Weather Update: ਮੌਸਮ ਵਿਭਾਗ ਦਾ ਰੈੱਡ ਅਲਰਟ! 31 ਦਸੰਬਰ ਤੱਕ ਵਰ੍ਹੇਗਾ ਧੁੰਦ ਦਾ ਕਹਿਰ
Punjab Weather Today : ਸੰਘਣੀ ਧੁੰਦ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਵਿਭਾਗ ਨੇ ਡਰਾਈਵਰਾਂ ਨੂੰ ‘ਫਾਗ ਲਾਈਟਾਂ’ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।
Weather Update: ਅੱਜ ਪੰਜਾਬ ਸਣੇ ਉੱਤਰੀ ਭਾਰਤ ਵਿੱਚ ਧੁੰਦ ਦਾ ਕਹਿਰ ਵੇਖਣ ਨੂੰ ਮਿਲਿਆ। ਸੰਘਣੀ ਧੁੰਦ ਕਾਰਨ ਜਿੱਥੇ ਸੜਕੀ ਆਵਾਜਾਈ ’ਤੇ ਮਾੜਾ ਅਸਰ ਪਿਆ, ਉੱਥੇ ਹੀ ਰੇਲ ਤੇ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ। ਅੱਜ ਸਾਰਾ ਦਿਨ ਧੁੰਦ ਰਹੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਧੁੰਦ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿੱਚ ਤੜਕੇ ਤੇ ਦੇਰ ਸ਼ਾਮ ਨੂੰ 31 ਦਸੰਬਰ ਤੱਕ ਸੰਘਣੀ ਧੁੰਦ ਦੀ ਚੇਤਾਵਨੀ ਵੀ ਦਿੱਤੀ ਹੈ। ਸੰਘਣੀ ਧੁੰਦ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਵਿਭਾਗ ਨੇ ਡਰਾਈਵਰਾਂ ਨੂੰ ‘ਫਾਗ ਲਾਈਟਾਂ’ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।
Region of #Fog Most Parts of #Punjab , #Haryana, #Chandigarh, Delhi,Uttar Pradesh and North Rajasthan. Very Difficult driving conditions very likely. Driving with Extreme Caution is suggested. pic.twitter.com/GYwMGmYRcI
— IMD Chandigarh (@IMD_Chandigarh) December 27, 2023
ਹਾਸਲ ਜਾਣਕਾਰੀ ਮੁਤਾਬ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 22 ਰੇਲ ਗੱਡੀਆਂ ਤੈਅ ਸਮੇਂ ਤੋਂ ਪਛੜ ਕੇ ਚੱਲ ਰਹੀਆਂ ਹਨ। ਦਿੱਲੀ ਹਵਾਈ ਅੱਡੇ ‘ਤੇ 134 ਘਰੇਲੂ ਤੇ ਕੌਮਾਂਤਰੀ ਉਡਾਣਾਂ ਧੁੰਦ ਕਾਰਨ ਦੇਰੀ ਨਾਲ ਆਈਆਂ ਤੇ ਆਪਣੀ ਮੰਜ਼ਲ ਵੱਲ ਰਵਾਨਾ ਹੋਈਆਂ। ਦਿੱਲੀ ਤੋਂ 35 ਅੰਤਰਰਾਸ਼ਟਰੀ ਉਡਾਣਾਂ ਦੇਰੀ ਨਾਲ ਰਵਾਨਾ ਹੋਈਆਂ, ਉੱਥੇ ਹੀ 28 ਅੰਤਰਰਾਸ਼ਟਰੀ ਉਡਾਣਾਂ ਵੀ ਦੇਰੀ ਨਾਲ ਪੁੱਜੀਆਂ।
ਮੌਜੂਦਾ ਪੰਜਾਬ ਭਵਿੱਖਬਾਣੀ:27/12/2023 23:40:2. ਜਲੰਧਰ, ਤਰਨ ਤਾਰਨ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਵਿੱਚ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ ਹੈ pic.twitter.com/dG3YJoVzn4
— IMD Chandigarh (@IMD_Chandigarh) December 27, 2023
ਦੂਜੇ ਪਾਸੇ 43 ਘਰੇਲੂ ਉਡਾਣਾਂ ਦੀ ਰਵਾਨਗੀ ਤੇ 28 ਦੀ ਆਮਦ ਵਿੱਚ ਦੇਰੀ ਹੋਈ। ਪਟਿਆਲਾ, ਅੰਬਾਲਾ, ਚੰਡੀਗੜ੍ਹ, ਹਰਿਆਣਾ, ਦਿੱਲੀ, ਪਾਲਮ, ਬਰੇਲੀ, ਲਖਨਊ, ਵਾਰਾਣਸੀ ਤੇ ਗਵਾਲੀਅਰ ਵਿੱਚ ਸੰਘਣੀ ਧੁੰਦ ਕਾਰਨ 30 ਮੀਟਰ ਤੋਂ ਘੱਟ ਦੂਰੀ ਤੱਕ ਦੇਖਿਆ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।