Punjab Weather Today: ਪੰਜਾਬ ਦੇ ਕਈ ਖੇਤਰਾਂ 'ਚ ਅੱਜ ਵੀ ਸੰਘਣੀ ਧੁੰਦ ਪਈ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ (Yellow alert) ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ 12 ਦਸੰਬਰ ਨੂੰ ਬਾਰਸ਼ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਫਤਿਹਗੜ੍ਹ ਸਾਹਿਬ, ਪਟਿਆਲਾ, ਮੁਹਾਲੀ, ਰੂਪਨਗਰ, ਅੰਮ੍ਰਿਤਸਰ, ਨਵਾਂਸ਼ਹਿਰ, ਗੁਰਦਾਸਪੁਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ ਤੇ ਕਪੂਰਥਲਾ ਵਿੱਚ ਸੰਘਣੀ ਧੁੰਦ ਪਵੇਗੀ।
ਹੋਰ ਪੜ੍ਹੋ : ਸਰਦੀਆਂ 'ਚ ਸਿਰਦਰਦ ਤੋਂ ਪਰੇਸ਼ਾਨ ਹੋ ਤਾਂ ਅਜ਼ਮਾਓ ਇਹ ਘਰੇਲੂ ਨੁਸਖਿਆਂ ਨੂੰ, ਤੁਰੰਤ ਮਿਲੇਗੀ ਰਾਹਤ
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏਕੇ ਸਿੰਘ ਅਨੁਸਾਰ 11 ਦਸੰਬਰ ਨੂੰ ਸਰਗਰਮ ਹੋਣ ਵਾਲੇ ਪੱਛਮੀ ਗੜਬੜੀ ਦਾ ਪੰਜਾਬ ਦੇ ਮੌਸਮ 'ਤੇ ਅਸਰ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 12 ਦਸੰਬਰ ਨੂੰ ਆਸਮਾਨ 'ਚ ਸੰਘਣੇ ਬੱਦਲ ਛਾਏ ਰਹਿਣ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 10 ਦਸੰਬਰ ਤੱਕ ਦਿਨ ਧੁੱਪ ਵਾਲਾ ਰਹੇਗਾ। 11 ਦਸੰਬਰ ਤੋਂ ਮੌਸਮ ਬਦਲੇਗਾ। ਇਸ ਦੌਰਾਨ ਕਈ ਜ਼ਿਲ੍ਹਿਆਂ 'ਚ ਬੱਦਲ ਛਾਏ ਰਹਿ ਸਕਦੇ ਹਨ ਤੇ ਕਈ ਥਾਵਾਂ 'ਤੇ ਆਮ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਸਕਾਈਮੈਟ ਮੁਤਾਬਕ ਅਗਲੇ 24 ਘੰਟਿਆਂ 'ਚ ਉੱਤਰ-ਪੂਰਬੀ ਭਾਰਤ 'ਚ ਬਾਰਸ਼ ਪੈ ਸਕਦੀ ਹੈ। ਅਗਲੇ 48 ਘੰਟਿਆਂ ਵਿੱਚ ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਮੇਘਾਲਿਆ ਤੇ ਅਸਾਮ ਵਿੱਚ ਹਲਕੀ ਤੋਂ ਦਰਮਿਆਨੀ ਬਾਸ਼ਸ਼ ਤੇ ਕਿਤੇ-ਕਿਤੇ ਭਾਰੀ ਬਾਰਸ਼ ਹੋ ਸਕਦੀ ਹੈ। ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ।
ਇਸ ਤੋਂ ਇਲਾਵਾ ਝਾਰਖੰਡ, ਬਿਹਾਰ, ਦੱਖਣ-ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਦੂਜੇ ਰਾਜਾਂ ਦੀ ਗੱਲ ਕਰੀਏ ਤਾਂ ਛੱਤੀਸਗੜ੍ਹ, ਉੜੀਸਾ, ਪੂਰਬੀ ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕੇਰਲ ਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।