ਪੜਚੋਲ ਕਰੋ

Punjab Weather Today: ਗਰਮੀ ਤੋੜੇਗੀ ਰਿਕਾਰਡ! ਪੰਜਾਬ 'ਚ ਲਗਾਤਾਰ ਚੜ੍ਹ ਰਿਹਾ ਪਾਰਾ, ਕਈ ਜ਼ਿਲ੍ਹਿਆਂ ਲਈ ਲੂ ਦਾ ਅਲਰਟ

ਪੰਜਾਬ ਰਾਜ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਗਰਮੀ ਨੇ ਜ਼ੋਰ ਫੜ੍ਹ ਲਿਆ ਹੈ। ਅੱਜ ਐਤਵਾਰ, ਔਸਤ ਵੱਧੋ-ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 1.8°C ਦੀ ਵਾਧੂ ਦਰਜ ਕੀਤੀ ਗਈ ਹੈ। ਇਹ ਵਾਧਾ ਅੱਜ ਵੀ ਜਾਰੀ ਰਹਿਣ ਦੀ ਉਮੀਦ ਹੈ...

Punjab Weather Today: ਪੰਜਾਬ ਰਾਜ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਗਰਮੀ ਨੇ ਜ਼ੋਰ ਫੜ੍ਹ ਲਿਆ ਹੈ। ਅੱਜ ਐਤਵਾਰ, ਔਸਤ ਵੱਧੋ-ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 1.8°C ਦੀ ਵਾਧੂ ਦਰਜ ਕੀਤੀ ਗਈ ਹੈ। ਇਹ ਵਾਧਾ ਅੱਜ ਵੀ ਜਾਰੀ ਰਹਿਣ ਦੀ ਉਮੀਦ ਹੈ, ਪਰ ਰਾਹਤ ਦੀ ਗੱਲ ਇਹ ਹੈ ਕਿ ਅੱਜ ਵੀ ਕੱਲ੍ਹ ਵਾਂਗ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

ਪੰਜਾਬ 'ਚ ਤਾਪਮਾਨ ਹਾਲੇ ਵੀ ਆਮ ਮਾਪਦੰਡਾਂ ਨਾਲੋਂ 1.9°C ਘੱਟ ਹੈ। ਦੂਜੀ ਪਾਸੇ, ਮੌਸਮ ਵਿਭਾਗ ਵੱਲੋਂ ਕੱਲ੍ਹ, ਅਰਥਾਤ 9 ਜੂਨ ਤੋਂ ਰਾਜ ਵਿੱਚ ਹੀਟਵੇਵ (ਲੂ) ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਰਾਜ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.4°C ਦਰਜ ਕੀਤਾ ਗਿਆ। ਹੋਰ ਵੱਡੇ ਸ਼ਹਿਰਾਂ ਵਿੱਚ ਚੰਡੀਗੜ੍ਹ ਵਿੱਚ 39.9°C, ਅੰਮ੍ਰਿਤਸਰ ਵਿੱਚ 41.1°C ਅਤੇ ਲੁਧਿਆਣਾ ਵਿੱਚ 40.0°C ਤਾਪਮਾਨ ਦਰਜ ਕੀਤਾ ਗਿਆ। ਦਿਨ ਦੇ ਨਾਲ-ਨਾਲ ਹੁਣ ਰਾਤਾਂ ਵੀ ਗਰਮ ਹੋਣ ਲੱਗ ਪਈਆਂ ਹਨ। 

ਆਉਣ ਵਾਲੇ ਦਿਨਾਂ ਵਿੱਚ ਲੂ ਦੀ ਚੇਤਾਵਨੀ

ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਲੂ (heat wave) ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 9 ਜੂਨ ਤੋਂ 11 ਜੂਨ ਤੱਕ ਰਾਜ ਦੇ ਦੱਖਣੀ ਅਤੇ ਦੱਖਣ-ਪੱਛਮੀ ਹਿੱਸਿਆਂ ਵਿੱਚ ਗਰਮ ਹਵਾਵਾਂ ਦੀ ਲਹਿਰ ਚੱਲਣ ਦੀ ਸੰਭਾਵਨਾ ਹੈ।

ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਖਾਸ ਸਾਵਧਾਨੀ ਬਰਤਣ ਦੀ ਲੋੜ ਹੋਵੇਗੀ।

ਜਾਣੋ ਅੱਜ ਕਿਹੋ ਜਿਹਾ ਰਹੇਗਾ ਮੌਸਮ

ਅੰਮ੍ਰਿਤਸਰ – ਆਸਮਾਨ ਸਾਫ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 28 ਡਿਗਰੀ ਤੋਂ 41 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ – ਆਸਮਾਨ ਸਾਫ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 28 ਡਿਗਰੀ ਤੋਂ 39 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ – ਆਸਮਾਨ ਸਾਫ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 28 ਡਿਗਰੀ ਤੋਂ 39 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ – ਆਸਮਾਨ ਸਾਫ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 27 ਡਿਗਰੀ ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ – ਆਸਮਾਨ ਸਾਫ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 28 ਡਿਗਰੀ ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਪੰਜਾਬ 'ਚ ਕਦੋਂ ਆਵੇਗੀ ਮਾਨਸੂਨ

ਪੰਜਾਬ 'ਚ ਮਾਨਸੂਨ ਨੂੰ ਲੈ ਕੇ IMD ਵੱਲੋਂ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਆਮ ਤੌਰ 'ਤੇ ਮਾਨਸੂਨ 30 ਜੂਨ ਤੋਂ 5 ਜੁਲਾਈ ਦੇ ਵਿਚਕਾਰ ਪੰਜਾਬ ਨੂੰ ਕਵਰ ਕਰ ਲੈਂਦਾ ਹੈ ਪਰ ਇਸ ਵਾਰ ਮੌਸਮ ਵਿਭਾਗ ਦਾ ਮੰਨਣਾ ਹੈ ਕਿ ਪੰਜਾਬ ਵਿੱਚ ਮਾਨਸੂਨ ਜਲਦੀ ਆ ਜਾਵੇਗਾ। ਇਹ ਉਮੀਦ ਕੀਤੀ ਜਾ ਰਹੀ ਹੈ। ਮਾਨਸੂਨ 25 ਤੋਂ 30 ਜੂਨ ਵਿਚਕਾਰ ਆ ਸਕਦੀ ਹੈ ਅਤੇ ਇਹ ਬਠਿੰਡਾ ਜਾਂ ਫਿਰੋਜ਼ਪੁਰ ਵਰਗੇ ਇਲਾਕਿਆਂ 'ਚ ਪਹੁੰਚ ਸਕਦੀ ਹੈ। ਇਸ ਤੋਂ ਬਾਅਦ 5 ਜੁਲਾਈ ਤੋਂ ਬਾਅਦ ਸੂਬੇ 'ਚ ਬਾਰਸ਼ ਸ਼ੁਰੂ ਹੋ ਸਕਦੀ ਹੈ ਅਤੇ ਗਰਮੀ ਤੋਂ ਲੋਕਾਂ ਨੂੰ ਥੋੜ੍ਹੀ ਰਾਹਤ ਮਿਲ ਸਕਦੀ ਹੈ।

 

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਦੇ ਇਸ ਵਿਭਾਗ 'ਚ ਅਚਾਨਕ ਫੇਰਬਦਲ! ਤੁਰੰਤ ਪ੍ਰਭਾਵ ਨਾਲ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਦੇ ਇਸ ਵਿਭਾਗ 'ਚ ਅਚਾਨਕ ਫੇਰਬਦਲ! ਤੁਰੰਤ ਪ੍ਰਭਾਵ ਨਾਲ...
ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...
ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...
Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
Embed widget