ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਸੱਤ ਦਿਨਾਂ ਤੱਕ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਅਧਿਕਤਮ ਅਤੇ ਨਿਊਨਤਮ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਮੀਂਹ ਦੀ ਕੋਈ ਸੰਭਾਵਨਾ ਵੀ ਨਹੀਂ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਅਧਿਕਤਮ ਤਾਪਮਾਨ ਵਿੱਚ 0.1 ਡਿਗਰੀ ਦੀ ਕਮੀ ਆਈ ਹੈ ਅਤੇ ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ।
ਬਠਿੰਡਾ ਰਿਹਾ ਸਭ ਤੋਂ ਗਰਮ
ਇਸ ਦੌਰਾਨ ਬਠਿੰਡਾ ਸਭ ਤੋਂ ਗਰਮ ਰਿਹਾ। ਬਠਿੰਡਾ ਦਾ ਅਧਿਕਤਮ ਤਾਪਮਾਨ 34.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਦਿਨ ਦੇ ਸਮੇਂ ਹਜੇ ਵੀ ਗਰਮੀ ਬਣੀ ਹੋਈ ਹੈ, ਪਰ ਸਵੇਰੇ ਅਤੇ ਸ਼ਾਮ ਦੇ ਸਮੇਂ ਹਲਕੀ ਠੰਡ ਮਹਿਸੂਸ ਹੋਣ ਲੱਗੀ ਹੈ।
ਹੌਲੀ-ਹੌਲੀ ਠੰਡ ਵਧੇਗੀ
ਮੰਨਿਆ ਜਾ ਰਿਹਾ ਹੈ ਕਿ ਦੀਵਾਲੀ ਦੇ ਬਾਅਦ ਠੰਡ ਵਧ ਸਕਦੀ ਹੈ। ਇਨ੍ਹਾਂ ਦੇ ਨਾਲ-ਨਾਲ, ਆਉਣ ਵਾਲੇ ਸਮੇਂ ਵਿੱਚ ਦੋ ਵੈਸਟਰਨ ਡਿਸਟਰਬੈਂਸ ਸਰਗਰਮ ਹੋਣਗੇ। ਇਸ ਕਾਰਨ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਬਣੇਗੀ, ਜਦਕਿ ਹਿਮਾਚਲ ਵਿੱਚ ਬਰਫ਼ਬਾਰੀ ਹੋ ਸਕਦੀ ਹੈ।
ਅੰਮ੍ਰਿਤਸਰ ਵਿੱਚ ਅਧਿਕਤਮ ਤਾਪਮਾਨ ਸਧਾਰਣ ਤਾਪਮਾਨ ਤੋਂ 1.7 ਡਿਗਰੀ ਘੱਟ 30.6 ਡਿਗਰੀ ਦਰਜ ਹੋਇਆ। ਲੁਧਿਆਣਾ ਵਿੱਚ 30.8 ਡਿਗਰੀ, ਪਟਿਆਲਾ ਵਿੱਚ 32.6 ਡਿਗਰੀ, ਗੁਰਦਾਸਪੁਰ ਵਿੱਚ 30.0 ਡਿਗਰੀ, ਫਿਰੋਜ਼ਪੁਰ ਵਿੱਚ 32.3 ਡਿਗਰੀ, ਹੁਸ਼ਿਆਰਪੁਰ ਵਿੱਚ 30.8 ਡਿਗਰੀ ਅਤੇ ਮੋਹਾਲੀ ਵਿੱਚ 31.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ - ਅੱਜ ਧੁੱਪ ਖਿੱਲੇਗੀ, ਪਰ ਤਾਪਮਾਨ ਸਧਾਰਣ ਤੋਂ ਘੱਟ ਰਹੇਗਾ। ਤਾਪਮਾਨ 19 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ - ਅੱਜ ਧੁੱਪ ਖਿੱਲੇਗੀ, ਪਰ ਤਾਪਮਾਨ ਸਧਾਰਣ ਤੋਂ ਘੱਟ ਰਹੇਗਾ। ਤਾਪਮਾਨ 19 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ - ਅੱਜ ਧੁੱਪ ਖਿੱਲੇਗੀ ਅਤੇ ਆਸਮਾਨ ਸਾਫ਼ ਰਹੇਗਾ। ਤਾਪਮਾਨ 18 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ - ਅੱਜ ਧੁੱਪ ਖਿੱਲੇਗੀ ਅਤੇ ਆਸਮਾਨ ਸਾਫ਼ ਰਹੇਗਾ। ਤਾਪਮਾਨ 19 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ - ਅੱਜ ਧੁੱਪ ਖਿੱਲੇਗੀ ਅਤੇ ਆਸਮਾਨ ਸਾਫ਼ ਰਹੇਗਾ। ਤਾਪਮਾਨ 18 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।