Punjab Weather Today: ਧੁੰਦ ਦੀ ਚਾਦਰ ਨੇ ਘੇਰ ਲਿਆ ਪੰਜਾਬ, ਇਨ੍ਹਾਂ ਸੂਬਿਆਂ 'ਚ ਅੱਜ ਜ਼ੀਰੋ ਹੋਈ ਵਿਜ਼ੀਬਿਲਟੀ, ਜਾਣੋ ਦੇਸ਼ ਭਰ ਦਾ ਮੌਸਮ
Punjab Weather Today: ਪੰਜਾਬ 'ਚ ਕੜਾਕੇ ਦੀ ਠੰਢ ਪੈ ਰਹੀ ਹੈ। ਕਈ ਜ਼ਿਲ੍ਹਿਆਂ ਦਾ ਤਾਪਮਾਨ ਡਿੱਗਦਾ ਜਾ ਰਿਹਾ ਹੈ। ਸੀਤ ਲਹਿਰ ਦੇ ਵਿਚਕਾਰ ਧੁੰਦ ਦਾ ਕਹਿਰ ਵੀ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਦਸੰਬਰ ਮਹੀਨੇ ਦੇ ਅੰਤ ਦੇ ਨਾਲ ਹੀ ਕਈ ਸੂਬੇ ਅ
Punjab Weather Today: ਪੰਜਾਬ 'ਚ ਕੜਾਕੇ ਦੀ ਠੰਢ ਪੈ ਰਹੀ ਹੈ। ਕਈ ਜ਼ਿਲ੍ਹਿਆਂ ਦਾ ਤਾਪਮਾਨ ਡਿੱਗਦਾ ਜਾ ਰਿਹਾ ਹੈ। ਸੀਤ ਲਹਿਰ ਦੇ ਵਿਚਕਾਰ ਧੁੰਦ ਦਾ ਕਹਿਰ ਵੀ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਦਸੰਬਰ ਮਹੀਨੇ ਦੇ ਅੰਤ ਦੇ ਨਾਲ ਹੀ ਕਈ ਸੂਬੇ ਅਜਿਹੇ ਵੀ ਹਨ ਜਿੱਥੇ ਮੌਸਮ 'ਚ ਕੋਈ ਖਾਸ ਬਦਲਾਅ ਦੇਖਣ ਨੂੰ ਨਹੀਂ ਮਿਲ ਰਿਹਾ। ਇੱਕ ਤੋਂ ਬਾਅਦ ਇਕ ਆ ਰਹੀਆਂ ਪੱਛਮੀ ਗੜਬੜੀਆਂ ਕਾਰਨ ਤਾਪਮਾਨ ਵਿੱਚ ਕੋਈ ਖਾਸ ਗਿਰਾਵਟ ਦੇਖਣ ਨੂੰ ਨਹੀਂ ਮਿਲ ਰਹੀ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦੀ ਸਥਿਤੀ।
ਕਈ ਥਾਵਾਂ 'ਤੇ ਜ਼ੀਰੋ ਵਿਜ਼ੀਬਿਲਟੀ
ਦਿੱਲੀ, ਹਰਿਆਣਾ, ਪੰਜਾਬ, ਬਿਹਾਰ, ਮੱਧ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਬਹੁਤ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਧੁੰਦ ਕਾਰਨ ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਹੋ ਗਈ ਹੈ। ਪੰਜਾਬ ਦੇ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਸਵੇਰੇ 5.30 ਵਜੇ ਜ਼ੀਰੋ ਵਿਜ਼ੀਬਿਲਟੀ ਦਰਜ ਕੀਤੀ ਗਈ। ਇਸ ਦੇ ਨਾਲ ਹੀ ਹਰਿਆਣਾ ਦੇ ਅੰਬਾਲਾ ਵਿੱਚ ਜ਼ੀਰੋ ਵਿਜ਼ੀਬਿਲਟੀ ਅਤੇ ਚੰਡੀਗੜ੍ਹ ਵਿੱਚ 500 ਮੀਟਰ ਤੱਕ ਵਿਜ਼ੀਬਿਲਟੀ ਰਹੀ।
