ਪੜਚੋਲ ਕਰੋ

Punjab Weather Today: ਪੰਜਾਬ 'ਚ ਸੰਘਣਾ ਕੋਹਰਾ! 18 ਜ਼ਿਲ੍ਹਿਆਂ 'ਚ ਯੈਲੋ ਅਲਰਟ, ਤਾਪਮਾਨ 'ਚ ਵਾਧਾ, ਤੇਜ਼ ਹਵਾਵਾਂ ਦੀ ਚੇਤਾਵਨੀ

ਐਤਵਾਰ ਨੂੰ ਸੰਘਣੀ ਧੁੰਦ ਪਈ, ਜਿਸ ਕਰਕੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਨੂੰ ਲੈ ਕੇ ਧੁੰਦ ਅਤੇ ਕੋਹਰੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ 18 ਜ਼ਿਲਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਯਾਨੀਕਿ 15 ਦਸੰਬਰ ਨੂੰ ਸੰਘਣੇ ਕੋਹਰੇ ਦੀ ਸੰਭਾਵਨਾ ਬਹੁਤ ਜ਼ਿਆਦਾ ਹੈ। ਮੌਸਮ ਵਿਭਾਗ ਵੱਲੋਂ 18 ਜ਼ਿਲਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦੀ ਵਾਧਾ ਦਰਜ ਕੀਤੀ ਗਈ ਹੈ। ਇਹ ਰਾਜ ਦੇ ਸਧਾਰਣ ਤਾਪਮਾਨ ਤੋਂ 2.8 ਡਿਗਰੀ ਵੱਧ ਹੋ ਗਿਆ ਹੈ।

ਭਲਕੇ ਤੋਂ ਤੇਜ਼ ਹਵਾਵਾਂ ਚੱਲਣ ਦਾ ਅਲਰਟ

ਬਠਿੰਡਾ ਅਤੇ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ ਸਭ ਤੋਂ ਘੱਟ ਦਰਜ ਕੀਤਾ ਗਿਆ, ਜੋ 6 ਡਿਗਰੀ ਰਿਹਾ। ਉੱਧਰ, ਆਉਣ ਵਾਲੇ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 24.8 ਡਿਗਰੀ ਦਰਜ ਕੀਤਾ ਗਿਆ ਹੈ। ਕੱਲ੍ਹ ਤੋਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਵਾਲੇ ਜ਼ਿਲ੍ਹਿਆਂ 'ਚ ਸੰਘਣੇ ਕੋਹਰੇ ਦਾ ਅਲਰਟ

ਮੌਸਮ ਵਿਭਾਗ ਮੁਤਾਬਕ, ਜਿਹੜੇ ਜ਼ਿਲਿਆਂ ਵਿੱਚ ਸੰਘਣੇ ਕੋਹਰੇ ਦੀ ਸੰਭਾਵਨਾ ਹੈ, ਉਹ ਹਿਮਾਚਲ ਨਾਲ ਲੱਗਦੇ ਜ਼ਿਲਿਆਂ ਹਨ। ਇਹਨਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੋਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਹਾਲਾਂਕਿ ਸਾਰੇ ਜ਼ਿਲਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 1 ਤੋਂ 3 ਡਿਗਰੀ ਦੀ ਵਾਧਾ ਹੋਈ ਹੈ।

ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 9.2 ਡਿਗਰੀ ਦਰਜ ਕੀਤਾ ਗਿਆ, ਜਦਕਿ ਮੋਹਾਲੀ ਵਿੱਚ 11.8 ਡਿਗਰੀ ਦਰਜ ਕੀਤਾ ਗਿਆ, ਜੋ ਘੱਟੋ-ਘੱਟ ਤਾਪਮਾਨ ਦੇ ਹਿਸਾਬ ਨਾਲ ਸਭ ਤੋਂ ਵੱਧ ਹੈ। ਇਸੇ ਤਰ੍ਹਾਂ, ਅੰਮ੍ਰਿਤਸਰ 9.5, ਲੁਧਿਆਣਾ 7.4, ਪਟਿਆਲਾ 8.8 ਅਤੇ ਪਠਾਨਕੋਟ 8.9 ਡਿਗਰੀ ਦਰਜ ਕੀਤਾ ਗਿਆ।

ਘੱਟੋ-ਘੱਟ ਤਾਪਮਾਨ 2 ਡਿਗਰੀ ਤੱਕ ਵਧੇਗਾ

ਮੌਸਮ ਵਿਭਾਗ ਮੁਤਾਬਕ, ਉੱਤਰ ਪਾਕਿਸਤਾਨ ਅਤੇ ਉਸਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੌਸਮ ਵਿੱਚ ਬਦਲਾਅ ਲਿਆਉਣ ਵਾਲਾ Western Disturbance ਅਜੇ ਵੀ ਸਰਗਰਮ ਹੈ। ਇਹ ਆਕਾਸ਼ ਵਿੱਚ ਕਾਫ਼ੀ ਉੱਚਾਈ ‘ਤੇ ਬਣਿਆ ਹੋਇਆ ਹੈ। ਇਸ ਕਾਰਨ ਉੱਚ ਹਵਾਵਾਂ ਵਿੱਚ ਇੱਕ ਕਿਸਮ ਦੀ ਮੌਸਮੀ ਲਾਈਨ ਬਣੀ ਹੋਈ ਹੈ, ਜਿਸ ਨਾਲ ਠੰਢੀਆਂ ਹਵਾਵਾਂ ਆ ਰਹੀਆਂ ਹਨ ਅਤੇ ਮੌਸਮ ਵਿੱਚ ਹਲਚਲ ਜਾਰੀ ਹੈ।

ਇਸਦੇ ਨਾਲ-ਨਾਲ, ਪੂਰਬ-ਉੱਤਰੀ ਭਾਰਤ ਉੱਤੇ ਬਹੁਤ ਤੇਜ਼ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ (Jet Stream) ਵੀ ਵਹਿ ਰਹੀਆਂ ਹਨ। ਇਹ ਹਵਾਵਾਂ ਬਹੁਤ ਉੱਚਾਈ ‘ਤੇ ਹਨ ਅਤੇ ਇਨ੍ਹਾਂ ਦੀ ਰਫ਼ਤਾਰ ਕਾਫ਼ੀ ਤੇਜ਼ ਹੈ। 17 ਦਸੰਬਰ ਤੋਂ ਨਵਾਂ ਵੈਸਟਨ ਡਿਸਟਰਬਨ ਸਰਗਰਮ ਹੋਵੇਗਾ। ਮੌਸਮ ਵਿਭਾਗ ਮੁਤਾਬਕ ਅਗਲੇ 7 ਦਿਨਾਂ ਤੱਕ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ।

ਅਗਲੇ 2 ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਹੌਲੀ-ਹੌਲੀ ਵਧ ਸਕਦਾ ਹੈ, ਜਿਸ ਤੋਂ ਬਾਅਦ ਰਾਜ ਵਿੱਚ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। 16 ਦਸੰਬਰ ਨੂੰ ਰਾਜ ਵਿੱਚ 20 ਤੋਂ 30 ਕਿ.ਮੀ. ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਸਤਹੀ ਹਵਾਵਾਂ ਵਹਿਣ ਦੀ ਸੰਭਾਵਨਾ ਹੈ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Embed widget