Punjab Weather Today: ਪੰਜਾਬ 'ਚ ਮਾਨਸੂਨ ਦੀ ਐਂਟਰੀ ਹੋ ਚੁੱਕੀ ਹੈ। ਅਗਲੇ 36 ਘੰਟਿਆਂ ਵਿੱਚ ਮਾਨਸੂਨ ਹੋਰ ਅੱਗੇ ਵਧਣ ਲਈ ਹਵਾਵਾਂ ਅਨੁਕੂਲ ਹਨ। ਮੌਸਮ ਵਿਭਾਗ ਵੱਲੋਂ 30 ਜੂਨ ਤੱਕ ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ ਭਾਰੀ ਮੀਂਹ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਲਈ ਯੈਲੋ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.4 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ, ਜੋ ਹੁਣ ਆਮ ਤਾਪਮਾਨ ਨਾਲੋਂ 3.9 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਅੱਜ ਸਵੇਰੇ 8:25 ਵਜੇ ਤੱਕ ਮਾਨਸਾ, ਬਰਨਾਲਾ, ਪਟਿਆਲਾ, ਮੋਹਾਲੀ, ਬਠਿੰਡਾ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮੋਗਾ 'ਚ ਦਰਮਿਆਨੇ ਮੀਂਹ, ਬਿਜਲੀ ਚਮਕਣ ਅਤੇ 30-40 ਕਿ.ਮੀ. ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੱਗਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਭ ਤੋਂ ਵੱਧ 14 ਮੀਲੀਮੀਟਰ ਮੀਂਹ ਰੂਪਨਗਰ (ਰੋਪੜ) 'ਚ ਦਰਜ ਕੀਤਾ ਗਿਆ।
ਜਦਕਿ ਪਠਾਨਕੋਟ ਦੇ ਥੀਨ ਡੈਮ ਖੇਤਰ 'ਚ 13 ਮਿਲੀਮੀਟਰ ਮੀਂਹ ਅਤੇ ਪਟਿਆਲਾ 'ਚ 2 ਮਿਲੀਮੀਟਰ ਮੀਂਹ ਦਰਜ ਕੀਤੀ ਗਈ ਹੈ। ਇਸਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਲੁਧਿਆਣਾ 'ਚ 71 ਮਿਲੀਮੀਟਰ ਮੀਂਹ ਦਰਜ ਹੋਈ ਹੈ।
ਪੰਜਾਬ 'ਚ ਅਜਿਹਾ ਰਹੇਗਾ ਮੌਸਮ:
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ: ਜ਼ਿਆਦਾਤਰ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਮੀਂਹ ਹੋਣ ਦੀ ਸੰਭਾਵਨਾ ਹੈ।
ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ: ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਮੀਂਹ ਪੈ ਸਕਦੀ ਹੈ।
ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ: ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਮੀਂਹ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੱਖ-ਵੱਖ ਥਾਵਾਂ 'ਤੇ ਹਨ੍ਹੇਰੀ, ਬਿਜਲੀ ਚਮਕਣ ਅਤੇ ਭਾਰੀ ਮੀਂਹ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਆਉਣ ਵਾਲੇ ਦਿਨਾਂ ਵਿੱਚ ਮੌਸਮ ਕੁੱਝ ਇਸ ਤਰ੍ਹਾਂ ਰਹੇਗਾ:
25, 28, 29 ਅਤੇ 30 ਜੂਨ: ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਮੀਂਹ ਹੋਣ ਦੀ ਸੰਭਾਵਨਾ ਹੈ।26 ਅਤੇ 27 ਜੂਨ: ਜ਼ਿਆਦਾਤਰ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਮੀਂਹ ਪੈ ਸਕਦੀ ਹੈ।30 ਜੂਨ ਤੱਕ: ਵੱਖ-ਵੱਖ ਥਾਵਾਂ 'ਤੇ ਹਨ੍ਹੇਰੀ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਗਈ ਹੈ।