Punjab Weather Today: ਪੰਜਾਬ ਵੱਲ ਵੱਧ ਰਿਹਾ ਮਾਨਸੂਨ ਹੁਣ ਹਿਮਾਚਲ ਪ੍ਰਦੇਸ਼ 'ਚ ਅਟਕ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ 'ਚ ਕੋਈ ਵੱਡਾ ਬਦਲਾਅ ਨਹੀਂ ਆਇਆ। ਜੇਕਰ ਮੌਸਮ 'ਚ ਹਲਚਲ ਆਉਂਦੀ ਹੈ ਤਾਂ ਅੱਜ ਇਹ ਮਾਨਸੂਨ ਪੰਜਾਬ ਵਿੱਚ ਦਾਖਲ ਹੋ ਸਕਦਾ ਹੈ। ਦੂਜੇ ਪਾਸੇ, ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਹੋ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਹਤ ਮਿਲੇਗੀ।
ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.0 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ, ਤਾਪਮਾਨ ਹਾਲੇ ਵੀ ਆਮ ਤੌਰ 'ਤੇ 1.9 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ, ਜੋ ਕਿ ਇਸ ਸਮੇਂ ਦੇ ਮੌਸਮ ਦੇ ਔਸਤ ਨਾਲੋਂ ਥੋੜ੍ਹਾ ਘੱਟ ਮੰਨਿਆ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ, ਰਾਜ ਵਿੱਚ ਸਭ ਤੋਂ ਵੱਧ ਤਾਪਮਾਨ 38.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਬਠਿੰਡਾ ਵਿੱਚ ਰਿਕਾਰਡ ਹੋਇਆ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਜਿਵੇਂ-ਜਿਵੇਂ ਮਾਨਸੂਨ ਅੱਗੇ ਵਧੇਗਾ, ਤਾਪਮਾਨ ਵਿੱਚ ਹੋਰ ਕਮੀ ਆ ਸਕਦੀ ਹੈ।
ਪਠਾਨਕੋਟ-ਹੁਸ਼ਿਆਰਪੁਰ 'ਚ ਔਰੇਂਜ ਅਲਰਟ
ਅੱਜ ਪੰਜਾਬ ਦੇ ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬੱਦਲ-ਬਿਜਲੀ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ 'ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਰਾਜ 'ਚ ਪੂਰੇ ਹਫ਼ਤੇ ਮੀਂਹ ਦੀ ਸੰਭਾਵਨਾ
ਪੰਜਾਬ ਵਿੱਚ ਆਉਣ ਵਾਲਾ ਹਫ਼ਤਾ ਮੌਸਮ ਦੇ ਲਿਹਾਜ਼ ਨਾਲ ਬਹੁਤ ਸਰਗਰਮ ਰਹੇਗਾ। ਮੌਸਮ ਵਿਭਾਗ ਵੱਲੋਂ 22 ਜੂਨ ਤੋਂ 27 ਜੂਨ ਤੱਕ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ।
22 ਜੂਨ ਨੂੰ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ ਕਿਉਂਕਿ ਇਸ ਦਿਨ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਉਮੀਦ ਹੈ। 23 ਤੋਂ 27 ਜੂਨ ਤੱਕ ਲਗਾਤਾਰ ਗਰਜ-ਚਮਕ, ਬਿਜਲੀ ਦਾ ਚਮਕਣ ਅਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 24 ਅਤੇ 25 ਜੂਨ ਨੂੰ ਮੀਂਹ ਹੋਰ ਵਿਆਪਕ ਹੋ ਸਕਦਾ ਹੈ ਅਤੇ ਇਨ੍ਹਾਂ ਦਿਨਾਂ 'ਚ ਵੀ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ ਸ਼ਹਿਰਾਂ ਦਾ ਮੌਸਮ
ਅੰਮ੍ਰਿਤਸਰ: ਹਲਕੇ ਬੱਦਲ ਛਾਏ ਹੋਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 32 ਡਿਗਰੀ ਵਿਚਕਾਰ ਰਹਿ ਸਕਦਾ ਹੈ।
ਜਲੰਧਰ: ਹਲਕੇ ਬੱਦਲ ਛਾਏ ਹੋਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 34 ਡਿਗਰੀ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ: ਹਲਕੇ ਬੱਦਲ ਛਾਏ ਹੋਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 34 ਡਿਗਰੀ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ: ਹਲਕੇ ਬੱਦਲ ਛਾਏ ਹੋਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 34 ਡਿਗਰੀ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ: ਹਲਕੇ ਬੱਦਲ ਛਾਏ ਹੋਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 32 ਡਿਗਰੀ ਵਿਚਕਾਰ ਰਹਿ ਸਕਦਾ ਹੈ।