Punjab Weather Today: ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਇੱਕ ਵਾਰੀ ਫਿਰ ਵੱਧਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਇਹ ਹਾਲੇ ਵੀ ਆਮ ਤਾਪਮਾਨ ਦੇ ਨੇੜੇ ਹੈ। ਸਮਰਾਲਾ ਵਿੱਚ 40.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਲਈ 16 ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਇਸਦੇ ਨਾਲ ਹੀ ਪੰਜ ਜ਼ਿਲ੍ਹਿਆਂ ਵਿੱਚ ਹਨ੍ਹੇਰੀ ਅਤੇ ਬਿਜਲੀ ਚਮਕਣ ਦਾ ਔਂਰੇਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ।
ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
ਮਿਲੀ ਜਾਣਕਾਰੀ ਮੁਤਾਬਕ, ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸ਼ਾਮਲ ਹਨ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਨਸਾ।
ਇਸਦੇ ਨਾਲ ਹੀ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕਿਤੇ-ਕਿਤੇ ਤੇਜ਼ ਹਨ੍ਹੇਰੀ ਅਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
2 ਜੂਨ ਤੱਕ ਬਾਰਿਸ਼ ਅਤੇ ਹਨ੍ਹੇਰੀ ਦੀ ਸੰਭਾਵਨਾ:
ਮੌਸਮ ਵਿਭਾਗ ਦੇ ਅਨੁਸਾਰ, 29 ਅਤੇ 30 ਮਈ ਨੂੰ ਕਈ ਥਾਵਾਂ 'ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। ਜਦਕਿ 31 ਮਈ, 1 ਅਤੇ 2 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਤੇਜ਼ ਹਨ੍ਹੇਰੀ/ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਗਈ ਹੈ।
ਇਸ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਹਨ੍ਹੇਰੀ-ਤੂਫਾਨ ਦੌਰਾਨ ਘਰੋਂ ਘੱਟ ਬਾਹਰ ਨਿਕਲਣ ਅਤੇ ਰੁੱਖਾਂ ਆਦਿ ਦੇ ਹੇਠਾਂ ਖੜ੍ਹੇ ਨਾ ਹੋਣ।
ਅੱਜ ਪੰਜਾਬ ਦੇ ਸ਼ਹਿਰਾਂ ਦਾ ਮੌਸਮ:
ਅੰਮ੍ਰਿਤਸਰ: ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।ਜਲੰਧਰ: ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।ਲੁਧਿਆਣਾ: ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 27 ਤੋਂ 38 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।ਪਟਿਆਲਾ: ਹਲਕੇ ਬੱਦਲ ਛਾਉਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 35 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।ਮੋਹਾਲੀ: ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 37 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।