Punjab Weather Today: ਪੰਜਾਬ ਦੇ 8 ਜ਼ਿਲ੍ਹਿਆਂ 'ਚ ਲੂ ਦਾ ਅਲਰਟ; ਭਲਕੇ ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ 'ਚ ਮੀਂਹ-ਹਨ੍ਹੇਰੀ ਦੀ ਵਾਰਨਿੰਗ
ਉੱਤਰ ਭਾਰਤ ਦੇ ਵਿੱਚ ਚਿਲਚਿਲਾਉਂਦੀ ਗਰਮੀ ਪੈ ਰਹੀ ਹੈ, ਜਿਸ ਤੋਂ ਲੋਕ ਪ੍ਰੇਸ਼ਾਨ। ਪਰ ਮੌਸਮ ਵਿਭਾਗ ਵੱਲੋਂ ਰਾਹਤ ਵਾਲੀ ਖਬਰ ਨਿਕਲੇ ਸਾਹਮਣੇ ਆਈ ਹੈ। ਵੈਸਟਰਨ ਡਿਸਟਰਬੈਂਸ ਕਰਕੇ ਭਲਕੇ ਮੌਸਮ ਚ ਬਦਲਾਅ ਹੋਣ ਕਰਕੇ ਹਨ੍ਹੇਰੀ-ਤੂਫਾਨ ਸਣੇ ਮੀਂਹ..

Punjab Weather Today: ਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਭਿਆਨਕ ਗਰਮੀ ਬਰਕਰਾਰ ਰਹੇਗੀ। ਮੌਸਮ ਵਿਭਾਗ ਨੇ ਅੱਜ ਵੀ ਲੂ (ਹੀਟਵੇਵ) ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਤੋਂ ਇਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਨਾਲ ਮੌਸਮ ਵਿੱਚ ਕੁਝ ਬਦਲਾਅ ਆ ਸਕਦੇ ਹਨ।
ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਸਿਰਫ਼ 0.1 ਡਿਗਰੀ ਘਟੀ ਹੈ, ਪਰ ਤਾਪਮਾਨ ਹਜੇ ਵੀ ਆਮ ਤੌਰ 'ਤੇ ਲਗਭਗ 5 ਡਿਗਰੀ ਵੱਧ ਬਣਿਆ ਹੋਇਆ ਹੈ। ਸਭ ਤੋਂ ਵੱਧ ਗਰਮੀ ਬਠਿੰਡਾ 'ਚ ਦਰਜ ਕੀਤੀ ਗਈ, ਜਿੱਥੇ ਤਾਪਮਾਨ 46.8 ਡਿਗਰੀ ਤੱਕ ਪਹੁੰਚ ਗਿਆ।
ਗਰਮੀ ਦੇ ਕਾਰਨ ਬਿਜਲੀ ਦੀ ਖਪਤ ਵੀ ਤੇਜ਼ੀ ਨਾਲ ਵਧੀ ਹੈ। ਬੁੱਧਵਾਰ ਨੂੰ 16,836 ਮੈਗਾਵਾਟ ਦੀ ਖਪਤ ਦਰਜ ਕੀਤੀ ਗਈ, ਜੋ ਕਿ ਹੁਣ ਤੱਕ ਦੀ ਸਭ ਤੋਂ ਵੱਧ ਹੈ। ਵੀਰਵਾਰ ਨੂੰ ਇਹ ਘਟ ਕੇ 16,300 ਮੈਗਾਵਾਟ ਰਹੀ।
ਕਈ ਥਾਵਾਂ 'ਤੇ ਬਿਜਲੀ ਦੀ ਕਟੌਤੀ ਵੀ ਹੋ ਰਹੀ ਹੈ। ਹਾਲਾਂਕਿ ਬਿਜਲੀ ਵਿਭਾਗ ਦਾ ਕਹਿਣਾ ਹੈ ਕਿ ਸਾਡੇ ਕੋਲ 17,000 ਮੈਗਾਵਾਟ ਤੱਕ ਬਿਜਲੀ ਸਪਲਾਈ ਕਰਨ ਦੀ ਸਮਰੱਥਾ ਹੈ ਅਤੇ ਅਸੀਂ ਹਾਲਾਤਾਂ ਨਾਲ ਨਿਪਟਣ ਲਈ ਤਿਆਰ ਹਾਂ। ਚੰਡੀਗੜ੍ਹ ਵਿੱਚ ਵੀ ਤਾਪਮਾਨ 41.7 ਡਿਗਰੀ ਦਰਜ ਕੀਤਾ ਗਿਆ ਹੈ।
8 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਰੈੱਡ ਅਲਰਟ
ਭਿਆਨਕ ਗਰਮੀ ਦੇ ਮੱਦੇਨਜ਼ਰ ਰਾਜ ਨੂੰ ਤਿੰਨ ਹਿੱਸਿਆਂ 'ਚ ਵੰਡ ਕੇ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਮਾਨਸਾ ਅਤੇ ਫਿਰੋਜ਼ਪੁਰ 'ਚ ਲੂ (ਹੀਟਵੇਵ) ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਰਾਤ ਦੇ ਸਮੇਂ ਵੀ ਤਾਪਮਾਨ ਉੱਚਾ ਰਹਿਣ ਦੀ ਸੰਭਾਵਨਾ ਹੈ।
ਉੱਧਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਕੁਝ ਥਾਵਾਂ 'ਤੇ ਲੂ ਪੈਣ ਦੀ ਅਤੇ ਰਾਤ ਨੂੰ ਵਧੇਰੇ ਗਰਮੀ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ, ਪਹਾੜੀ ਇਲਾਕਿਆਂ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਸੰਗਰੂਰ, ਰੂਪਨਗਰ ਅਤੇ ਪਟਿਆਲਾ ਵਿੱਚ ਵੀ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ।
ਭਲਕੇ ਤੋਂ ਹਨ੍ਹੇਰੀ-ਤੂਫਾਨ ਸਣੇ ਮੀਂਹ ਦਾ ਅਲਰਟ
ਮੌਸਮ ਵਿਭਾਗ ਮੁਤਾਬਕ 14 ਅਤੇ 15 ਜੂਨ ਨੂੰ ਕੁਝ ਥਾਵਾਂ 'ਤੇ ਲੂ ਚੱਲਣ ਅਤੇ ਹਲਕੀ ਮੀਂਹ ਪੈਣ ਦੀ ਸੰਭਾਵਨਾ ਹੈ। 18 ਤਾਰੀਖ ਤੱਕ ਵੱਖ-ਵੱਖ ਥਾਵਾਂ 'ਤੇ ਗੱਜਣ ਦੇ ਨਾਲ ਤੂਫਾਨ-ਹਨ੍ਹੇਰੀ, ਬਿਜਲੀ ਦਾ ਗਰਜਣਾ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵਗਣਗੀਆਂ। ਇਸ ਤੋਂ ਬਾਅਦ ਮੀਂਹ ਪੈਣ ਦੀ ਉਮੀਦ ਹੈ।
ਪੰਜਾਬ ‘ਚ ਅੱਜ ਦਾ ਮੌਸਮ
ਅੰਮ੍ਰਿਤਸਰ – ਅੱਜ ਲਈ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਦੇ ਸਮੇਂ ਵੀ ਤਾਪਮਾਨ ਵਧੇਰੇ ਰਹੇਗਾ। ਤਾਪਮਾਨ 31 ਤੋਂ 46 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ – ਅੱਜ ਆਸਮਾਨ ਸਾਫ ਰਹੇਗਾ। ਧੁੱਪ ਤਿੱਖੀ ਪਏਗੀ ਅਤੇ ਤਾਪਮਾਨ 'ਚ ਵਾਧਾ ਹੋ ਸਕਦਾ ਹੈ। ਤਾਪਮਾਨ 29 ਤੋਂ 43 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਲੁਧਿਆਣਾ – ਅੱਜ ਲਈ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਦੇ ਨਾਲ-ਨਾਲ ਰਾਤ ਨੂੰ ਵੀ ਤਾਪਮਾਨ ਵਧੇਰੇ ਰਹੇਗਾ। ਤਾਪਮਾਨ 31 ਤੋਂ 45 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ – ਅੱਜ ਲਈ ਹੀਟਵੇਵ ਦਾ ਅਲਰਟ ਜਾਰੀ ਹੋਇਆ ਹੈ। ਰਾਤ ਸਮੇਂ ਵੀ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ। ਤਾਪਮਾਨ 31 ਤੋਂ 42 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਮੋਹਾਲੀ – ਅੱਜ ਆਸਮਾਨ ਸਾਫ ਰਹੇਗਾ। ਧੁੱਪ ਤੀਬਰ ਹੋਵੇਗੀ ਅਤੇ ਤਾਪਮਾਨ ਵਿੱਚ ਵਾਧਾ ਹੋਵੇਗਾ। ਤਾਪਮਾਨ 31 ਤੋਂ 42 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।






