ਧੁੰਦ ਕਾਰਨ ਦਿੱਲੀ ਦੇ ਪਾਲਮ ਇਲਾਕੇ 'ਚ ਵਿਜ਼ੀਬਿਲਟੀ 100 ਮੀਟਰ ਅਤੇ ਸਫਦਰਜੰਗ 'ਚ 200 ਮੀਟਰ ਸੀ। ਯੂਪੀ ਦੇ ਵਾਰਾਣਸੀ ਅਤੇ ਪ੍ਰਯਾਗਰਾਜ ਵਿੱਚ ਵੀ ਵਿਜ਼ੀਬਿਲਟੀ ਜ਼ੀਰੋ ਰਹੀ। ਇਸ ਤੋਂ ਇਲਾਵਾ ਜੇਕਰ ਲਖਨਊ ਦੀ ਗੱਲ ਕਰੀਏ ਤਾਂ 200 ਮੀਟਰ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ। ਮੱਧ ਪ੍ਰਦੇਸ਼ ਦੇ ਗੁਨਾ 'ਚ ਜ਼ੀਰੋ ਵਿਜ਼ੀਬਿਲਟੀ, ਗਵਾਲੀਅਰ 'ਚ 500 ਮੀਟਰ ਅਤੇ ਬਿਹਾਰ ਦੇ ਪੂਰਨੀਆ 'ਚ 500 ਮੀਟਰ 'ਤੇ ਨਜ਼ਰ ਨਹੀਂ ਆਈ।
ਜਾਣੋ ਦਿੱਲੀ ਦਾ ਮਾਹੌਲ
ਦਿੱਲੀ ਦਾ ਤਾਪਮਾਨ ਇਨ੍ਹੀਂ ਦਿਨੀਂ ਆਮ ਨਾਲੋਂ ਵੱਧ ਦੇਖਿਆ ਜਾ ਰਿਹਾ ਹੈ। ਦਰਅਸਲ, ਵੈਸਟਰਨ ਡਿਸਟਰਬੈਂਸ ਕਾਰਨ ਦਿੱਲੀ ਦੇ ਤਾਪਮਾਨ 'ਚ ਕੋਈ ਕਮੀ ਨਹੀਂ ਆਈ ਹੈ ਪਰ ਧੁੰਦ ਨੇ ਪ੍ਰੇਸ਼ਾਨ ਕੀਤਾ ਹੋਇਆ ਹੈ। ਅੱਜ ਯਾਨੀ 26 ਦਸੰਬਰ ਨੂੰ ਵੀ ਕਈ ਇਲਾਕਿਆਂ 'ਚ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 7 ਅਤੇ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਹਵਾ ਵਿੱਚ ਪ੍ਰਦੂਸ਼ਣ ਦਾ ਪੱਧਰ ਵੀ ਬਹੁਤ ਖ਼ਰਾਬ ਰਹਿੰਦਾ ਹੈ।
ਇਨ੍ਹਾਂ ਰਾਜਾਂ ਵਿੱਚ ਧੁੰਦ ਦਾ ਅਲਰਟ
ਮੌਸਮ ਵਿਭਾਗ ਦੇ ਅਨੁਸਾਰ, ਦੇਸ਼ ਦੇ ਕੁਝ ਖੇਤਰਾਂ ਵਿੱਚ ਸਵੇਰੇ ਜਾਂ ਸਵੇਰ ਦੇ ਸਮੇਂ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਵਿਚ 26-28 ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿਚ ਅਤੇ 26 ਅਤੇ 27 ਨੂੰ ਰਾਜਸਥਾਨ ਅਤੇ ਉੱਤਰੀ ਮੱਧ ਪ੍ਰਦੇਸ਼ ਵਿਚ ਅਤੇ 26 ਦਸੰਬਰ ਨੂੰ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ ਵਿੱਚ ਸੰਘਣੀ ਧੁੰਦ ਦਾ ਅਲਰਟ ਹੈ।
ਇਸ ਤੋਂ ਇਲਾਵਾ 26 ਅਤੇ 27 ਤਰੀਕ ਨੂੰ ਉੜੀਸਾ ਦੇ ਵੱਖ-ਵੱਖ ਹਿੱਸਿਆਂ ਵਿੱਚ ਸਵੇਰ ਤੋਂ ਸੰਘਣੀ ਧੁੰਦ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਹੈ। ਉੱਤਰਾਖੰਡ ਵਿੱਚ 26-28 ਨੂੰ, ਜੰਮੂ-ਕਸ਼ਮੀਰ ਵਿੱਚ 27 ਅਤੇ 28 ਨੂੰ ਅਤੇ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 29 ਅਤੇ 30 ਨੂੰ ਸੰਘਣੀ ਧੁੰਦ ਦਾ ਅਲਰਟ ਹੈ।