ਪੜਚੋਲ ਕਰੋ

Punjab Weather Today: ਪੰਜਾਬ 'ਚ ਅੱਜ ਮੀਂਹ ਨਾਲ 40 ਕਿਮੀ ਰਫ਼ਤਾਰ ਨਾਲ ਹਵਾਵਾਂ ਦੀ ਚੇਤਾਵਨੀ; ਤਾਪਮਾਨ 39 ਡਿਗਰੀ ਦੇ ਨੇੜੇ

ਭਾਰਤ-ਪਾਕਿਸਤਾਨ ਵਿਚਕਾਰ ਤਣਾਅ ਭਰੇ ਮਾਹੌਲ ਦੇ ਵਿਚਕਾਰ ਹੁਣ ਪੰਜਾਬ ਵਿੱਚ ਵੀ ਮੌਸਮ ਦਾ ਪਾਰਾ ਚੜ੍ਹਣ ਲੱਗ ਪਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਸ਼ਨੀਵਾਰ ਨੂੰ ਪੰਜਾਬ ਦਾ ਔਸਤ

Punjab Weather Today: ਭਾਰਤ-ਪਾਕਿਸਤਾਨ ਵਿਚਕਾਰ ਤਣਾਅ ਭਰੇ ਮਾਹੌਲ ਦੇ ਵਿਚਕਾਰ ਹੁਣ ਪੰਜਾਬ ਵਿੱਚ ਵੀ ਮੌਸਮ ਦਾ ਪਾਰਾ ਚੜ੍ਹਣ ਲੱਗ ਪਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਸ਼ਨੀਵਾਰ ਨੂੰ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਵਧ ਗਿਆ ਹੈ। ਹਾਲਾਂਕਿ ਇਹ ਤਾਪਮਾਨ ਹਾਲੇ ਵੀ ਆਮ ਹੱਦਾਂ ਅੰਦਰ ਹੈ, ਪਰ ਕੁਝ ਜ਼ਿਲਿਆਂ ਵਿੱਚ ਤੇਜ਼ ਗਰਮੀ ਤੇ ਕਈ ਥਾਵਾਂ 'ਤੇ ਹਨੇਰੀ-ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਰਾਜ ਵਿੱਚ ਸਭ ਤੋਂ ਵੱਧ 38.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਕਿ ਅਬੋਹਰ ਅਤੇ ਸਮਰਾਲਾ ਵਿੱਚ ਰਿਕਾਰਡ ਹੋਇਆ। ਇਸ ਦੇ ਇਲਾਵਾ, ਪਟਿਆਲਾ, ਅੰਮ੍ਰਿਤਸਰ, ਬਠਿੰਡਾ ਅਤੇ ਲੁਧਿਆਣਾ ਵਰਗੇ ਮੁੱਖ ਸ਼ਹਿਰਾਂ ਵਿੱਚ ਵੀ ਤਾਪਮਾਨ 37 ਡਿਗਰੀ ਤੋਂ ਵੱਧ ਰਿਹਾ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ

ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਤੇਜ਼ ਹਨੇਰੀ ਅਤੇ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਫਰੀਦਕੋਟ, ਮੋਗਾ, ਪਠਾਨਕੋਟ, ਪਟਿਆਲਾ, ਮੋਹਾਲੀ, ਸੰਗਰੂਰ, ਬਠਿੰਡਾ, ਹੁਸ਼ਿਆਰਪੁਰ, ਫ਼ਾਜ਼ਿਲਕਾ ਅਤੇ ਰੂਪਨਗਰ ਵਰਗੇ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬੂੰਦਾਂ-ਬਾਂਦੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਸਾਵਧਾਨੀ ਵਰਤਣ ਦੀ ਅਪੀਲ

ਮੌਸਮ ਵਿਭਾਗ ਨੇ ਲੋਕਾਂ ਨੂੰ ਤੇਜ਼ ਹਵਾਵਾਂ ਅਤੇ ਗਰਜ਼-ਚਮਕ ਦੇ ਸਮੇਂ ਖੁੱਲੇ ਵਿੱਚ ਨਾ ਰਹਿਣ, ਬਿਜਲੀ ਦੇ ਖੰਭਿਆਂ ਅਤੇ ਦਰੱਖਤਾਂ ਤੋਂ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਹੈ। ਨਾਲ ਹੀ ਕਿਸਾਨਾਂ ਨੂੰ ਫਸਲਾਂ ਦੀ ਸੁਰੱਖਿਆ ਲਈ ਜ਼ਰੂਰੀ ਸਾਵਧਾਨੀ ਵਰਤਣ ਦੀ ਹਿਦਾਇਤ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget