Punjab Weather Report: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਦੋ ਦਿਨ ਬਾਰਸ਼ ਤੇ ਗੜ੍ਹੇ ਪੈਣ ਦੀ ਚੇਤਾਵਨੀ
Punjab Weather: ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਮੌਸਮ ਵਿੱਚ ਪੱਛਮੀ ਵਿਗਾੜ ਦੇ ਚੱਲਦਿਆਂ ਮਾਲਵਾ ਖੇਤਰ ਵਿੱਚ ਤੇਜ਼ ਮੀਂਹ ਤੇ ਗੜੇ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜਦਕਿ ਮਾਝਾ ਤੇ ਦੁਆਬਾ ਵਿੱਚ ਹਲਕਾ ਮੀਂਹ ਪੈ ਸਕਦਾ ਹੈ
Punjab Weather Report: ਪੰਜਾਬ ਅੰਦਰ ਮੌਸਮ ਫਿਰ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਦੋ ਦਿਨ ਬਾਰਸ਼ ਤੇ ਗੜ੍ਹੇਮਾਰੀ ਹੋ ਸਕਦੀ ਹੈ। ਇਸ ਨਾਲ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ। ਹਾਸਲ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਦੋ ਦਿਨ ਤੇਜ਼ ਮੀਂਹ ਦੇ ਨਾਲ ਗੜੇ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਮੌਸਮ ਵਿੱਚ ਪੱਛਮੀ ਵਿਗਾੜ ਦੇ ਚੱਲਦਿਆਂ ਮਾਲਵਾ ਖੇਤਰ ਵਿੱਚ ਤੇਜ਼ ਮੀਂਹ ਤੇ ਗੜੇ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜਦਕਿ ਮਾਝਾ ਤੇ ਦੁਆਬਾ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ ਸ਼ੁੱਕਰਵਾਰ ਨੂੰ ਵੀ ਪੰਜਾਬ ਭਰ ਵਿੱਚ ਭਾਰੀ ਮੀਂਹ, ਗੜੇ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ।
एक नए पश्चिमी विक्षोभ के 23 मार्च से 24 मार्च 2023 तक पंजाब, हरियाणा और चंडीगढ़ को प्रभावित करने के साथ वर्षा की गतिविधि बढ़ने की संभावना है| पंजाब और हरियाणा में इस अवधि के दौरान कुछ स्थानों पर ओलावृष्टि तथा पंजाब में 24 मार्च को कुछ स्थानों पर भारी बारिश की भी संभावना है। pic.twitter.com/Bv6vOvRKt7
— IMD Chandigarh (@IMD_Chandigarh) March 22, 2023
ਉਧਰ, ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਅਚਾਨਕ ਹੋਣ ਵਾਲੀ ਤਬਦੀਲੀ ਦੀ ਜਾਣਕਾਰੀ ਮਿਲਦਿਆਂ ਹੀ ਕਿਸਾਨਾਂ ਦੇ ਫਿਕਰਾਂ ਵਿਚ ਵਾਧਾ ਹੋ ਗਿਆ ਹੈ। ਇਸ ਤੋਂ ਪਹਿਲਾਂ ਤਿੰਨ-ਚਾਰ ਦਿਨ ਰੁਕ-ਰੁਕ ਕੇ ਪਏ ਮੀਂਹ ਤੇ ਪਟਿਆਲਾ, ਮੋਗਾ ਸਣੇ ਹੋਰਨਾਂ ਇਲਾਕਿਆਂ ਵਿੱਚ ਹੋਈ ਗੜੇਮਾਰੀ ਕਰ ਕੇ ਖੜ੍ਹੀ ਕਣਕ ਦਾ ਕਾਫ਼ੀ ਨੁਕਸਾਨ ਹੋਇਆ ਹੈ। ਦੁਬਾਰਾ ਮੀਂਹ ਪੈਣ ਨਾਲ ਫ਼ਸਲਾਂ ਦਾ ਹੋਰ ਨੁਕਸਾਨ ਹੋ ਸਕਦਾ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਪਏ ਮੀਂਹ ਕਰਕੇ ਖੇਤਾਂ ਵਿੱਚ ਕਣਕ ਦੀ ਫ਼ਸਲ ਵਿਛ ਗਈ ਹੈ। ਕਿਸਾਨਾਂ ਨੂੰ ਖਦਸ਼ਾ ਹੈ ਕਿ ਮਾਰਚ ਮਹੀਨੇ ਦੇ ਅੱਧ ਵਿੱਚ ਪਏ ਬੇਮੌਸਮੇ ਮੀਂਹ ਨਾਲ ਕਣਕ ਦਾ ਦਾਣਾ ਸੁੰਗੜ ਜਾਵੇਗਾ, ਨਾਲ ਹੀ ਝਾੜ ਵੀ ਘਟੇਗਾ। ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਪਹਿਲਾਂ ਹੀ ਪੰਜਾਬ ਵਿੱਚ ਵਿਗੜ ਰਹੇ ਮੌਸਮ ਨੂੰ ਵੇਖਦਿਆਂ ਐਡਵਾਈਜ਼ਰੀ ਜਾਰੀ ਕੀਤੀ ਹੋਈ ਹੈ।