Punjab Weather Report: ਪੰਜਾਬ ਅੰਦਰ ਮੌਸਮ ਫਿਰ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਦੋ ਦਿਨ ਬਾਰਸ਼ ਤੇ ਗੜ੍ਹੇਮਾਰੀ ਹੋ ਸਕਦੀ ਹੈ। ਇਸ ਨਾਲ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ। ਹਾਸਲ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਦੋ ਦਿਨ ਤੇਜ਼ ਮੀਂਹ ਦੇ ਨਾਲ ਗੜੇ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। 


ਇਹ ਵੀ ਪੜ੍ਹੋ: ਹਾਈਕੋਰਟ ਪਹੁੰਚੀ ਦਲਜੀਤ ਕਲਸੀ ਦੀ ਪਤਨੀ, ਅਸਾਮ 'ਚ ‘ਗ਼ੈਰ ਕਾਨੂੰਨੀ ਹਿਰਾਸਤ’ 'ਚੋਂ ਛੁਡਾਉਣ ਦੀ ਕੀਤੀ ਮੰਗ


ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਮੌਸਮ ਵਿੱਚ ਪੱਛਮੀ ਵਿਗਾੜ ਦੇ ਚੱਲਦਿਆਂ ਮਾਲਵਾ ਖੇਤਰ ਵਿੱਚ ਤੇਜ਼ ਮੀਂਹ ਤੇ ਗੜੇ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜਦਕਿ ਮਾਝਾ ਤੇ ਦੁਆਬਾ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ ਸ਼ੁੱਕਰਵਾਰ ਨੂੰ ਵੀ ਪੰਜਾਬ ਭਰ ਵਿੱਚ ਭਾਰੀ ਮੀਂਹ, ਗੜੇ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ। 









ਉਧਰ, ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਅਚਾਨਕ ਹੋਣ ਵਾਲੀ ਤਬਦੀਲੀ ਦੀ ਜਾਣਕਾਰੀ ਮਿਲਦਿਆਂ ਹੀ ਕਿਸਾਨਾਂ ਦੇ ਫਿਕਰਾਂ ਵਿਚ ਵਾਧਾ ਹੋ ਗਿਆ ਹੈ। ਇਸ ਤੋਂ ਪਹਿਲਾਂ ਤਿੰਨ-ਚਾਰ ਦਿਨ ਰੁਕ-ਰੁਕ ਕੇ ਪਏ ਮੀਂਹ ਤੇ ਪਟਿਆਲਾ, ਮੋਗਾ ਸਣੇ ਹੋਰਨਾਂ ਇਲਾਕਿਆਂ ਵਿੱਚ ਹੋਈ ਗੜੇਮਾਰੀ ਕਰ ਕੇ ਖੜ੍ਹੀ ਕਣਕ ਦਾ ਕਾਫ਼ੀ ਨੁਕਸਾਨ ਹੋਇਆ ਹੈ। ਦੁਬਾਰਾ ਮੀਂਹ ਪੈਣ ਨਾਲ ਫ਼ਸਲਾਂ ਦਾ ਹੋਰ ਨੁਕਸਾਨ ਹੋ ਸਕਦਾ ਹੈ। 


ਕਿਸਾਨਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਪਏ ਮੀਂਹ ਕਰਕੇ ਖੇਤਾਂ ਵਿੱਚ ਕਣਕ ਦੀ ਫ਼ਸਲ ਵਿਛ ਗਈ ਹੈ। ਕਿਸਾਨਾਂ ਨੂੰ ਖਦਸ਼ਾ ਹੈ ਕਿ ਮਾਰਚ ਮਹੀਨੇ ਦੇ ਅੱਧ ਵਿੱਚ ਪਏ ਬੇਮੌਸਮੇ ਮੀਂਹ ਨਾਲ ਕਣਕ ਦਾ ਦਾਣਾ ਸੁੰਗੜ ਜਾਵੇਗਾ, ਨਾਲ ਹੀ ਝਾੜ ਵੀ ਘਟੇਗਾ। ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਪਹਿਲਾਂ ਹੀ ਪੰਜਾਬ ਵਿੱਚ ਵਿਗੜ ਰਹੇ ਮੌਸਮ ਨੂੰ ਵੇਖਦਿਆਂ ਐਡਵਾਈਜ਼ਰੀ ਜਾਰੀ ਕੀਤੀ ਹੋਈ ਹੈ।


ਇਹ ਵੀ ਪੜ੍ਹੋ: ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਮਗਰੋਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਅਹਿਮ ਫੈਸਲਾ, 27 ਮਾਰਚ ਨੂੰ ਸੱਦੀ ਸਮੂਹ ਜਥੇਬੰਦੀਆਂ ਦੀ ਮੀਟਿੰਗ