ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ। ਇਸਦੇ ਇਲਾਵਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਘਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਬੂੰਦਾਬਾਂਦੀ ਤੋਂ ਲੈ ਕੇ ਹਲਕੀ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ।

Continues below advertisement

ਮੌਸਮ ਵਿਭਾਗ ਨੇ ਦੱਸਿਆ ਕਿ ਇਹ ਬਾਰਿਸ਼ ਲੋਕਾਂ ਨੂੰ ਉਮਸ ਭਰੀ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਦੇਵੇਗੀ। ਹਾਲਾਂਕਿ, ਕਿੱਥੇ-ਕਿੱਥੇ ਬਾਰਿਸ਼ ਦੌਰਾਨ ਤੇਜ਼ ਹਵਾਵਾਂ ਦੇ ਚੱਲਣ ਦੀ ਸੰਭਾਵਨਾ ਵੀ ਹੈ। ਪੰਜਾਬ ਵਿੱਚ 20 ਸਤੰਬਰ ਤੱਕ ਮਾਨਸੂਨ ਪੂਰੀ ਤਰ੍ਹਾਂ ਵਾਪਸ ਚਲਾ ਜਾਵੇਗਾ। ਮਾਨਸੂਨ ਰਾਜ ਦੇ ਮੱਧਲੇ ਖੇਤਰਾਂ ਤੋਂ ਹੋਕੇ ਜਾਵੇਗਾ, ਜਿਸ ਕਾਰਨ ਅੱਜ ਅਤੇ ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਤਾਪਮਾਨ ਵਿੱਚ ਆਵੇਗੀ ਕਮੀ,ਹੁੰਮਸ ਤੋਂ ਮਿਲੇਗੀ ਰਾਹਤ

ਬਾਰਿਸ਼ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਜੇ ਗੱਲ ਤਾਪਮਾਨ ਦੀ ਕਰੀਏ ਤਾਂ ਮਾਨਸਾ ਵਿੱਚ ਵੱਧ ਤੋਂ ਵੱਧ 37.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 24.8 ਡਿਗਰੀ ਸੈਲਸੀਅਸ ਰਿਹਾ।

Continues below advertisement

ਮੌਸਮ ਵਿਭਾਗ ਨੇ ਦੱਸਿਆ ਕਿ ਬਾਰਿਸ਼ ਨਾਲ ਤਾਪਮਾਨ ਵਿੱਚ ਹਲਕੀ ਕਮੀ ਆਵੇਗੀ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ, ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਭਾਰੀ ਬਾਰਿਸ਼ ਜਾਂ ਤੂਫ਼ਾਨ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਸਾਰੀਆਂ ਦਰਿਆਵਾਂ ਦਾ ਪਾਣੀ ਘੱਟ ਰਿਹਾ

ਬਾਰਿਸ਼ ਹੋਣ ਨਾਲ ਵਾਤਾਵਰਣ ਵਿੱਚ ਠੰਢਕ ਆਵੇਗੀ ਅਤੇ ਮੌਸਮ ਸੁਹਾਵਣਾ ਬਣੇ ਰਹਿਣ ਦੀ ਉਮੀਦ ਹੈ। ਇਸ ਨਾਲ ਲੋਕਾਂ ਨੂੰ ਆਉਣ-ਜਾਣ ਵਿੱਚ ਵੀ ਕੁਝ ਰਾਹਤ ਮਿਲੇਗੀ, ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਵਧੀ ਹੋਈ ਗਰਮੀ ਅਤੇ ਉਮਸ ਕਾਰਨ ਲੋਕ ਪਰੇਸ਼ਾਨ ਸਨ।

ਦੂਜੇ ਪਾਸੇ, ਪਹਾੜਾਂ ਵਿੱਚ ਬਾਰਿਸ਼ ਘੱਟ ਹੋਣ ਕਾਰਨ ਪੰਜਾਬ ਵਿੱਚ ਦਰਿਆਵਾਂ ਦਾ ਪਾਣੀ ਲਗਾਤਾਰ ਘੱਟ ਰਿਹਾ ਹੈ ਅਤੇ ਹਾਲਾਤ ਹੌਲੇ-ਹੌਲੇ ਸਧਾਰਨ ਹੋ ਰਹੇ ਹਨ। ਮੁੱਖਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਇਆ ਗਿਆ ਸਫਾਈ ਅਭਿਆਨ ਪਿੰਡ-ਪਿੰਡ ਵਿੱਚ ਜਾਰੀ ਹੈ।

ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਅੱਜ ਮੌਸਮ ਦਾ ਅਨੁਮਾਨ

ਅੰਮ੍ਰਿਤਸਰ – ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 34.2 ਡਿਗਰੀ ਸੈਲਸੀਅਸ ਰਹਿਣ ਦਾ ਅੰਦਾਜ਼ਾ ਹੈ, ਹਲਕੀ ਬਾਰਿਸ਼ ਹੋ ਸਕਦੀ ਹੈ। ਹੁਣ ਤੱਕ ਅੰਮ੍ਰਿਤਸਰ ਵਿੱਚ 651.9 ਮਿ.ਮੀ. ਬਾਰਿਸ਼ ਦਰਜ ਕੀਤੀ ਗਈ ਹੈ।

ਜਲੰਧਰ – ਜਲੰਧਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਤਾਪਮਾਨ 33.6 ਡਿਗਰੀ ਸੈਲਸੀਅਸ ਤੱਕ ਰਿਹਾ। ਜਿਲ੍ਹੇ ਵਿੱਚ ਹੁਣ ਤੱਕ 902.7 ਮਿ.ਮੀ. ਬਾਰਿਸ਼ ਦਰਜ ਕੀਤੀ ਗਈ ਹੈ।

ਲੁਧਿਆਣਾ – ਲੁਧਿਆਣਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦਾ ਅਲਰਟ ਜਾਰੀ ਹੈ। ਵੱਧ ਤੋਂ ਵੱਧ ਤਾਪਮਾਨ 34.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੁਣ ਤੱਕ ਲੁਧਿਆਣਾ ਵਿੱਚ 798.2 ਮਿ.ਮੀ. ਬਾਰਿਸ਼ ਹੋ ਚੁਕੀ ਹੈ।