਾਰੀਖ ਤੱਕ ਬਣੇ ਰਹਿ ਸਕਦੇ ਹਨ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਤੋਂ ਲੈ ਕੇ 2 ਡਿਗਰੀ ਸੈਲਸੀਅਸ ਤੱਕ ਦੀ ਕਮੀ ਦਰਜ ਕੀਤੀ ਗਈ ਹੈ।
ਚੰਡੀਗੜ੍ਹ ਵਿੱਚ ਦਿਨ ਦਾ ਤਾਪਮਾਨ 21.6 ਡਿਗਰੀ ਦਰਜ ਕੀਤਾ ਗਿਆ ਹੈ, ਜਿਸ ਵਿੱਚ 2.3 ਡਿਗਰੀ ਦੀ ਗਿਰਾਵਟ ਆਈ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 18.4 ਡਿਗਰੀ ਰਿਹਾ, ਜਿੱਥੇ 3.7 ਡਿਗਰੀ ਦੀ ਕਮੀ ਦਰਜ ਹੋਈ। ਲੁਧਿਆਣਾ ਅਤੇ ਪਟਿਆਲਾ ਵਿੱਚ ਦਿਨ ਦਾ ਤਾਪਮਾਨ ਕ੍ਰਮਵਾਰ 20 ਅਤੇ 21.5 ਡਿਗਰੀ ਦਰਜ ਕੀਤਾ ਗਿਆ, ਦੋਹਾਂ ਥਾਵਾਂ ’ਤੇ 2.2 ਡਿਗਰੀ ਦੀ ਗਿਰਾਵਟ ਆਈ ਹੈ।
ਪਠਾਨਕੋਟ ਵਿੱਚ 5.9 ਡਿਗਰੀ ਦੀ ਵੱਡੀ ਕਮੀ ਨਾਲ ਵੱਧ ਤੋਂ ਵੱਧ ਤਾਪਮਾਨ 18.3 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਮੋਹਾਲੀ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 22.7 ਡਿਗਰੀ ਰਿਕਾਰਡ ਹੋਇਆ।
ਪਾਲਿਊਸ਼ਨ ਵਧੇਗਾ, 21 ਤੋਂ ਬਾਅਦ ਠੰਡ ਤੇਜ਼ ਹੋਵੇਗੀ
ਮੌਸਮ ਵਿਭਾਗ ਮੁਤਾਬਕ ਉੱਤਰੀ ਪਾਕਿਸਤਾਨ ਅਤੇ ਉਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਉੱਪਰੀ ਹਵਾ ਵਿੱਚ ਵੈਸਟਨ ਡਿਸਟਰਬਨ ਬਣਿਆ ਹੋਇਆ ਹੈ, ਪਰ ਇਹ ਕਮਜ਼ੋਰ ਹੈ। ਇਸਦੇ ਨਾਲ ਹੀ ਹਵਾਵਾਂ ਦੀ ਰਫ਼ਤਾਰ ਵੀ ਘਟ ਗਈ ਹੈ, ਜਿਸ ਕਾਰਨ ਪਾਲਿਊਸ਼ਨ ਦਾ ਪੱਧਰ ਵਧਿਆ ਹੋਇਆ ਹੈ।
ਮੌਸਮ ਵਿਭਾਗ ਅਨੁਸਾਰ 17 ਦਸੰਬਰ ਤੋਂ ਇੱਕ ਨਵਾਂ ਵੈਸਟਨ ਡਿਸਟਰਬਨ ਸਰਗਰਮ ਹੋਵੇਗਾ, ਜਿਸ ਨਾਲ ਬੱਦਲ ਛਾਏ ਰਹਿਣਗੇ। ਇਸ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋਵੇਗਾ। ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਹੌਲੀ-ਹੌਲੀ ਵਧੇਗਾ, ਜਿਸ ਤੋਂ ਬਾਅਦ ਸੂਬੇ ਵਿੱਚ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਵੇਗਾ। ਹਾਲਾਂਕਿ 21 ਦਸੰਬਰ ਨੂੰ ਜਦੋਂ ਦੂਜਾ ਵੈਸਟਨ ਡਿਸਟਰਬਨ ਅੱਗੇ ਵਧੇਗਾ, ਉਸ ਤੋਂ ਬਾਅਦ ਪੰਜਾਬ ਵਿੱਚ ਠੰਡ ਹੋਰ ਵਧਣ ਦੀ ਸੰਭਾਵਨਾ ਹੈ।






















