Punjab Weather Today: ਪੰਜਾਬ ਵਿੱਚ ਅੱਜ ਯਾਨੀਕਿ ਐਤਵਾਰ ਵਾਲੇ ਦਿਨ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਵਰਖਾ ਹੋਣ ਦੀ ਸੰਭਾਵਨਾ ਹੈ ਅਤੇ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣਗੇ। ਇਸ ਸਮੇਂ ਸਵੇਰੇ-ਸ਼ਾਮ ਮੌਸਮ ਠੰਢਾ ਰਹਿੰਦਾ ਹੈ, ਜਦਕਿ ਦੁਪਹਿਰ ਵਿੱਚ ਧੁੱਪ ਨਿਕਲਣ ਨਾਲ ਗਰਮੀ ਵਧ ਜਾਂਦੀ ਹੈ। ਮੌਸਮ ਵਿਭਾਗ ਦੇ ਅਨੁਸਾਰ 17 ਅਤੇ 18 ਸਤੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।
ਇਸ ਦੇ ਨਾਲ ਹੀ, ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਘਟਣ ਤੋਂ ਬਾਅਦ ਹੁਣ ਰਾਜ ਸਰਕਾਰ ਨੇ ਰਾਹਤ ਅਤੇ ਸਫਾਈ ਕੰਮ ਤੇਜ਼ ਕਰ ਦਿੱਤਾ ਹੈ। ਸਰਕਾਰੀ ਟੀਮਾਂ ਪਿੰਡ-ਪਿੰਡ ਜਾ ਕੇ ਸਫਾਈ ਮੁਹਿੰਮ ਸ਼ੁਰੂ ਕਰਨਗੀਆਂ, ਤਾਂ ਜੋ ਪਾਣੀ ਉਤਰਣ ਤੋਂ ਬਾਅਦ ਪਿੰਡਵਾਸੀਆਂ ਨੂੰ ਹੋ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ।
ਨਦੀਆਂ ਦਾ ਪਾਣੀ ਘਟਿਆ
ਪਹਾੜਾਂ ਵਿੱਚ ਮੀਂਹ ਘੱਟ ਹੋਣ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਜਨ-ਜੀਵਨ ਹੌਲੀ-ਹੌਲੀ ਸਧਾਰਨ ਹੋਣਾ ਸ਼ੁਰੂ ਹੋ ਗਿਆ ਹੈ। ਨਾਲ ਹੀ ਸਰਹੱਦ ਵਾਲੇ ਇਲਾਕਿਆਂ ਵਿੱਚ ਜਿੱਥੇ ਨੁਕਸਾਨ ਹੋਇਆ ਹੈ, ਉੱਥੇ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਪਿਛਲੇ ਲਗਭਗ ਇੱਕ ਹਫ਼ਤੇ ਤੋਂ ਪੰਜਾਬ ਦੀ ਹੜ੍ਹ ਸਥਿਤੀ ਵਿੱਚ ਕੁਝ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਾਰੀਆਂ ਨਦੀਆਂ ਦਾ ਪਾਣੀ ਲਗਾਤਾਰ ਘਟ ਰਿਹਾ ਹੈ।
ਉਧਰ, ਸਭ ਤੋਂ ਵੱਧ ਤਾਪਮਾਨ 34.5 ਡਿਗਰੀ ਸੈਲਸਿਅਸ ਪਟਿਆਲਾ ਅਤੇ ਬਠਿੰਡਾ ਵਿੱਚ ਦਰਜ ਕੀਤਾ ਗਿਆ ਹੈ। ਜਦਕਿ ਘੱਟੋ-ਘੱਟ ਤਾਪਮਾਨ ਵੀ ਬਠਿੰਡਾ ਵਿੱਚ ਹੀ ਦਰਜ ਕੀਤਾ ਗਿਆ ਜੋ ਕਿ 24 ਡਿਗਰੀ ਸੈਲਸਿਅਸ ਸੀ।
ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਅੱਜ ਦੇ ਮੌਸਮ ਦਾ ਅਨੁਮਾਨਅੰਮ੍ਰਿਤਸਰ – ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 25.5 ਡਿਗਰੀ ਸੈਲਸਿਅਸ ਰਹੇਗਾ, ਮੀਂਹ ਦਾ ਕੋਈ ਅਲਰਟ ਨਹੀਂ ਹੈ। ਅੰਮ੍ਰਿਤਸਰ ਵਿੱਚ ਹੁਣ ਤੱਕ 651.9 ਮਿ.ਮੀ. ਮੀਂਹ ਦਰਜ ਕੀਤੀ ਗਈ ਹੈ।
ਜਲੰਧਰ – ਜਲੰਧਰ ਵਿੱਚ ਮੀਂਹ ਦਾ ਕੋਈ ਅਲਰਟ ਨਹੀਂ ਹੈ, ਤਾਪਮਾਨ 32 ਡਿਗਰੀ ਸੈਲਸਿਅਸ ਤੱਕ ਰਹੇਗਾ। ਜ਼ਿਲ੍ਹੇ ਵਿੱਚ ਹੁਣ ਤੱਕ 902.7 ਮਿ.ਮੀ. ਮੀਂਹ ਦਰਜ ਕੀਤੀ ਗਈ ਹੈ।
ਲੁਧਿਆਣਾ – ਲੁਧਿਆਣਾ ਵਿੱਚ ਮੀਂਹ ਦਾ ਕੋਈ ਅਲਰਟ ਨਹੀਂ ਹੈ, ਤਾਪਮਾਨ 25.6 ਡਿਗਰੀ ਸੈਲਸਿਅਸ ਦਰਜ ਕੀਤਾ ਗਿਆ ਹੈ। ਲੁਧਿਆਣਾ ਵਿੱਚ ਹੁਣ ਤੱਕ 798.2 ਮਿ.ਮੀ. ਮੀਂਹ ਹੋ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।