Punjab Weather Today: ਪੰਜਾਬ 'ਚ ਅੱਜ ਵੀ ਮੀਂਹ ਦੀ ਭਵਿੱਖਬਾਣੀ, 40 KM/H ਨਾਲ ਚੱਲੇਗੀ ਹਨੇਰੀ, ਲੋਕ ਰਹਿਣ ਸਾਵਧਾਨ
ਪਿਛਲੇ ਕੁੱਝ ਦਿਨਾਂ ਤੋਂ ਵੈਸਟਨ ਡਿਸਟਰਬਨ ਕਰਕੇ ਪੰਜਾਬ 'ਚ ਹਨੇਰੀ-ਤੂਫ਼ਾਨ ਦੇ ਨਾਲ ਮੀਂਹ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਦਿਨੀਂ ਮੀਂਹ ਭਾਵੇਂ ਨਹੀਂ ਪਿਆ ਪਰ ਤਾਪਮਾਨ ਘੱਟ ਹੀ ਰਿਹਾ ਹੈ। ਪਰ ਅੱਜ 7 ਮਈ ਨੂੰ IMD ਵੱਲੋਂ ਪੰਜਾਬ ਦੇ ਲਈ ਮੀਂਹ ਦਾ

Punjab Weather Today: ਪੰਜਾਬ ਵਿੱਚ ਅੱਜ ਵੀ ਭਾਰਤੀ ਮੌਸਮ ਵਿਭਾਗ (IMD) ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੇ ਆਸਾਰ ਹਨ। ਮੰਗਲਵਾਰ ਨੂੰ ਰਾਜ ਵਿੱਚ ਮੀਂਹ ਦੀ ਕੋਈ ਸੂਚਨਾ ਨਹੀਂ ਮਿਲੀ ਅਤੇ ਜ਼ਿਆਦਾਤਰ ਸਮੇਂ ਆਸਮਾਨ ਸਾਫ਼ ਰਿਹਾ।
ਇਸ ਕਾਰਨ 6 ਮਈ ਨੂੰ ਪੰਜਾਬ ਦੇ ਅਧਿਕਤਮ ਤਾਪਮਾਨ ਵਿੱਚ ਔਸਤਨ 8.4 ਡਿਗਰੀ ਸੈਲਸੀਅਸ ਦੀ ਵਾਧੂ ਦਰਜ ਹੋਈ। IMD ਦੇ ਅਨੁਸਾਰ ਮੰਗਲਵਾਰ ਨੂੰ ਪੰਜਾਬ ਦਾ ਤਾਪਮਾਨ ਆਮ ਤਾਪਮਾਨ ਨਾਲੋਂ ਲਗਭਗ 4 ਡਿਗਰੀ ਘੱਟ ਰਿਹਾ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ 'ਚ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਕੱਲ੍ਹ ਅਕਸਰ ਜ਼ਿਲ੍ਹਿਆਂ ਵਿੱਚ ਧੁੱਪ ਰਹੀ ਤੇ ਆਸਮਾਨ ਸਾਫ਼ ਰਿਹਾ, ਜਿਸ ਕਰਕੇ ਇੱਕ ਹੀ ਦਿਨ ਵਿੱਚ ਤਾਪਮਾਨ 'ਚ 8.4 ਡਿਗਰੀ ਦਾ ਵਾਧਾ ਹੋਇਆ।
ਅੱਜ ਪੰਜਾਬ ਵਿੱਚ ਯੈਲੋ ਅਲਰਟ
ਅੱਜ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਅਤੇ ਹਨੇਰੀ ਨੂੰ ਲੈ ਕੇ ਯੈਲੋ ਚੇਤਾਵਨੀ ਜਾਰੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਇਨ੍ਹਾਂ ਇਲਾਕਿਆਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਹਾਲਾਂਕਿ ਰਾਜ ਵਿੱਚ ਕੁੱਲ ਮਿਲਾ ਕੇ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ।
8 ਮਈ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਿਰੋਜ਼ਪੁਰ ਵਿੱਚ ਦੁਬਾਰਾ ਹਨੇਰੀ ਅਤੇ ਬਿਜਲੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ:
ਅੰਮ੍ਰਿਤਸਰ: ਤਾਪਮਾਨ ਵਿੱਚ ਹਲਕਾ ਜਿਹਾ ਵਾਧਾ ਹੋਵੇਗਾ। ਤਾਪਮਾਨ 22 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ: ਤਾਪਮਾਨ ਵਿੱਚ ਹਲਕਾ ਜਿਹਾ ਵਾਧਾ ਹੋਵੇਗਾ। ਤਾਪਮਾਨ 21 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ: ਤਾਪਮਾਨ ਵਿੱਚ ਹਲਕਾ ਜਿਹਾ ਵਾਧਾ ਹੋਵੇਗਾ। ਤਾਪਮਾਨ 21.5 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ: ਤਾਪਮਾਨ ਵਿੱਚ ਹਲਕਾ ਜਿਹਾ ਵਾਧਾ ਹੋਵੇਗਾ। ਤਾਪਮਾਨ 21 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ: ਤਾਪਮਾਨ ਵਿੱਚ ਹਲਕਾ ਜਿਹਾ ਵਾਧਾ ਹੋਵੇਗਾ। ਤਾਪਮਾਨ 23 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















