Punjab Weather Today: ਪੰਜਾਬ ਵਿੱਚ ਅੱਜ ਵੀ ਮੀਂਹ ਦੇ ਆਸਾਰ ਬਣੇ ਹੋਏ ਹਨ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ (rain) ਦੇ ਨਾਲ-ਨਾਲ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਪਿਛਲੇ ਦੋ ਦਿਨਾਂ ਤੋਂ ਬਣੇ ਹੋਏ ਮੌਸਮ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 3.9 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ, ਜੋ ਕਿ ਆਮ ਤਾਪਮਾਨ ਨਾਲੋਂ 6 ਡਿਗਰੀ ਸੈਲਸੀਅਸ ਘੱਟ ਹੈ।
ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਫ਼ਰੀਦਕੋਟ ਵਿੱਚ ਦਰਜ ਕੀਤਾ ਗਿਆ। ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਮੀਂਹ ਵੀ ਦਰਜ ਕੀਤੀ ਗਈ, ਜਿਸ ਵਿੱਚ ਲੁਧਿਆਣਾ ਵਿੱਚ 4.4 ਮਿ.ਮੀ., ਪਟਿਆਲਾ ਵਿੱਚ 3.0 ਮਿ.ਮੀ. ਅਤੇ ਮੋਹਾਲੀ ਵਿੱਚ 0.5 ਮਿ.ਮੀ. ਮੀਂਹ ਪਈ। ਅੱਜ ਵੀ ਸਵੇਰੇ-ਸਵੇਰੇ ਕਈ ਥਾਵਾਂ ਉੱਤੇ ਹਲਕੀ ਬੂੰਦਾ-ਬਾਂਦੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਮੁਤਾਬਕ ਅੱਜ ਵੀ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਸਮਾਨ ਵਿਚ ਬੱਦਲ ਛਾਏ ਰਹਿਣਗੇ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ (People will get relief from the heat)।
22 ਜੂਨ ਤੱਕ ਰਾਹਤ ਦੇ ਆਸਾਰ ਬਣੇ ਹੋਏ ਹਨ
ਮੌਸਮ ਵਿਗਿਆਨ ਕੇਂਦਰ ਅਨੁਸਾਰ 17 ਤੋਂ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ), ਗੱਜ-ਬੱਜ ਅਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ 'ਯੈਲੋ ਅਲਰਟ' ਜਾਰੀ ਕੀਤਾ ਹੈ। ਅਗਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ 3-4 ਡਿਗਰੀ ਵਾਧਾ ਹੋਣ ਦੀ ਸੰਭਾਵਨਾ ਹੈ, ਪਰ ਇਸ ਤੋਂ ਬਾਅਦ ਮੁੜ 2-3 ਡਿਗਰੀ ਦੀ ਕਮੀ ਹੋ ਸਕਦੀ ਹੈ।
ਪੰਜਾਬ ਵਿੱਚ ਅੱਜ ਦਾ ਮੌਸਮ:
ਅੰਮ੍ਰਿਤਸਰ – ਆਸਮਾਨ 'ਚ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ। ਤਾਪਮਾਨ 28 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ – ਆਸਮਾਨ 'ਚ ਹਲਕੇ ਬੱਦਲ ਰਹਿਣਗੇ। ਤਾਪਮਾਨ ਵਿੱਚ ਲਗਭਗ 5 ਡਿਗਰੀ ਤੱਕ ਵਾਧਾ ਹੋ ਸਕਦਾ ਹੈ। ਤਾਪਮਾਨ 26 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ – ਆਸਮਾਨ 'ਚ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ। ਤਾਪਮਾਨ 23 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ – ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ। ਤਾਪਮਾਨ 26 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਮੋਹਾਲੀ – ਆਸਮਾਨ ਹਲਕੇ ਬੱਦਲਾਂ ਨਾਲ ਛਾਏ ਰਹੇਗਾ। ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ। ਤਾਪਮਾਨ 26 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।